ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਮਾਹੌਲ ਨੂੰ ਵਿਗੜਨ ਤੋਂ ਬਚਾਉਣ ਲਈ ਬਹੁਤ ਸਾਰੇ ਤਰੀਕੇ ਅਪਣਾਏ ਜਾਂਦੇ ਹਨ ਉਥੇ ਹੀ ਅਮਨ ,ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਕਈ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬ ਦੇ ਮਾਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਉਥੇ ਹੀ ਪੁਲਸ ਵੱਲੋਂ ਅਜਿਹੇ ਅਨਸਰਾਂ ਉਪਰ ਨਜ਼ਰ ਰੱਖਣ ਵਾਸਤੇ ਜਗ੍ਹਾ ਜਗ੍ਹਾ ਦੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ ਜਿਸ ਸਦਕਾ ਹੋਣ ਵਾਲੀਆਂ ਘਟਨਾਵਾਂ ਨੂੰ ਇਨ੍ਹਾਂ ਕੈਮਰਿਆਂ ਰਾਹੀਂ ਕੈਦ ਕੀਤਾ ਜਾ ਸਕੇ, ਅਤੇ ਅਪਰਾਧੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਸਕੇ।
ਪੰਜਾਬ ਵਿਚ ਜਿਥੇ ਲੁੱਟ-ਖੋਹ ਚੋਰੀ ਅਤੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਬੱਚਿਆਂ ਨਾਲ ਜੁੜੇ ਹੋਏ ਵੀ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਜਾਦੇ ਹਨ। ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਸਾਰੇ ਮਾਪਿਆਂ ਦੇ ਮਨ ਵਿੱਚ ਡਰ ਪੈਦਾ ਕਰ ਦਿੰਦੇ ਹਨ। ਜਿਸ ਨਾਲ ਹਰ ਮਾਂ-ਬਾਪ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਦੇ ਮੁਕਾਬਲੇ ਵਧੇਰੇ ਚੌਕਸ ਹੋ ਜਾਂਦਾ ਹੈ। ਪੰਜਾਬ ਵਿਚ ਹੁਣ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਵੱਲੋਂ ਹਸਪਤਾਲ ਵਿੱਚ ਮੌਜੂਦ 10 ਸਾਲਾਂ ਦੀ ਬੱਚੀ ਨੂੰ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕਰਦਿਆਂ ਹੋਇਆ ਗ੍ਰਿਫਤਾਰ ਕੀਤਾ ਗਿਆ ਹੈ। ਬੱਚੇ ਵੱਲੋਂ ਹੁਸ਼ਿਆਰੀ ਕਰਦੇ ਹੋਏ ਆਪਣੇ ਆਪ ਨੂੰ ਇਸ ਔਰਤ ਦੇ ਚੁੰਗਲ ਵਿਚੋਂ ਬਚਾ ਲਿਆ ਗਿਆ ਹੈ। ਜਦੋਂ ਇਹ ਔਰਤ ਇਸ ਬੱਚੀ ਨੂੰ ਆਪਣੀ ਬੱਚੀ ਸਮਝ ਕੇ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਬੱਚੀ ਵੱਲੋਂ ਆਪਣੇ ਬਚਾਅ ਲਈ ਰੌਲਾ ਪਾ ਦਿੱਤਾ ਗਿਆ ,ਉਥੇ ਮੌਜੂਦ ਪੁਲਿਸ ਅਤੇ ਲੋਕਾਂ ਵੱਲੋਂ ਬੱਚੀ ਨੂੰ ਇਸ ਸਬੰਧੀ ਪੁੱਛਿਆ ਗਿਆ ਤਾਂ ਬਚੀ ਨੇ ਉਸ ਨੂੰ ਆਪਣੀ ਮਾਂ ਮੰਨਣ ਤੋਂ ਇਨਕਾਰ ਕਰ ਦਿੱਤਾ।
ਉਸ ਸਮੇਂ ਹੀ ਬੱਚੀ ਦੀ ਮਾਂ ਜੋ ਕੇ ਹਸਪਤਾਲ ਵਿੱਚ ਮੌਜੂਦ ਸੀ ਬਾਹਰ ਆ ਗਈ। ਜਿਸ ਬਾਰੇ ਬੱਚੀ ਵੱਲੋਂ ਦੱਸਿਆ ਗਿਆ ਕਿ ਅਸਲ ਵਿੱਚ ਉਸ ਦੀ ਇਹ ਮਾਂ ਹੈ ਜੋ ਕਿ ਹਸਪਤਾਲ ਵਿਚ ਮੌਜੂਦ ਸੀ। ਪੁਲਿਸ ਵੱਲੋਂ ਉਸ ਔਰਤ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਔਰਤ ਮਾਨਸਿਕ ਤੌਰ ਉੱਤੇ ਬੀਮਾਰ ਲੱਗ ਰਹੀ ਹੈ। ਪਰ ਇਸ ਘਟਨਾ ਦੇ ਨਾਲ ਹੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਡਰ ਪੈਦਾ ਹੋ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …