ਆਈ ਤਾਜਾ ਵੱਡੀ ਖਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲੇ ਵਿੱਚ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ। ਕਰੋਨਾ ਕੇਸਾਂ ਨੂੰ ਵੇਖਦੇ ਹੋਏ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਇਹ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ,ਤਾ ਜੋ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਇਸੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਕਈ ਤਰ੍ਹਾਂ ਦੇ ਸੁਰੱਖਿਆ ਇੰਤਜ਼ਾਮ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨਾਲ ਵਾਪਰੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਕਈ ਅਨਸਰਾਂ ਵੱਲੋਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਲਈ ਕਈ ਤਰ੍ਹਾਂ ਦੇ ਤਰੀਕੇ ਵੀ ਅਪਣਾਏ ਜਾਂਦੇ ਹਨ।
ਪੰਜਾਬ ਵਿੱਚ ਇੱਥੇ ਸੂਰਜ ਛਿਪਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਇਹ ਪਾਬੰਦੀ ਲੱਗ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਜਿਲਾ ਮਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਗਾਏ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਕੁਝ ਅਨਸਰਾਂ ਨੂੰ ਠੱਲ ਪਾਈ ਜਾ ਸਕੇ। ਕਿਉਂਕਿ ਕਈ ਤਰ੍ਹਾਂ ਦੇ ਤਰੀਕੇ ਦੇ ਨਾਲ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਲਈ ਹੀ ਜ਼ਿਲ੍ਹੇ ਦੀ ਹੱਦ ਅੰਦਰ ਡਰੋਨ ਦੀ ਵਰਤੋਂ ਕਰਨ ਵਾਲਿਆਂ ਲਈ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਜਿਸ ਦੇ ਤਹਿਤ ਡਰੋਨ ਦੇ ਸਾਰੇ ਮਾਲਕਾਂ ਨੂੰ ਇਸ ਦੀ ਵਰਤੋਂ ਵਾਸਤੇ ਇਲਾਕੇ ਦੇ ਐਸ ਡੀ ਐਮ ਦਫ਼ਤਰ ਵਿਖੇ ਡੀਜੀਸੀਏ ਦੇ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਇਸਤੋਂ ਬਾਦ ਹੀ ਡਰੋਨ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਪਾਬੰਦੀ ਸੂਰਜ ਛਿਪਣ ਤੋਂ ਬਾਅਦ ਅਤੇ ਸੂਰਜ ਚੜਨ ਤੋਂ ਪਹਿਲਾਂ ਇਹ ਪਾਬੰਦੀ ਜਾਰੀ ਰਹੇਗੀ। ਡਰੋਨ ਕਾਰਨ ਹੋਣ ਵਾਲੇ ਹਾਦਸਿਆਂ ਦੇ ਜ਼ਿੰਮੇਵਾਰ ਡਰੋਨ ਦੇ ਮਾਲਕ ਅਤੇ ਆਪਰੇਟਰ ਹੋਣਗੇ। ਵਿਆਹ ਅਤੇ ਪ੍ਰੀ ਵੈਡਿੰਗ ਸ਼ੂਟ ਅਤੇ ਸਮਾਜਿਕ ਅਤੇ ਸਿਆਸੀ ਇਕੱਠ ਸਮੇਂ ਡਰੋਨ ਦੀ ਵਰਤੋਂ ਲਈ ਜਿਲਾ ਮਜਿਸਟ੍ਰੇਟ ਤੋਂ ਲਿਖਤੀ ਰੂਪ ਵਿਚ ਪ੍ਰਵਾਨਗੀ ਲੈਣੀ ਲਾਜ਼ਮੀ ਕੀਤੀ ਗਈ ਹੈ।
ਡਰੋਨ ਉਡਾਉਣ ਲਈ ਵੀ ਇਸਦੀ ਸਪੀਡ ਅਤੇ ਉਚਾਈ ਤੈਅ ਕੀਤੀ ਗਈ ਹੈ। ਉੱਥੇ ਹੀ ਡਰੋਨ ਦੀ ਵਰਤੋਂ ਹਵਾਈ ਅੱਡੇ, ਅੰਤਰਰਾਸ਼ਟਰੀ ਬਾਰਡਰ, ਰੱਖਿਆ ਦੇ ਪੱਖ ਤੋਂ ਮਹੱਤਵਪੂਰਨ ਥਾਵਾਂ, ਸਰਕਾਰੀ ਇਮਾਰਤਾਂ ਅਤੇ ਮਿਲਟਰੀ ਦੀਆਂ ਥਾਵਾਂ ਉੱਪਰ ਇਸ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ। ਡਰੋਨ ਉਡਾਉਣ ਵਾਲੇ ਦੇ ਹਰ ਸਮੇਂ ਡਰੋਨ ਅੱਖਾਂ ਦੇ ਸਾਹਮਣੇ ਰਹਿਣਾ ਚਾਹੀਦਾ ਹੈ। ਅਗਰ ਕੋਈ ਵੀ ਜਿਲਾ ਮਜਿਸਟ੍ਰੇਟ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …