ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਦੇਸ਼ ਦੇ ਕਿਸਾਨਾਂ ਵੱਲੋਂ ਪੱਕੇ ਮੋਰਚੇ ਲਾਏ ਗਏ ਹਨ ਅਤੇ ਆਖਿਆ ਗਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੁਣ ਤੱਕ ਹੋਈਆਂ 11 ਦੋਰ ਦੀਆਂ ਬੈਠਕ ਬੇਸਿੱਟਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ।
ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸੜਕਾਂ ਨੂੰ ਜਾਮ ਕਰਨ ਬਾਰੇ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ੍ਹ ਕਿਸਾਨਾਂ ਵੱਲੋਂ ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਗਿਆ ਉਥੇ ਹੀ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਬਹੁਤ ਸਾਰੇ ਕਿਸਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜਿਸ ਦੀਆਂ ਬਹੁਤ ਸਾਰੀਆਂ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀਆਂ ਹਨ।
ਕਿਸਾਨਾਂ ਉੱਪਰ ਕੀਤੇ ਗਏ ਇਸ ਲਾਠੀਚਾਰਜ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਹੁਣ ਇਕ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ 12 ਵਜੇ ਤੋਂ ਲੈ ਕੇ 2 ਵਜੇ ਤੱਕ ਨਾਕਾਬੰਦੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉੱਥੇ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਅਤੇ ਲਾਠੀ ਚਾਰਜ ਕਰਨ ਵਾਲੇ ਪੁਲਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕੀਤੇ ਜਾਣ। ਉੱਥੇ ਹੀ ਸਾਰੀਆਂ ਕਿਸਾਨ ਜਥੇਬੰਦੀਆਂ ਆਪਸ ਵਿੱਚ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈ ਸਕਦੇ ਹਨ।
ਉੱਥੇ ਹੀ ਜ਼ਖਮੀ ਹੋਏ ਕਿਸਾਨਾਂ ਦਾ ਇਲਾਜ ਵੀ ਕਰਵਾਏ ਜਾਣ ਦਾ ਆਖਿਆ ਗਿਆ ਹੈ। ਡਿਊਟੀ ਮਜਿਸਟ੍ਰੇਟ ਵੱਲੋਂ ਕੱਲ ਲਾਠੀਚਾਰਜ ਤੋਂ ਪਹਿਲਾਂ ਕਿਸਾਨਾਂ ਨਾਲ ਅਜਿਹਾ ਵਤੀਰਾ ਕੀਤੇ ਜਾਣ ਦੀ ਹਦਾਇਤ ਦਿੰਦੇ ਹੋਏ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਅਗਰ ਕਿਸਾਨ ਨਾਕਾ ਤੋੜਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦੇ ਸਿਰ ਤੋੜ ਦਿੱਤੇ ਜਾਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …