ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਸਥਿਤੀ ਨੂੰ ਕੰਟਰੋਲ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ। ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲੇ ਵਿਚ ਕਰੋਨਾ ਸਥਿਤੀ ਦੇ ਮੱਦੇਨਜ਼ਰ ਹੀ ਜ਼ਿਲ੍ਹੇ ਦੇ ਲੋਕਾਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਤਾਂ ਜੋ ਲੋਕਾਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਸੀ। ਪਰ ਕਈ ਜਗ੍ਹਾ ਤੇ ਮੁੜ ਤੋਂ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।
ਜਿਨ੍ਹਾਂ ਨੂੰ ਦੇਖਦੇ ਹੋਏ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮੁੜ ਤੋਂ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇਨ੍ਹਾਂ ਥਾਵਾਂ ਲਈ ਸਖ਼ਤ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਮਜਿਸਟ੍ਰੇਟ ਅਪਨੀਤ ਰਿਆਤ ਵੱਲੋਂ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਹਦਾਇਤਾਂ ਨੂੰ ਲਾਗੂ ਕਰਨ ਦੇ ਹੁਕਮ ਲਾਗੂ ਕੀਤੇ ਗਏ ਹਨ।
ਜਿਸ ਨਾਲ ਜ਼ਿਲੇ ਵਿਚ ਲੋਕਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ। ਇਸ ਲਈ ਕਿ ਸੁਚਾਰੂ ਢੰਗ ਨਾਲ ਸ਼ਾਂਤੀ ਨੂੰ ਬਣਾਈ ਰੱਖਣ ਵਾਸਤੇ ਪ੍ਰੀਖਿਆ ਕੇਂਦਰਾਂ ਦੇ ਬਾਹਰ 200 ਮੀਟਰ ਦੇ ਘੇਰੇ ਵਿੱਚ ਸੀ ਆਰ ਪੀ ਸੀ ਦੀ ਧਾਰਾ 144 ਲਗਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਜਿੱਥੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਨਹੀਂ ਹੋ ਸਕਣਗੇ। ਅਗਰ ਕੋਈ ਪਾਬੰਦੀਆਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ।
ਕਿਉਂਕਿ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਦੌਰਾਨ ਬਹੁਤ ਸਾਰੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰ ਦੇ ਨਜ਼ਦੀਕ ਇਕੱਠੇ ਹੋ ਜਾਂਦੇ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੀ ਜ਼ਿਲ੍ਹੇ ਦੀ ਹੱਦ ਅੰਦਰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ। ਤਾਂ ਜੋ 8 ਅਗਸਤ ਨੂੰ ਪ੍ਰੀਖਿਆ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰੇ। ਨਾ ਹੀ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੋ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …