ਆਈ ਤਾਜਾ ਵੱਡੀ ਖਬਰ
ਮਈ ਦੀ ਸ਼ੁਰੂਆਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਸ਼ੁਰੂ ਕੀਤੀ ਗਈ ਸੀ ਜਿਸ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਰਾਹਤ ਵੀ ਦਿੱਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਨਾ ਗੁਜ਼ਰਨਾ ਪਵੇ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 27 ਮਈ ਨੂੰ ਦੁਬਾਰਾ ਕੀਤੀ ਗਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਫੈਸਲੇ ਕੀਤੇ ਗਏ ਹਨ। ਉਥੇ ਹੀ ਤਾਲਾਬੰਦੀ ਦੌਰਾਨ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 10 ਜੂਨ ਤੱਕ ਵਧਾ ਦਿੱਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।
ਪੰਜਾਬ ਵਿੱਚ ਰਾਤ ਦੇ ਕਰਫਿਊ ਨੂੰ ਲੈ ਕੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਰਾਤ ਦਾ ਕਰਫ਼ਿਊ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਉਥੇ ਹੀ ਉਹ ਹੁਣ ਜ਼ਿਲ੍ਹਾ ਨਵਾਂਸ਼ਹਿਰ ਦੇ ਵਿਚ ਰਾਤ ਨੂੰ ਲਾਗੂ ਕੀਤੇ ਗਏ ਕਰਫਿਊ ਦੌਰਾਨ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਵਾਂ ਸ਼ਹਿਰ ਦੇ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਦਿੱਤੀ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਜ਼ਿਲ੍ਹੇ ਦੀ ਹੱਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈਕੇ ਜਨਤਕ ਥਾਵਾਂ ਉੱਪਰ ਛਾਪੇਮਾਰੀ ਕੀਤੀ ਗਈ ਹੈ ਜਿੱਥੇ ਬਿਨਾ ਮਾਸਕ ਦੇ ਘੁੰਮਣ ਵਾਲੇ 886 ਲੋਕਾਂ ਦੇ ਟੈਸਟ ਕੀਤੇ ਗਏ ਅਤੇ 58 ਲੋਕਾਂ ਦੇ ਚਲਾਨ ਕੱਟੇ ਗਏ ਹਨ।
ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਕਰੋਨਾ ਤੋਂ ਮੁਕਤ ਕਰਨ ਲਈ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਨਿਯਮਾਂ ਵਿਚ ਲਾਪ੍ਰਵਾਹੀ ਨਾ ਦਿਖਾਉਣ ਅਤੇ ਘਰ ਤੋਂ ਬਾਹਰ ਨਾ ਜਾਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣੇ ਦੇ ਮੁੱਖ ਅਫਸਰਾਂ ਵੱਲੋਂ ਲੋਕਾਂ ਨੂੰ ਕਰੋਨਾ ਪ੍ਰਤੀ ਸਾਵਧਾਨੀ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਜਿਲਾ ਨਵਾਂਸ਼ਹਿਰ ਅਧੀਨ ਆਉਂਦੇ ਪਿੰਡ ਦੌਲਤਪੁਰਾ ਵਿਖੇ ਰਾਤ ਦੇ ਕਰਫਿਊ ਦੌਰਾਨ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਨਵਪ੍ਰੀਤ ਸਿੰਘ ਉਰਫ ਮਨਦੀਪ ਸਿੰਘ ਨੂੰ ਰਾਤ ਦੇ ਕਰਫਿਊ ਦੌਰਾਨ ਦੁਕਾਨ ਖੋਲਣ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …