ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਪੰਜਾਬ ਦੇ ਹਲਾਤਾਂ ‘ਤੇ ਨਿਗਾਹ ਮਾਰੀ ਜਾਵੇ ਤਾਂ ਬਹੁਤ ਤਰ੍ਹਾਂ ਦੇ ਬਦਲਾਵ ਸਾਨੂੰ ਦੇਖਣ ਨੂੰ ਮਿਲੇ ਹਨ। ਕੋਰੋਨਾ ਕਾਲ ਦੇ ਵਿਚ ਮੈਡੀਕਲ ਸੁਵਿਧਾਵਾਂ ਨੂੰ ਲੈ ਕੇ, ਐੱਸ.ਸੀ. ਬੱਚਿਆਂ ਦੀ ਸਕਾਲਰਸ਼ਿਪ ਨੂੰ ਲੈ ਕੇ, ਆਵਾਜਾਈ ਅਤੇ ਹੋਰ ਚੀਜ਼ਾਂ ਬਾਰੇ ਬਹੁਤ ਸਾਰੇ ਨਵੇਂ ਨਿਯਮ ਅਤੇ ਪਾਬੰਦੀਆਂ ਦੇਖਣ ਅਤੇ ਸੁਨਣ ਦੇ ਵਿੱਚ ਮਿਲੀਆਂ ਹਨ। ਲੋਕ ਕਲਿਆਣ ਦੇ ਵਾਸਤੇ ਹੀ ਇਨ੍ਹਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਲਾਗੂ ਕੀਤਾ ਜਾਂਦਾ ਹੈ।
ਅਜਿਹੀ ਹੀ ਇੱਕ ਪਾਬੰਦੀ ਸਵੇਰੇ 8 ਤੋਂ ਰਾਤ ਦੇ 8 ਵਜੇ ਤੱਕ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਨੇ ਫੌ਼ਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਵਿੱਚ ਕਈ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ, ਹਫ਼ਤਾਵਾਰ ਜਾਂ ਮਹੀਨਾਵਾਰ ਕਮੇਟੀਆਂ ਦੇ ਡਰਾਅ, ਡਰਾਅ ਰਾਹੀਂ ਪੈਸੇ ਜਾਂ ਇਨਾਮੀ ਵਸਤੂ ਦੇਣ ਦੀ ਸਖਤ ਮਨਾਹੀ ਕਰਦਿਆਂ ਇਸ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਭਾਰੀ ਵਾਹਨਾਂ ਦੇ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਆਉਣ ਕਾਰਨ ਇੱਥੋਂ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਤੰਗੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਰਕੇ ਜ਼ਿਲ੍ਹਾ ਮਜਿਸਟ੍ਰੇਟ ਗੁਰਪਾਲ ਸਿੰਘ ਚਾਹਲ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਲਿਆ। ਜਿਸ ਵਿੱਚ ਉਨ੍ਹਾਂ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰ ਵਿੱਚ ਸਵੇਰੇ 8 ਤੋਂ ਰਾਤ 8 ਵਜੇ ਤਕ ਭਾਰੀ ਵਾਹਨਾਂ ਦੇ ਆਉਣ ‘ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।
ਇਹ ਸਾਰੇ ਹੁਕਮ 30 ਨਵੰਬਰ ਤਕ ਲਾਗੂ ਰਹਿਣਗੇ। ਇਨ੍ਹਾਂ ਵਿੱਚ ਐੱਫ.ਸੀ.ਆਈ. ਦੇ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ ਤਾਂ ਜੋ ਕਣਕ ਜਾਂ ਚਾਵਲ ਦੀ ਢੋਆ-ਢੁਆਈ ਲਈ ਕਿਸੇ ਕਿਸਮ ਦੀ ਦਿੱ- ਕ – ਤ ਨਾ ਆਵੇ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਫਿਰੋਜ਼ਪੁਰ ਸ਼ਹਿਰ ਦੇ ਮੋਰੀ ਗੇਟ, ਬਗਦਾਦੀ ਗੇਟ, ਜ਼ੀਰਾ ਗੇਟ, ਮੈਗਜ਼ੀਨ ਗੇਟ ਅਤੇ ਮੁਲਤਾਨੀ ਗੇਟ ਆਦਿ ਇਲਾਕਿਆਂ ਦੇ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਛੱਡ ਕੇ ਬਾਕੀ ਸਾਰੇ ਦਿਨ ਸਵੇਰੇ 8 ਤੋਂ ਰਾਤ 8 ਵਜੇ ਤਕ ਭਾਰੀ ਵਾਹਨਾਂ ਦੇ ਸ਼ਹਿਰ ਅੰਦਰ ਆਉਣ ‘ਤੇ ਪਾਬੰਦੀ ਹੋਵੇਗੀ।
ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਆਖਿਆ ਕਿ ਜ਼ਿਲ੍ਹੇ ਅੰਦਰ ਬਹੁਤ ਸਾਰੇ ਮਕਾਨ ਮਾਲਕਾਂ ਨੇ ਕਿਰਾਏਦਾਰਾਂ ਨੂੰ ਰੱਖਿਆ ਹੋਇਆ ਹੈ ਜਿਸ ਦੀ ਸੂਚਨਾ ਸੰਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਜਿਸ ਕਾਰਨ ਜ਼ਿਲ੍ਹੇ ਦੇ ਵਿਚ ਸਮਾਜ ਵਿਰੋਧੀ ਗਤੀਵਿਧੀਆਂ ਹੋਣ ਦੇ ਆਸਾਰ ਵੱਧ ਜਾਂਦੇ ਹਨ। ਇਨ੍ਹਾਂ ਨੂੰ ਰੋਕਣ ਦੇ ਲਈ ਅਤੇ ਅਮਨ ਭੰ – ਗ ਨਾ ਹੋਵੇ ਇਸ ਲਈ ਘਰ ਬੈਠੇ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਆਪਣੇ ਨਜ਼ਦੀਕੀ ਥਾਣੇ ਜਾਂ ਪੁਲਿਸ ਸਟੇਸ਼ਨ ਵਿੱਚ ਜ਼ਰੂਰ ਕਰਵਾਉਣੇ ਚਾਹੀਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …