Breaking News

ਸਾਵਧਾਨ : ਪੰਜਾਬ ਚ ਇਥੇ ਵਿਆਹਾਂ ਚ ਇਸ ਚੀਜ ਤੇ ਲਗੀ ਪਾਬੰਦੀ, ਫੜੇ ਜਾਣ ਤੇ ਹੋਵੇਗੀ ਸਖਤ ਕਾਰਵਾਈ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਤਿਉਹਾਰੀ ਸੀਜ਼ਨ ਹੋਣ ਕਾਰਨ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼ਰਾਰਤੀ ਅਨਸਰ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ ,ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਬਹੁਤ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਪਹਿਲਾਂ ਹੀ ਆਪਣੇ-ਆਪਣੇ ਜ਼ਿਲ੍ਹੇ ਦੀਆ ਹੱਦਾਂ ਅੰਦਰ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਤੇ ਹੁਕਮ ਅਨੁਸਾਰ ਹੀ ਲੋਕਾਂ ਨੂੰ ਚੱਲਣ ਦੀ ਅਪੀਲ ਕੀਤੀ ਗਈ ਹੈ,ਜਿਸ ਦੇ ਨਾਲ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।

ਹੁਣ ਪੰਜਾਬ ਵਿੱਚ ਇੱਥੇ ਵਿਆਹ ਤੇ ਲੱਗ ਗਈ ਹੈ ਪਾਬੰਦੀ, ਫੜੇ ਜਾਣ ਤੇ ਹੋਵੇਗੀ ਸਖਤ ਕਾਰਵਾਈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੰਗਲਵਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਵਿਆਹ ਦੌਰਾਨ ਮੈਰਿਜ ਪੈਲਸਾਂ ਵਿੱਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਤਾਂ ਜੋ ਇਹਨਾਂ ਪਟਾਕਿਆਂ ਤੇ ਆਤਿਸ਼ਬਾਜ਼ੀਆਂ ਨਾਲ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਵਿਸਫੋਟਕ ਨਿਯਮਾਂ 2008 ਸਬੰਧੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਅਪਨੀਤ ਰਿਆਤ ਨੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਤੋਂ ਲਾਇਸੰਸ ਲੈਣ ਲਈ ਪਹਿਲਾਂ ਪੁਲਿਸ ਅਤੇ ਫਾਇਰ ਬ੍ਰਿਗੇਡ ਤੋਂ ਪੈਲਸ ਵਿੱਚ ਪਟਾਕੇ ਚਲਾਉਣ ਵਾਲੀ ਥਾਂ ਲਈ ਐਨ.ਓ.ਸੀ. ਲੈਣੀ ਲਾਜ਼ਮੀ ਹੋਵੇਗੀ। ਅਗਰ ਕੋਈ ਵੀ ਸ਼ਰਾਰਤੀ ਅਨਸਰ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਮੈਰਿਜ ਪੈਲੇਸ ਨੂੰ ਜਨਤਕ ਹਿੱਤਾਂ ਦੇ ਮੱਦੇਨਜ਼ਰ ਇਨਾਂ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣੀ ਹੋਵੇਗੀ। ਪਟਾਕੇ ਚਲਾਉਣ ਲਈ ਤਹਿ ਕੀਤੀ ਜਗ੍ਹਾ ਦੇ ਉਪਰ ਬਿਜਲੀ ਦੀਆਂ ਤਾਰਾਂ ਨਹੀਂ ਹੋਣੀਆਂ ਚਾਹੀਦੀਆਂ। ਜਿੱਥੇ ਪਟਾਕੇ ਚਲਾਉਣੇ ਹਨ। ਉਥੇ ਲੋੜੀਂਦੇ ਪਾਣੀ ਅਤੇ ਅੱਗ ਬੁਝਾਊ ਯੰਤਰਾਂ ਦਾ ਇੰਤਜ਼ਾਮ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੈਲੇਸਾਂ ਵਿਚ ਇਕ ਢੁਕਵੀਂ ਖੁੱਲ੍ਹੀ ਥਾਂ ਨਿਸਚਿਤ ਕੀਤੀ ਜਾਵੇਗੀ। ਜਿਸ ਜਗ੍ਹਾ ਤੇ ਪਟਾਖੇ ਚਲਾਏ ਜਾ ਸਕਣਗੇ ਅਤੇ ਇਹ ਥਾਂ ਟੈਂਟ ,ਮੁੱਖ ਸੜਕ ਅਤੇ ਪਾਰਕਿੰਗ ਤੋਂ ਘੱਟੋ ਘੱਟ 30 ਮੀਟਰ ਦੀ ਦੂਰੀ ਤੇ ਹੋਣੀ ਚਾਹੀਦੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …