Breaking News

ਸਾਵਧਾਨ : ਹਾਲਾਤਾਂ ਨੂੰ ਦੇਖਦੇ ਹੋਏ ਇਥੇ 1 ਹਫਤੇ ਦਾ ਵਧਿਆ Mini ਲਾਕ ਡਾਊਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਤਬਾਹੀ ਮਚਾਈ ਹੋਈ ਹੈ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਬਹੁਤ ਹੀ ਜਿਆਦਾ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਦੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤੇ ਗਏ ਹਨ। ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ। ਉਥੇ ਹੀ ਕਈ ਸੂਬਿਆ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ।

ਹਾਲਾਤਾਂ ਨੂੰ ਦੇਖਦੇ ਹੋਏ ਇੱਥੇ ਇੱਕ ਹਫਤੇ ਦਾ ਵਧਾਇਆ ਲਾਕਡਾਊਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਵਧੇਰੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ 15 ਮਈ ਤੱਕ ਤਾਲਾ ਬੰਦੀ ਕੀਤੀ ਗਈ ਸੀ। ਉੱਥੇ ਹੀ ਸਰਕਾਰ ਵੱਲੋਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਮਿੰਨੀ ਤਾਲਾਬੰਦੀ ਨੂੰ ਇੱਕ ਵਾਰ ਫਿਰ ਤੋਂ 25 ਮਈ ਦੀ ਸਵੇਰ ਪੰਜ ਵਜੇ ਤੱਕ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ ਸ਼ਹਿਰ ਵਿੱਚ ਵਧ ਰਹੇ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਹੀ ਪ੍ਰਸ਼ਾਸਨ ਵੱਲੋਂ ਸਖ਼ਤ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਪ੍ਰਸ਼ਾਸਨ ਵੀ ਪੀ ਸਿੰਘ ਬਦਨੌਰ ਦੀ ਅਗਵਾਈ ਵਿੱਚ ਕੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਕਾਬੂ ਕਰਨ ਲਈ ਹੀ ਤਾਲਾਬੰਦੀ ਵੀ ਸਮਾਂ ਸੀਮਾ ਨੂੰ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਹੁਣ 24 ਤਰੀਕ ਤੱਕ ਸ਼ਹਿਰ ਵਿਚ ਲੱਗੀਆਂ ਹੋਈਆਂ ਕਰੋਨਾ ਸਬੰਧੀ ਪਾਬੰਦੀਆਂ ਜਾਰੀ ਰਹਿਣਗੀਆਂ।

ਇਸ ਤੋਂ ਇਲਾਵਾ ਚੰਡੀਗੜ੍ਹ ਵਿਚ ਪਹਿਲਾਂ ਦੀ ਤਰ੍ਹਾਂ ਹੀ ਰਾਤ ਦਾ ਕਰਫਿਊ ਵੀ ਜਾਰੀ ਰਹੇਗਾ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹੀ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਸ਼ਹਿਰ ਅੰਦਰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਅਗਰ ਕੋਈ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ।

Check Also

ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ  ਜਦੋਂ ਇੱਕ ਫਿਲਮ ਬਣ ਕੇ ਤਿਆਰ ਹੁੰਦੀ ਹੈ ਤਾਂ ਉਸ ਫਿਲਮ …