Breaking News

ਸਾਵਧਾਨ-ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਹੁਣ ਜਾਰੀ ਹੋ ਗਿਆ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਆਉਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ‘ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਯਾਤਰਾ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਨਿਰਧਾਰਿਤ ਯਾਤਰਾ ਤੋਂ ਘੱਟੋ-ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (www.newdelhiairport.in) ‘ਤੇ ਸਵੈ-ਘੋਸ਼ਣਾ ਪੱਤਰ ਜਮ੍ਹਾ ਕਰਨਾ ਹੋਵੇਗਾ। ਉਨ੍ਹਾਂ ਨੂੰ ਪੋਰਟਲ ‘ਤੇ ਇਹ ਸਵੈ-ਘੋਸ਼ਣਾ ਵੀ ਦੇਣੀ ਹੋਵੇਗੀ ਕਿ ਉਹ 14 ਦਿਨਾਂ ਦੇ। ਲਾ ਜ਼ ਮੀ। ਇਕਾਂਤਵਾਸ ਦੀ ਪਾਲਣਾ ਕਰਨਗੇ ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਯਾਤਰੀ ਘਰੇਲੂ ਇਕਾਂਤਵਾਸ ਲਈ ਸਿੱਧੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ ਜਿਸ ਅਧੀਨ ਸਿਰਫ਼ ਠੋ- ਸ ਕਾਰਨਾਂ/ਕੇਸਾਂ ਜਿਵੇਂ ਕਿ ਗ ਰਭ ਅਵਸਥਾ, ਪਰਿਵਾਰ ‘ਚ ਮੌਤ ਹੋਣ। ਗੰ – ਭੀ- ਰ। ਬੀਮਾਰੀ ਅਤੇ 10 ਸਾਲ ਜਾਂ ਇਸ ਤੋਂ ਘੱਟ ਉਮਰ ਵਾਲੇ ਬੱਚਿਆਂ ਦੇ ਮਾਪਿਆਂ ਲਈ 14 ਦਿਨਾਂ ਦੇ ਘਰੇਲੂ ਇਕਾਂਤਵਾਸ ਦੀ ਇਜਾਜ਼ਤ ਹੋਵੇਗੀ। ਜੇ ਉਹ ਇਸ ਤਰ੍ਹਾਂ ਦੀ ਛੋਟ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਯਾਤਰਾ ਤੋਂ ਘੱਟੋ-ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (www.newdelhiairport.in) ‘ਤੇ ਬਿਨੈ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਪੋਰਟਲ ‘ਤੇ ਕੋਵਿਡ-19 ਦੀ ਟੈਸਟ ਰਿਪੋਰਟ ਜਮ੍ਹਾ ਕਰਵਾ ਸਕਦੇ ਹਨ ਅਤੇ ਇੱਥੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੋਡਲ ਅਧਿਕਾਰੀ ਨੂੰ ਰਿਪੋਰਟ ਕਰਨਾ ਲਾਜ਼ਮੀ ਹੋਵੇਗਾ। ਸਰਕਾਰ ਵਲੋਂ ਆਨਲਾਈਨ ਪੋਰਟਲ ‘ਤੇ ਦਿੱਤਾ ਗਿਆ ਫੈਸਲਾ ਅੰ – ਤਿ– ਮ ਹੋਵੇਗਾ। ਉਨ੍ਹਾਂ ਕਿਹਾ ਕਿ ਯਾਤਰੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਟੈਸਟ ਰਿਪੋਰਟ ਨੂੰ ਜਮ੍ਹਾ ਕਰਵਾ ਕੇ ਇਕਾਂਤਵਾਸ ਦੀ ਛੋਟ ਲੈ ਸਕਦੇ ਹਨ। ਇਹ ਟੈਸਟ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 96 ਘੰਟਿਆਂ ਦੌਰਾਨ ਕੀਤਾ ਜਾਣਾ ਚਾਹੀਦਾ ਹੈ। ਟੈਸਟ ਦੀ ਰਿਪੋਰਟ ਵਿਚਾਰਨ ਲਈ ਪੋਰਟਲ ‘ਤੇ ਅਪਲੋਡ ਕੀਤੀ ਜਾਵੇ। ਸਿੱਧੂ ਨੇ ਅੱਗੇ ਕਿਹਾ ਕਿ ਹਰੇਕ ਯਾਤਰੀ ਰਿਪੋਰਟ ਦੀ ਪ੍ਰਮਾਣਿਕਤਾ ਦੇ ਸਬੰਧ ‘ਚ ਸਵੈ-ਘੋਸ਼ਣਾ ਵੀ ਜਮ੍ਹਾ ਕਰੇਗਾ ਅਤੇ ਜਾਣਕਾਰੀ। ਗ -ਲ- ਤ। ਪਾਏ ਜਾਣ ‘ਤੇ ਕਾ ਰ ਵਾ ਈ ਲਈ ਜ਼ਿੰਮੇਵਾਰ ਹੋਵੇਗਾ। ਟੈਸਟ ਰਿਪੋਰਟ ਭਾਰਤ ‘ਚ ਦਾਖ਼ਲ ਹੋਣ ਮੌਕੇ ਹਵਾਈ ਅੱਡੇ ‘ਤੇ ਵੀ ਵਿਖਾਈ ਜਾ ਸਕਦੀ ਹੈ।

ਟੈਸਟ ਹੋਣ ਤੋਂ ਬਾਅਦ ਯਾਤਰੀਆਂ ਨੂੰ ਸਵਾਰ ਹੋਣ ਦੀ ਇਜਾਜ਼ਤ
ਉਨ੍ਹਾਂ ਅੱਗੇ ਕਿਹਾ ਕਿ ਯਾਤਰਾ ਤੋਂ ਪਹਿਲਾਂ, ਯਾਤਰੀਆਂ ਨੂੰ ਸਬੰਧਤ ਏਜੰਸੀਆਂ ਦੁਆਰਾ ਟਿਕਟ ਦੇ ਨਾਲ-ਨਾਲ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ। ਸਾਰੇ ਯਾਤਰੀਆਂ ਨੂੰ ਆਪਣੀ ਮੋਬਾਇਲ ਡਿਵਾਇਜ਼ ‘ਤੇ ‘ਅਰੋਗਿਆ ਸੇਤੂ ਐਪ’ ਡਾਊਨਲੋਡ ਕਰਨ ਅਤੇ ਹਵਾਈ ਜਹਾਜ਼/ਸਮੁੰਦਰੀ ਜਹਾਜ਼ ਵਿਚ ਸਵਾਰ ਹੋਣ ਸਮੇਂ ਥਰਮਲ ਸਕਰੀਨਿੰਗ ਤੋਂ ਬਾਅਦ ਸਿਰਫ ਲੱਛਣ ਨਾ ਪਾਏ ਜਾਣ ਵਾਲੇ ਯਾਤਰੀਆਂ ਨੂੰ ਸਵਾਰ ਹੋਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਹਿਦਾਇਤਾਂ ਅਨੁਸਾਰ ਜ਼ਮੀਨੀ ਰਸਤੇ ਰਾਹੀਂ ਆਉਣ ਵਾਲੇ ਯਾਤਰੀਆਂ ਨੂੰ ਵੀ ਉਕਤ ਪ੍ਰੋਟੋਕੋਲ ਦੀ ਪਾਲਣਾ ਕਰਨੀ ਹੋਵਗੀ ਅਤੇ ਸਿਰਫ਼ ਲੱਛਣ ਨਾ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਭਾਰਤ ‘ਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਵਾਈ ਅੱਡਿਆਂ ‘ਤੇ ਵਾਤਾਵਰਣ ਦੀ ਸਵੱਛਤਾ ਅਤੇ ਡਿ ਸ ਇ ਨ ਫੈ ਕ ਸ਼ ਨ ਜਿਹੇ ਢੁੱਕਵੇਂ। ਇ ਹ ਤਿ ਆ ਤ। ਯਕੀਨੀ ਬਣਾਏ ਜਾਣਗੇ।

ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ
ਮੰਤਰੀ ਨੇ ਕਿਹਾ ਕਿ ਯਾਤਰਾ ਲਈ ਸਵਾਰ ਹੋਣ ਮੌਕੇ ਹਵਾਈ ਅੱਡਿਆਂ ‘ਤੇ ਇੱਕ-ਦੂਜੇ ਤੋਂ ਸਮਾਜਿਕ ਦੂਰੀ ਯਕੀਨੀ ਬਣਾਉਣ ਸਬੰਧੀ ਹਰ ਸੰਭਵ ਉਪਾਅ ਯਕੀਨੀ ਬਣਾਏ ਜਾਣਗੇ। ਯਾਤਰਾ ਦੌਰਾਨ, ਜਿਨ੍ਹਾਂ ਯਾਤਰੀਆਂ ਨੇ ਪੋਰਟਲ ‘ਤੇ ਸਵੈ-ਘੋਸ਼ਣਾ ਪੱਤਰ ਨਹੀਂ ਭਰਿਆ, ਨੂੰ ਹਵਾਈ ਜਹਾਜ਼/ਸਮੁੰਦਰੀ ਜਹਾਜ਼ ‘ਚ ਸਵਾਰ ਹੋਣ ਤੋਂ ਬਾਅਦ ਉਕਤ ਫਾਰਮ ਭਰਨਾ ਹੋਵੇਗਾ ਅਤੇ ਇਸ ਦੀ ਇਕ ਕਾਪੀ ਹਵਾਈ ਅੱਡੇ/ ਬੰਦਰਗਾਹ/ ਲੈਂਡਪੋਰਟ ‘ਤੇ ਮੌਜੂਦ ਸਿਹਤ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਵਿਕਲਪ ਦੇ ਤੌਰ ‘ਤੇ ਅਜਿਹੇ ਯਾਤਰੀ ਸਹੂਲਤ ਉਪਲੱਬਧ ਹੋਣ ‘ਤੇ ਸਬੰਧਤ ਅਥਾਰਟੀਆਂ ਦੇ ਨਿਰਦੇਸ਼ਾਂ ਅਨੁਸਾਰ ਹਵਾਈ ਅੱਡੇ/ ਬੰਦਰਗਾਹ/ ਲੈਂਡਪੋਰਟ ‘ਤੇ ਆਉਣ ਤੋਂ ਬਾਅਦ ਪੋਰਟਲ ‘ਤੇ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਹਵਾਈ ਅੱਡਿਆਂ/ ਪੋਰਟ ਅਤੇ ਹਵਾਈ ਜਹਾਜ਼ਾਂ/ਸਮੁੰਦਰੀ ਜ਼ਹਾਜ਼ਾਂ ‘ਚ ਅਤੇ ਯਾਤਰਾ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਮੇਤ ਕੋਵਿਡ -19 ਸਬੰਧੀ ਜ਼ਰੂਰੀ ਘੋਸ਼ਣਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਵਾਈ ਜਹਾਜ਼/ਸਮੁੰਦਰੀ ਜਹਾਜ਼ ‘ਚ ਸਵਾਰ ਹੋਣ ਸਮੇਂ ਏਅਰਲਾਈਨ/ਸਮੁੰਦਰੀ ਜਹਾਜ਼ ਦੇ ਸਟਾਫ਼ ਅਤੇ ਯਾਤਰੀਆਂ ਵੱਲੋਂ ਮਾਸਕ ਪਹਿਨਣ, ਸਾਫ਼-ਸਫ਼ਾਈ ਅਤੇ ਹੱਥਾਂ ਦੀ ਸਫ਼ਾਈ ਆਦਿ ਦੀ ਪਾਲਣਾ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਹਵਾਈ ਅੱਡੇ/ ਸਮੁੰਦਰੀ ਬੰਦਰਗਾਹ/ ਲੈਂਡਪੋਰਟ ਵਿਖੇ ਮੌਜੂਦ ਸਿਹਤ ਅਧਿਕਾਰੀਆਂ ਵਲੋਂ ਸਾਰੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਕੀਤੀ ਜਾਵੇਗੀ।

Check Also

72 ਵਰ੍ਹਿਆਂ ਦੀ ਉਮਰ ਚ ਇਹ ਔਰਤ ਕਰਦੀ ਮਾਡਲਿੰਗ ਤੇ ਨਹੀਂ ਕਰਦੀ ਮੇਕਅੱਪ, 3 ਸਟੈਪ ਦੀ ਰੁਟੀਨ ਤੇ ਜਾਦੂ ਤੇ ਕਰਦੀ ਭਰੋਸਾ

ਆਈ ਤਾਜਾ ਵੱਡੀ ਖਬਰ  ਕਹਿੰਦੇ ਨੇ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ, ਮਨੁੱਖ ਆਪਣੇ ਸ਼ੌਂਕ …