ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦਾ ਕਹਿਰ ਦਿਨ-ਬਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਪੰਜਾਬ ਵਿਚ ਕਰੋਨਾ ਦੀ ਸਥਿਤੀ ਨੂੰ ਭਾਂਪਦੇ ਹੋਏ ਸਾਰਿਆਂ ਨਾਲ ਵਿਚਾਰ ਚਰਚਾ ਕੀਤੀ ਗਈ। ਉਸ ਤੋਂ ਬਾਅਦ ਵੀ ਬਹੁਤ ਸਾਰੇ ਅਹਿਮ ਫੈਸਲੇ ਲੈਂਦੇ ਹੋਏ ਅੱਜ ਇਥੇ ਪੰਜਾਬ ਦੇ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਉਥੇ ਹੀ ਰਾਤ ਦਾ ਕਰਫਿਊ ਹੁਣ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਲਾਗੂ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਪੰਜਾਬ ਵਿੱਚ ਰਾਤ ਦੇ ਕਰਫਿਊ ਬਾਰੇ ਇੱਥੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦੌਰਾਨ ਲਾਗੂ ਕੀਤੇ ਗਏ ਦਿਸ਼ਾ – ਨਿਰਦੇਸ਼ਾਂ ਦੀ ਉਲੰਘਣਾ ਕਰਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤੀ ਵਰਤਦਿਆਂ ਹੋਇਆਂ ਚਲਾਨ ਕੱਟੇ ਜਾਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ।
ਬਠਿੰਡਾ ਸ਼ਹਿਰ ਦੇ ਵਿੱਚ ਵੀ ਅੱਠ ਵਜੇ ਕਰਫ਼ਿਊ ਲੱਗ ਜਾਣ ਤੋਂ ਬਾਅਦ ਪੁਲਸ ਵੱਲੋਂ ਰਾਤ ਦੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਕਈ ਲੋਕਾਂ ਦੇ ਚਲਾਨ ਕੱਟੇ ਹਨ। ਜੋ ਰਾਤ ਨੂੰ ਕਰਫ਼ਿਊ ਲੱਗ ਜਾਣ ਦੇ ਬਾਵਜੂਦ ਵੀ ਸੜਕਾਂ ਉਪਰ ਘੁੰਮ ਰਹੇ ਸਨ। ਪੰਜਾਬ ਵਿੱਚ ਕਰੋਨਾ ਦੇ ਕੇਸ ਵਧਣ ਕਾਰਨ ਸੂਬਾ ਸਰਕਾਰ ਵੱਲੋਂ ਸਖਤੀ ਵਧਾਏ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਬਠਿੰਡਾ ਸ਼ਹਿਰ ਦੇ ਵਿੱਚ ਵੀ ਅਫਸਰ ਸਾਹਿਬਾਨਾਂ ਨਾਲ ਮੀਟਿੰਗ ਹੋਣ ਤੋਂ ਬਾਅਦ ਕੱਲ ਰਾਤ ਤੋ ਹੀ ਨਾਕਾਬੰਦੀ ਕੀਤੀ ਗਈ ਹੈ।
ਧਰਤੀ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਕਾਰਵਾਈ ਕਰ ਕੇ ਚਲਾਨ ਕੱਟੇ ਜਾ ਰਹੇ ਹਨ। ਉੱਥੇ ਨਾਲ ਹੀ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਨਾਕਾਬੰਦੀ ਕਰ ਰਹੇ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਕਿਉਂਕਿ ਸਰਕਾਰ ਨੇ ਕੱਲ੍ਹ ਇਹ ਹਦਾਇਤਾਂ ਜਾਰੀ ਕਰ ਦਿੱਤੀਆਂ ਸਨ, ਕਿ ਰਾਤ ਦੇ ਸਮੇਂ ਅੱਠ ਵਜੇ ਤੋਂ ਬਾਅਦ ਕਰਫਿਊ ਲਾਗੂ ਹੋ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …