Breaking News

ਸਾਵਧਾਨ : ਪੰਜਾਬ ਚ ਹੁਣ ਇਹ ਪਿੰਡ ਕੀਤਾ ਗਿਆ ਕੰਨਟੇਨਮੈਂਟ ਜੋਨ ਘੋਸ਼ਿਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬੇ ਵਿਚ ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਲਾਗੂ ਕੀਤੀ ਗਈ ਤਾਲਾਬੰਦੀ ਨੂੰ 10 ਜੂਨ ਤੱਕ ਵਧਾ ਦਿੱਤਾ ਗਿਆ ਹੈ। ਇਹ ਫੈਸਲਾ ਕੱਲ੍ਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉੱਚ ਅਧਿਕਾਰੀਆਂ ਦੇ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਤਾਂ ਜੋ ਜਲਦ ਤੋਂ ਜਲਦ ਕਰੋਨਾ ਤੋਂ ਮੁਕਤੀ ਪਾਈ ਜਾ ਸਕੇ।

ਪੰਜਾਬ ਵਿਚ ਹੁਣ ਇਸ ਪਿੰਡ ਨੂੰ ਕੰਟੇਨਮੈਂਟ ਜੋਨ ਘੋਸ਼ਿਤ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ । ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰੋਨਾ ਦੀ ਸਥਿਤੀ ਉਪਰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ। ਜ਼ਿਲ੍ਹਾ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਵੱਲੋਂ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਵਿੱਚ ਬਲਾਕ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿਚ ਮਿਲੇ ਕਰੋਨਾ ਕੇਸਾਂ ਕਾਰਨ ਇਸ ਖੇਤਰ ਨੂੰ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ।

ਇਸ ਖੇਤਰ ਵਿੱਚ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧਾਂ ਦਾ ਵੀ ਖਿਆਲ ਰੱਖਿਆ ਜਾਵੇਗਾ। ਉਥੇ ਹੀ ਕਰੋਨਾ ਦੀ ਚੇਨ ਨੂੰ ਤੋੜਨ ਲਈ ਇਸ ਖੇਤਰ ਵਿੱਚ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵੱਲੋਂ ਕਿ ਮੈਡੀਕਲ ਸੇਵਾਵਾਂ ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਤੇ ਕਰੋਨਾ ਕੇਸਾਂ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕਮੇਟੀ ਵਿੱਚ ਡੀਐਸਪੀ ਸਰਦੂਲਗੜ੍ਹ ਅਮਰਜੀਤ ਸਿੰਘ, ਐਸ ਐਚ ਓ ਸਰਦੂਲਗੜ੍ਹ ਇੰਸਪੈਕਟਰ ਸੰਦੀਪ ਸਿੰਘ ਅਤੇ ਨਾਇਬ ਤਸੀਲਦਾਰ ਸਰਦੂਲਗੜ੍ਹ ਓਮ ਪ੍ਰਕਾਸ਼ ਜਿੰਦਲ, ਐਸ ਐਮ ਓ ਸਰਦੂਲਗੜ੍ਹ ਡਾਕਟਰ ਪਿਊਸ਼ ਗੋਇਲ ਨੂੰ ਸ਼ਾਮਲ ਕੀਤਾ ਗਿਆ ਹੈ। ਉੱਥੇ ਹੀ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਲਾਕੇ ਦੇ ਨਾਲ ਲਗਦੇ ਇਲਾਕੇ ਨੂੰ ਬਰਫ ਜੋਨ ਐਲਾਨ ਦਿੱਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …