ਆਈ ਤਾਜਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿੱਥੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰੋਨਾ ਦੇ ਕੇਸ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਪੰਜਾਬ ਦੇ ਵਿੱਚ ਇੱਕ ਤੋਂ ਵੱਧ ਇੱਕ ਮੁਸੀਬਤਾਂ ਦੀ ਦਸਤਕ ਦੇਣੀ ਜਾਰੀ ਹੈ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਕਰੋਨਾ ਦੇ ਡਰ ਨਾਲ ਲੋਕ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਬਲੈਕ ਫੰਗਸ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਹੋਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਥੇ ਹੀ ਇਸ ਤੋਂ ਪਹਿਲਾਂ ਬਰਡ ਫ਼ਲੂ ਦੇ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਕ ਤੋਂ ਬਾਅਦ ਇਕ ਲਗਾਤਾਰ ਕਿਸੇ ਨਾ ਕਿਸੇ ਮੁਸੀਬਤ ਦੇ ਸਾਹਮਣੇ ਆਉਣ ਨਾਲ ਲੋਕਾਂ ਵਿੱਚ ਹੋਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਪੰਜਾਬ ਵਿੱਚ ਇੱਥੇ ਲਈ ਇਹ ਐਲਾਨ ਹੋਇਆ ਹੈ ਜੇ ਕਿਸੇ ਦੇ ਘਰੇ ਜਾਂ ਦੁਕਾਨ ਵਿੱਚ ਹੋਇਆ ਇਹ ਕੰਮ ਤਾਂ ਹੋਵੇਗੀ ਕਾਰਵਾਈ। ਇਨ੍ਹੀਂ ਦਿਨੀਂ ਗਰਮੀ ਦੇ ਮੌਸਮ ਵਿੱਚ ਬਹੁਤ ਸਾਰੀਆਂ ਬੀਮਾਰੀਆਂ ਦੇ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਫਾਜ਼ਿਲਕਾ ਦੇ ਸਿਵਲ ਸਰਜਨ ਡਾਕਟਰ ਪਰਮਿੰਦਰ ਕੁਮਾਰ ਨੇ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕਤਾ ਸਬੰਧੀ ਪੋਸਟਰ ਜਾਰੀ ਕੀਤੇ, ਤਾਂ ਜੋ ਲੋਕਾਂ ਨੂੰ ਇਹਨਾਂ ਦੋਹਾਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ, ਤੇ ਇਨ੍ਹਾਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾਵੇ। ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਦਿਨਾਂ ਦੇ ਵਿਚ ਕਿਤੇ ਵੀ ਗੰਦਾ ਪਾਣੀ ਨਾ ਖੜਨ ਦਿੱਤਾ ਜਾਵੇ ਜਿੱਥੇ ਮੱਛਰ ਪੈਦਾ ਹੁੰਦਾ ਹੈ।
ਇਸ ਤੋ ਇਲਾਵਾ ਬੇਕਾਰ ਟੁੱਟੇ ਹੋਏ ਭਾਂਡਿਆਂ ,ਟਾਇਰ, ਗਮਲਿਆਂ ਅਤੇ ਹੋਰ ਬੇਕਾਰ ਪਏ ਸਮਾਨ ਆਦਿ ਨੂੰ ਪਾਣੀ ਇਕੱਠਾ ਹੋਣ ਤੋਂ ਬਚਾਇਆ ਜਾਵੇ। ਇਹਨਾਂ ਜਗਾਂ ਉੱਪਰ ਮੱਛਰ ਪੈਦਾ ਹੁੰਦਾ ਹੈ, ਜੋ ਕਿ ਡੇਂਗੂ ਬੁਖਾਰ ਦਾ ਕਾਰਨ ਬਣਦਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਅਮਿਤ ਗੁਗਲਾਨੀ ਨੇ ਦੱਸਿਆ ਹੈ ਕਿ ਹਫ਼ਤੇ ਵਿੱਚ ਇੱਕ ਵਾਰ ਜਿਨ੍ਹਾਂ ਚੀਜ਼ਾਂ ਵਿੱਚ ਪਾਣੀ ਜਮ੍ਹਾਂ ਹੋਇਆ ਹੋਵੇ ਉਨ੍ਹਾਂ ਨੂੰ ਕੱਢ ਕੇ ਸੁਕਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਮੱਛਰ ਦਾ ਲਾਰਵਾ ਖਤਮ ਹੋ ਸਕੇ।
ਹੁਣ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ੁੱਕਰਵਾਰ ਨੂੰ ਸੁੱਕਾ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਗਰ ਕਿਸੇ ਨੂੰ ਵੀ ਬੁਖ਼ਾਰ ਹੋਵੇ ਤਾਂ ਉਨ੍ਹਾਂ ਨੂੰ ਫੌਰਨ ਮਲੇਰੀਆ ਅਤੇ ਡੇਂਗੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ, ਜੋ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਵਿੱਚ 8, ਅਬੋਹਰ ਵਿੱਚ 10 ਚੈੱਕ ਕਰਨ ਵਾਲੀਆਂ ਟੀਮਾਂ ਕੰਮ ਕਰ ਰਹੀਆਂ ਹਨ। ਅਗਰ ਲੋਕਾਂ ਦੇ ਘਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਡੇਗੂ ਦਾ ਲਾਰਵਾ ਮਿਲਦਾ ਹੈ , ਤਾਂ ਕਮੇਟੀ ਵੱਲੋਂ ਉਨ੍ਹਾਂ ਖ਼ਿਲਾਫ਼ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …