Breaking News

ਸਾਵਧਾਨ – ਪੰਜਾਬ ਚ ਇਥੇ 31 ਜਨਵਰੀ ਤੱਕ ਲਗੀਆਂ ਇਹ ਪਾਬੰਦੀਆਂ , ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਰੋਨਾ ਦੇ ਵਧ ਰਹੇ ਪ੍ਰਕੋਪ ਕਾਰਨ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਪਣੀ-ਆਪਣੀ ਹੱਦ ਅੰਦਰ ਪਾਬੰਦੀਆਂ ਲਗਾ ਦਿੱਤੀਆਂ ਹਨ। ਕੁੱਝ ਪਾਬੰਦੀਆਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਵੀ ਲਾਈਆਂ ਜਾ ਰਹੀਆਂ ਹਨ।

ਹੁਣ ਪੰਜਾਬ ਦੇ ਇਕ ਜ਼ਿਲ੍ਹੇ ਅੰਦਰ 31 ਜਨਵਰੀ ਤੱਕ ਕੁਝ ਹੋਰ ਪਾਬੰਦੀਆ ਲਗਾਈਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਵਧੀਕ ਜਿਲ੍ਹਾ ਮਜਿਸਟਰੇਟ ਜਸਬੀਰ ਸਿੰਘ ਵੱਲੋਂ ਸ਼ਨੀਵਾਰ ਨੂੰ ਜਲੰਧਰ ਦਿਹਾਤੀ ਦੇ ਅਧਿਕਾਰ ਖੇਤਰ ਵਿਚ ਸ਼ਾਂਤੀ ਕਾਇਮ ਰੱਖਣ ਲਈ ਵੱਖ-ਵੱਖ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਆਦੇਸ਼ ਫੋਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਗੂ ਕੀਤੇ ਗਏ ਹਨ।

ਇਨ੍ਹਾਂ ਆਦੇਸ਼ਾਂ ਦੇ ਤਹਿਤ ਸੜਕਾਂ ਤੇ ਘੁਮਣ ਵਾਲੇ ਅਵਾਰਾ ਪਸ਼ੂਆ ਕਾਰਨ ਦੁਰਘਟਨਾਵਾਂ ਵਾਪਰਦੀਆਂ ਹਨ। ਇਸ ਲਈ 144 ਦੀ ਧਾਰਾ ਦੀ ਵਰਤੋਂ ਕਰਦੇ ਹੋਏ ਸੀ ਆਰ ਪੀ ਸੀ ਨੂੰ ਦਿੱਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ ਕੀਮਤੀ ਜਾਨਾਂ ਬਚਾਉਣ ਲਈ ਪਸ਼ੂਆਂ ਦੀ ਆਵਾਜਾਈ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਿਸ ਨਾਲ ਪਸ਼ੂਆਂ ਨੂੰ ਸੜਕਾਂ ਤੇ ਘੁਮਣ ਤੋਂ ਰੋਕਿਆ ਜਾ ਸਕੇ। ਇਸ ਤੋਂ ਬਿਨਾਂ ਜਿਲਾ ਮਜਿਸਟ੍ਰੇਟ ਵੱਲੋਂ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਾਬੰਦੀ ਲਗਾ ਦਿੱਤੀ ਗਈ ਹੈ।

ਖੁੱਲ੍ਹੇ ਵਿੱਚ ਸੁੱਟੇ ਹੋਏ ਕੂੜੇ ,ਵਿਆਰਥ ਪਏ ਹੋਏ ਸੁੱਕੇ ਪੱਤਿਆਂ ਨੂੰ ਖੁੱਲੇ ਵਿੱਚ ਸਾੜਨ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤਰ੍ਹਾਂ ਪ੍ਰਦੂਸ਼ਣ ਕਾਰਨ ਹੋਣ ਵਾਲੀਆ ਦੁਰਘਟਨਾਵਾਂ ਨੂੰ ਵੀ ਰੋਕਿਆ ਜਾਵੇਗਾ। ਸਾਰੇ ਬੈਂਕਾਂ ਅਤੇ ਪੈਟਰੋਲ ਪੰਪ ਤੇ ਸਭ ਨੂੰ ਇਨ੍ਹਾਂ ਜਗ੍ਹਾ ਤੇ ਸੀ ਸੀ ਟੀ ਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਨ੍ਹਾਂ ਦੀ ਰਿਕਾਰਡਿੰਗ 7 ਦਿਨ ਤੱਕ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੁਲਿਸ ਅਤੇ ਫੌਜ ਦੇ ਵਾਹਨ ਅਤੇ ਉਨ੍ਹਾਂ ਦੀ ਵਰਦੀ ਦੀ ਵਰਤੋਂ ਕਿਸੇ ਵੀ ਆਮ ਲੋਕਾਂ ਦੁਆਰਾ ਕੀਤੇ ਜਾਣ ਤੇ ਵੀ ਸਖਤ ਪਾਬੰਦੀ ਲਗਾਈ ਗਈ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …