ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ ਉਥੇ ਹੀ ਪੰਜਾਬ ਅੰਦਰ ਲੱਗਣ ਵਾਲੇ ਬਿਜਲੀ ਦੇ ਕੱਟ ਵੀ ਦਿਨ-ਬ-ਦਿਨ ਵਧਦੇ ਜਾ ਰਹੇ ਹਨ ਜਿਥੇ ਕਈ ਪਾਵਰ ਪਲਾਟਾਂ ਦੇ ਵਿਚ ਕੋਲੇ ਦੀ ਕਮੀ ਹੋਣ ਕਾਰਨ ਬਿਜਲੀ ਸਪਲਾਈ ਠੱਪ ਹੋ ਰਹੀ ਹੈ ਅਤੇ ਪੰਜਾਬ ਅੰਦਰ ਲੱਗਣ ਵਾਲੇ ਬਿਜਲੀ ਦੇ ਕੱਟ ਬਹੁਤ ਸਾਰੇ ਕਾਰੋਬਾਰਾਂ ਨੂੰ ਵੀ ਪ੍ਰਭਾਵਤ ਕਰ ਰਹੇ ਹਨ। ਜਿੱਥੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੱਗਣ ਵਾਲੇ ਕੱਟ ਹਰ ਇੱਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਹੇ ਹਨ। ਹੁਣ ਪੰਜਾਬ ਵਿੱਚ ਇਥੇ ਬਿਜਲੀ ਏਨੇ ਏਨੇ ਘੰਟੇ ਬੰਦ ਰਹੇਗੀ , ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।
ਪੰਜਾਬ ਵਿੱਚ ਜਿੱਥੇ ਗਰਮੀ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ ਉੱਥੇ ਹੀ ਹੁਣ ਬਿਜਲੀ ਦੇ ਕੱਟਾਂ ਵਿਚ ਵਾਧਾ ਹੋ ਰਿਹਾ ਹੈ ਜਿਥੇ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਜਗਰਾਓਂ ਦੇ 11 ਕੇਵੀ ਫੀਡਰ ਸਿਟੀ ਨੰਬਰ 5 ਦੀ ਬਿਜਲੀ ਸਪਲਾਈ 28 ਮਈ ਦਿਨ ਬੁੱਧਵਾਰ ਨੂੰ ਬੰਦ ਕੀਤੀ ਜਾ ਰਹੀ ਹੈ। ਜਿੱਥੇ ਬਿਜਲੀ ਦੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਬੰਦ ਰੱਖੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਉਥੇ ਹੀ ਇਹ ਬਿਜਲੀ ਦੀ ਸਪਲਾਈ ਠੱਪ ਹੋਣ ਦਾ ਕਾਰਨ ਜ਼ਰੂਰੀ ਮੁਰੰਮਤ ਦੱਸਿਆ ਗਿਆ ਹੈ। ਜਿੱਥੇ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ ਇਹ ਬਿਜਲੀ ਸਪਲਾਈ ਬੰਦ ਕੀਤੀ ਜਾਵੇਗੀ।
ਬਿਜਲੀ ਬੰਦ ਕੀਤੇ ਜਾਣ ਦੇ ਨਾਲ ਹੀ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ ਜਿਸ ਵਿੱਚ ਇਸ ਫੀਡਰ ਨਾਲ ਸਬੰਧਿਤ ਇਲਾਕੇ ਅਗਵਾੜ ਖੁਆਜਾ ਬਾਜੂ ਤੇ ਅਗਵਾੜ ਲੋਪੋ,ਸ਼ਾਸਤਰੀ ਨਗਰ, ਗੋਬਿੰਦ ਕਾਲੋਨੀ, ਗੀਤਾ ਕਾਲੋਨੀ, ਬਾਜਵਾ ਕਾਲੋਨੀ, ਡਿਸਪੋਜਲ ਰੋਡ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਵੇਗੀ।’
ਬਿਜਲੀ ਦੀ ਸਪਲਾਈ ਪ੍ਰਭਾਵਤ ਹੋਣ ਦੀ ਜਾਣਕਾਰੀ ਜਗਰਾਓਂ ਪਾਵਰਕਾਮ ਦੇ ਐੱਸਡੀਓ ਗੁਰਪ੍ਰਰੀਤ ਸਿੰਘ ਕੰਗ ਵੱਲੋਂ ਦਿੱਤੀ ਗਈ ਹੈ। ਪਹਿਲਾਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹੁਣ ਇਸ ਖੇਤਰ ਦੇ ਲੋਕ ਪਹਿਲਾਂ ਤੋਂ ਹੀ ਆਪਣਾ ਇੰਤਜ਼ਾਮ ਕਰ ਸਕਦੇ ਹਨ। ਕਿਉਂਕਿ ਬਿਜਲੀ ਦੇ ਇਸ ਗਰਮੀ ਦੇ ਮੌਸਮ ਵਿਚ ਪ੍ਰਭਾਵਿਤ ਹੋਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।’
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …