ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਇਸ ਸਮੇਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਤ ਹਾਸਲ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਚੋਣ ਹਲਕਿਆਂ ਵਿੱਚ ਰੈਲੀਆਂ ਦਾ ਆਗਾਜ਼ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ। ਪਰ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਠੇਕੇ ਉਪਰ ਕੰਮ ਕਰ ਰਹੇ ਉਹ ਸਾਰੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਇਨ੍ਹਾਂ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਆਪਣੇ ਕੰਮ ਤੋਂ ਹੜਤਾਲ ਕਰ ਦਿੱਤੀ ਗਈ ਹੈ। ਜਿਸ ਦੇ ਕਾਰਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਵੀ ਦਰਪੇਸ਼ ਆ ਰਹੀਆਂ ਹਨ।
ਹੁਣ ਪੰਜਾਬ ਵਾਸੀਆਂ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਤਰੀਕ ਤੋਂ ਬਲੈਕ ਆਊਟ ਹੋ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਬਹੁਤ ਸਾਰੀਆਂ ਯੂਨੀਅਨਾਂ ਆਪਣੇ ਹੱਕਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ ਉਥੇ ਹੀ ਬਿਜਲੀ ਮੁਲਾਜ਼ਮਾਂ ਵੱਲੋਂ ਵੀ ਨਵੇਂ ਤਨਖਾਹ ਸਕੇਲਾਂ ਨੂੰ ਲਾਗੂ ਕਰਨ ਵਿੱਚ ਦੇਰੀ ਹੋਣ ਤੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੰਬਰ ਮਹੀਨੇ ਤੋਂ ਵਧੇ ਹੋਏ ਤਨਖਾਹ ਸਕੇਲ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਜਾਰੀ ਕਰਨ ਵਿੱਚ ਸਰਕਾਰ ਵੱਲੋਂ ਦੇਰੀ ਕੀਤੀ ਜਾ ਰਹੀ ਹੈ।
ਜਿਸ ਨੂੰ ਵੇਖਦੇ ਹੋਏ ਹੁਣ ਸਾਰੀਆਂ ਜਥੇਬੰਦੀਆਂ ਵਲੋ ਲਗਾਤਾਰ ਤਿੰਨ ਦਿਨ ਮੀਟਿੰਗਾਂ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ 21 ਦਸੰਬਰ ਤੋਂ ਬਿਜਲੀ ਇੰਜੀਨੀਅਰ ਅਤੇ ਮੁਲਾਜਮ ਕਾਲੇ ਬਿੱਲੇ ਲਗਾ ਕੇ ਆਪਣਾ ਰੋਸ ਪ੍ਰਦਰਸ਼ਨ ਦਰਜ ਕਰਾਉਣਗੇ। ਉਥੇ ਵੀ 22 ਦਸੰਬਰ ਤੋ ਮੋਗਾ ਵਿਖੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਪ੍ਰਤੀਨਿਧ ਕਨਵੈਨਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਵਿੱਚ ਫੈਸਲਾ ਕੀਤਾ ਜਾ ਰਿਹਾ ਹੈ ਕਿ ਅਗਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵਧੇ ਹੋਏ ਵੇਤਨ ਨੂੰ ਜਾਰੀ ਨਹੀਂ ਕੀਤਾ ਜਾਂਦਾ ਤਾਂ 23 ਦਸੰਬਰ ਦੀ ਰਾਤ ਤੋਂ ਇਹਨਾਂ ਬਿਜਲੀ ਕਰਮਚਾਰੀਆਂ ਵੱਲੋਂ ਛੁੱਟੀ ਤੇ ਚਲੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਜਿੱਥੇ ਇਹਨਾਂ ਦੇ ਛੁੱਟੀ ਤੇ ਚਲੇ ਜਾਣ ਕਾਰਨ ਬਿਜਲੀ ਸਪਲਾਈ ਵਿਚ ਰੁਕਾਵਟ ਆਵੇਗੀ। ਉਥੇ ਹੀ ਇਨ੍ਹਾਂ ਦੇ ਛੁੱਟੀ ਤੇ ਹੋਣ ਕਾਰਨ ਪੰਜਾਬ ਵਿੱਚ ਬਲੈਕ ਆਊਟ ਹੋਣ ਦੀ ਸੰਭਾਵਨਾ ਵੀ ਪੈਦਾ ਹੋਵੇਗੀ, ਕਿਉਂਕਿ ਇੰਨਾਂ ਬਿਜਲੀ ਤੇ ਸਬ ਸਟੇਸ਼ਨ ਨੂੰ ਚਲਾਉਣ ਵਾਲੇ ਮੁਲਾਜ਼ਮ ਨਹੀਂ ਹੋਣਗੇ। ਕਿਉਂਕਿ ਸਰਕਾਰ ਲਈ ਇਕ ਹੋਰ ਗੰਭੀਰ ਚਿੰਤਾ ਬਣ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …