ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਜਿੱਥੇ ਚਿੰਤਾ ਵਿੱਚ ਹੈ। ਉੱਥੇ ਹੀ ਕਰੋਨਾ ਦੇ ਪਰਸਾਰ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਿਛਲੇ ਸਾਲ ਮਾਰਚ ਤੋਂ ਹੀ ਜਿੱਥੇ ਹਵਾਈ ਆਵਾਜਾਈ ਨੂੰ ਵੀ ਬੰਦ ਕੀਤਾ ਗਿਆ ਸੀ। ਤਾਂ ਜੋ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਉਥੇ ਹੀ ਯਾਤਰੀਆਂ ਦੀਆਂ ਸਹੂਲਤਾਂ ਲਈ ਕੁਝ ਵਿਸ਼ੇਸ਼ ਉਡਾਨਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹਵਾਈ ਆਵਾਜਾਈ ਪ੍ਰਭਾਵਤ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਵੀ ਛੁਟ ਗਏ ਸਨ ਜਿਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਹੁਣ ਪੰਜਾਬ ਵਿੱਚ ਵਿਦੇਸ਼ੋਂ ਆਉਣ ਵਾਲਿਆਂ ਲਈ ਕੈਪਟਨ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਸੂਬੇ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਹੁਣ ਹਵਾਈ ਜਹਾਜ਼ ਰਾਹੀਂ ਪੰਜਾਬ ਆਉਣ ਵਾਲਿਆਂ ਨੂੰ ਕੋਵਿਡ ਨੈਗੇਟਿਵ ਰਿਪੋਰਟ ਲਿਆਉਣੀ ਲਾਜ਼ਮੀ ਕਰ ਦਿੱਤੀ ਹੈ।
covid 19 ਦੀ ਇਹ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਦੇ ਵਿੱਚ ਕਰੋਨਾ ਦੇ ਮਾਮਲੇ ਵਧ ਰਹੇ ਹਨ। ਇਸ ਲਈ ਸੂਬਾ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਕਿਉਕਿ ਵਿਦੇਸ਼ਾਂ ਤੋਂ ਆਉਣ ਵਾਲੇ ਬਹੁਤ ਸਾਰੇ ਯਾਤਰੀ ਕਰੋਨਾ ਸੰਕ੍ਰਮਿਤ ਹੋਣ ਨਾਲ ਸੂਬੇ ਵਿੱਚ ਕੇਸਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਵੇਗਾ। ਇਸ ਲਈ ਯਾਤਰੀਆਂ ਦੀ ਸੁਰੱਖਿਆ ਅਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਉੱਪਰ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ।
ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਰੈਸਟੋਰੈਂਟ ਅਤੇ ਬਾਰ , ਬਾਜ਼ਾਰ ਬੰਦ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਹਨ। ਤਾਂ ਜੋ ਉਸ ਦਿਨ ਭੀੜ ਇਕੱਠੀ ਨਾ ਹੋ ਸਕੇ। ਵੱਡੇ ਸਮਾਗਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਪੰਜਾਬ ਆਉਣ ਵਾਲੇ ਲੋਕਾਂ ਨੂੰ ਪੰਜ ਦਿਨ ਘਰ ਵਿੱਚ ਇਕਾਂਤਵਾਸ ਰਹਿਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …