ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਖਤਰੇ ਨੂੰ ਭਾਂਪਦਿਆ ਹੋਇਆ, ਬਹੁਤ ਸਾਰੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜਿਸ ਨਾਲ ਸੂਬੇ ਦੇ ਲੋਕਾਂ ਦਾ ਕਰੋਨਾ ਤੋਂ ਬਚਾ ਕੀਤਾ ਜਾ ਸਕੇ। ਉਥੇ ਹੀ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਗੱਲਬਾਤ ਤੋਂ ਬਾਅਦ ਅੱਜ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਅੰਤਿਮ ਸੰਸਕਾਰ ਅਤੇ ਵਿਆਹ ਦੇ ਸਮਾਗਮ ਵਿੱਚ 20 ਵਿਅਕਤੀਆਂ ਦੀ ਗਿਣਤੀ ਲਾਜ਼ਮੀ ਕਰ ਦਿੱਤੀ ਗਈ ਹੈ। ਉਥੇ ਹੀ ਰਾਤ
ਦੇ ਕਰਫਿਊ ਵਿਚ ਵੀ ਸਮੇਂ ਦੀ ਤਬਦੀਲੀ ਕੀਤੀ ਗਈ ਹੈ। ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਜਾਰੀ ਰਹੇਗਾ। ਪੰਜਾਬ ਵਿੱਚ ਰਾਤ ਦੇ ਕਰਫਿਊ ਵਿਚ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਇਸ ਦੇ ਤਹਿਤ ਹੀ ਐਤਵਾਰ ਨੂੰ ਦੇਰ
ਰਾਤ ਕੁਝ ਥਾਵਾਂ ਤੇ ਲੋਕਾਂ ਨੂੰ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਥਾਣਾ ਭਾਰਗੋ ਕੈਂਪ ਦੀ ਪੁਲੀਸ ਵੱਲੋਂ ਇਲਾਕੇ ਵਿਚ ਗਸ਼ਤ ਕਰਦੇ ਸਮੇਂ ਇੱਕ ਫਾਸਟ ਫੂਡ ਦੀ ਦੁਕਾਨ ਖੁਲੀ ਹੋਣ ਤੇ ਇਸ ਦੁਕਾਨ ਦੇ ਮਾਲਕ ਲਖਵਿੰਦਰ ਸਿੰਘ ਸੰਧੂ ਵਾਸੀ ਅਰਜੁਨ ਨਗਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਖਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤਰਾਂ ਹੀ ਨਿਊ ਰਾਜ ਨਗਰ ਵਿੱਚ ਚਾਟ ਭੱਲਿਆਂ ਦੀ ਦੁਕਾਨ ਖੋਲ੍ਹ ਕੇ ਬੈਠੇ ਸੋਹਨਪਾਲ
ਵਾਸੀ ਨਿਊ ਰਾਜਨਗਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਕਪੂਰਥਲਾ ਰੋਡ ਤੇ ਇਕ ਟਾਇਰਾਂ ਦੀ ਦੁਕਾਨ ਦੇ ਮਾਲਕ ਵਿਨੋਦ ਕੁਮਾਰ ਨੂੰ ਵੀ 10:25 ਤੇ ਦੁਕਾਨ ਖੋਲੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਰਾਤ 11:15 ਵਜੇ ਮਾਤਾ ਗੁਜਰੀ ਸਕੂਲ ਅੱਗੇ ਮੀਟ ਦੀ ਦੁਕਾਨ ਖੋਲ੍ਹਣ ਵਾਲੇ ਕਮਲ ਵਾਸੀ ਨਿਊ ਸ਼ਾਸਤਰੀ ਨਗਰ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤਰਾਂ ਹੀ ਬਸਤੀ ਬਾਵਾ ਖੇਲ ਦੇ ਸਰਜੀਕਲ ਕੰਪਲੈਕਸ ਵਿੱਚ ਵੀ ਆਹਾਤਾ ਮਾਲਕ ਵੱਲੋ ਦੇਰ ਰਾਤ ਭੀੜ ਇਕੱਠੀ ਕਰਕੇ ਗਾਹਕਾਂ ਨੂੰ ਸ਼ਰਾਬ ਪਿਲਾਉਂਦੇ ਸਮੇਂ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕਰਕੇ ਅਹਾਤੇ ਦੇ ਮਾਲਕ ਮਨੀਸ਼ ਵਾਸੀ ਤੇਜ਼ ਮੋਹਨ ਨਗਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …