ਆਈ ਤਾਜਾ ਵੱਡੀ ਖਬਰ
ਇਸ ਸੰਸਾਰ ਵਿੱਚ ਸ਼ੁਰੂ ਹੋਈ ਕਰੋਨਾ ਦੀ ਬੀਮਾਰੀ ਨੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਵਿੱਚ ਤਰਥੱਲੀ ਮਚਾਈ ਹੋਈ ਹੈ। ਕਈ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਫਿਰ ਤੋਂ ਤਾਲਾਬੰਦੀ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਭਾਰਤ ਵਿੱਚ ਵੀ ਪਿਛਲੇ ਸਾਲ ਮਾਰਚ ਵਿੱਚ ਵੀ ਕਰੋਨਾ ਦੇ ਕਾਰਣ ਤਾਲਾਬੰਦੀ ਕੀਤੀ ਗਈ ਸੀ, ਜਿੱਥੇ ਬਹੁਤ ਸਾਰੇ ਕਾਰੋਬਾਰ ਵੀ ਠੱਪ ਹੋ ਗਏ, ਇਸ ਦਾ ਅਸਰ ਬਹੁਤ ਸਾਰੇ ਲੋਕਾਂ ਉਪਰ ਦੇਖਣ ਨੂੰ ਮਿਲਿਆ, ਜੋ ਬੇਰੁਜਗਾਰੀ ਦਾ ਸ਼ਿਕਾਰ ਹੋ ਗਏ। ਇਹ ਸਾਰੇ ਹਾਲਾਤ ਇਕ ਵਾਰ ਫਿਰ ਤੋਂ ਪੰਜਾਬ ਵਿੱਚ ਵੇਖਣ ਨੂੰ ਮਿਲਦੇ ਹਨ ਜਿੱਥੇ ਕਰੋਨਾ ਦੇ ਵਧਦੇ ਕੇਸਾਂ ਕਾਰਨ ਫਿਰ ਤੋਂ ਤਾਲਾਬੰਦੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਸਬੰਧੀ ਨਿਯਮਾਂ ਨੂੰ ਲਾਗੂ ਕੀਤਾ ਗਿਆ ਹੈ ਉਸ ਵਿੱਚ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੋਲ੍ਹਣ ਅਤੇ ਗੈਰਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।
ਉੱਥੇ ਹੀ ਸਾਰੇ ਦੁਕਾਨਦਾਰਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ। ਜਿਸ ਕਾਰਨ ਦੁਕਾਨਦਾਰਾਂ ਨੂੰ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਦੇ ਹੋਏ ਦੁਕਾਨਾਂ ਖੋਲਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਪੰਜਾਬ ਵਿੱਚ ਇੱਥੇ ਦੁਕਾਨਾਂ ਦੇ ਖੁੱਲਣ ਬਾਰੇ ਐਲਾਨ ਹੋਇਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਹਫਤਾਵਾਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ,ਉਥੇ ਦੁਕਾਨਦਾਰਾਂ ਵੱਲੋਂ ਸਰਕਾਰ ਦੇ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕੀਤੀ ਗਈ ਹੈ। ਇਸ ਨੂੰ ਦੇਖਦੇ ਹੋਏ ਅਮਲੋਹ ਵਿੱਚ ਥਾਣਾ ਮੁਖੀ ਰਾਜ ਕੁਮਾਰ ਨੇ ਦੱਸਿਆ ਹੈ ਕਿ ਦੁਕਾਨਦਾਰਾਂ ਵੱਲੋਂ ਜਿੱਥੇ ਸ਼ਨੀਵਾਰ ਨੂੰ ਦੁਕਾਨਾਂ ਬੰਦ ਰੱਖੀਆਂ ਗਈਆਂ ਉਥੇ ਹੀ ਐਤਵਾਰ ਨੂੰ ਵੀ ਪੂਰਨ ਸਹਿਯੋਗ ਦਿੱਤਾ ਗਿਆ।
ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਤੋਂ ਦੁਕਾਨਦਾਰਾਂ ਨੂੰ ਬਾਜ਼ਾਰ ਵਿੱਚ ਖੱਬੇ ਪਾਸੇ ਦੀਆਂ ਦੁਕਾਨਾਂ ਖੋਲਣ ਅਤੇ ਮੰਗਲਵਾਰ ਨੂੰ ਸੱਜੇ ਪਾਸੇ ਦੀਆਂ ਦੁਕਾਨਾਂ ਖੋਲਣ ਦੇ ਆਦੇਸ਼ ਦਿੱਤੇ ਹਨ। ਉਥੇ ਹੀ ਦੁਕਾਨਦਾਰਾਂ ਵੱਲੋਂ ਵੀ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ ਤਾਂ ਜੋ ਸਭ ਵੱਲੋਂ ਮਿਲ ਕੇ ਕਰੋਨਾ ਤੇ ਕਾਬੂ ਪਾਇਆ ਜਾ ਸਕੇ। ਇਸ ਤਰ੍ਹਾਂ ਵਾਰੀ-ਵਾਰੀ ਦੁਕਾਨਾਂ ਖੋਲੀਆਂ ਜਾ ਸਕਦੀਆਂ ਹਨ ਅਤੇ ਦੁਕਾਨਾਂ ਨੂੰ ਖੁਲਣ ਦਾ ਸਮਾ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।
ਨਾਲ ਹੀ ਦੁਕਾਨਦਾਰਾਂ ਨੂੰ ਕਰੋਨਾ ਸਬੰਧੀ ਨਿਯਮਾਂ ਨੂੰ ਲਾਗੂ ਰੱਖਣ ਦਾ ਆਦੇਸ਼ ਵੀ ਦਿੱਤਾ ਗਿਆ ਹੈ। ਜਿੱਥੇ ਹਫਤਾਵਾਰੀ ਤਾਲਾਬੰਦੀ ਦੌਰਾਨ ਦੋ ਦਿਨਾਂ ਵਿਚ ਦੁਕਾਨਦਾਰਾਂ ਵੱਲੋਂ ਸਹਿਯੋਗ ਦਿੱਤਾ ਗਿਆ, ਉਥੇ ਹੀ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹੀਆਂ ਗਈਆਂ। ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਕਰੋਨਾ ਨੂੰ ਠੱਲ ਪਾਉਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …