ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਨਵੇਂ ਸਾਲ ਦੇ ਪਹਿਲੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਵਿਚ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ।
ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਤੇ ਪੂਰੇ ਹਫਤੇ ਦੇ ਮੌਸਮ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਤੇ ਬਰਸਾਤ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਦੌਰਾਨ ਉਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੇ ਨਾਲ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਦੇ ਨਾਲ ਮੈਦਾਨੀ ਇਲਾਕਿਆਂ ਨੂੰ ਵੀ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਅੰਦਰ ਲਗਾਤਾਰ ਬਾਰਿਸ਼ ਹੋ ਰਹੀ ਹੈ। ਕਈ ਜ਼ਿਲਿਆਂ ਵਿੱਚ 5 ਜਨਵਰੀ ਨੂੰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤਰ੍ਹਾਂ ਹੀ 6 ਜਨਵਰੀ ਨੂੰ ਵੀ ਇਸ ਤਰ੍ਹਾਂ ਹੀ ਮੀਂਹ ਕੁੱਝ ਜ਼ਿਲ੍ਹਿਆ ਵਿੱਚ ਪੈਂਦਾ ਰਹੇਗਾ। ਪਰ ਬਰਸਾਤ ਵਿਚ ਕਮੀ ਆਉਣ ਦੀ ਸੰਭਾਵਨਾ ਹੈ। ਸਾਫ ਮੌਸਮ ਹੋਣ ਦਾ ਅਨੁਮਾਨ 7 ਜਨਵਰੀ ਤੋਂ ਲਗਾਇਆ ਜਾ ਰਿਹਾ ਹੈ। ਜਿਸ ਦੌਰਾਨ ਤਾਪਮਾਨ ਵਿੱਚ ਘੱਟੋ-ਘੱਟ ਥੋੜ੍ਹੀ ਜਿਹੀ ਗਿਰਾਵਟ ਆ ਸਕਦੀ ਹੈ। ਹਿਮਾਲਿਆ ਖੇਤਰਾਂ ਵਿੱਚ ਕੋਈ ਗਿਰਾਵਟ ਨਜ਼ਰ ਨਹੀਂ ਆਵੇਗੀ ਕਿਉਂਕਿ ਇਨ੍ਹਾਂ ਖੇਤਰਾਂ ਵਿਚ ਬਰਸਾਤ ਹੋ ਸਕਦੀ ਹੈ।
ਪੰਜਾਬ ਅੰਦਰ 8 ਜਨਵਰੀ ਨੂੰ ਵੀ ਕਈ ਜਗ੍ਹਾ ਤੇ ਬਰਸਾਤ ਹੋਵੇਗੀ। 9 ਤੇ 10 ਜਨਵਰੀ ਤੋਂ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਹਵਾਵਾਂ ਦੇ ਆਉਣ ਕਾਰਨ ਸੂਬੇ ਅੰਦਰ ਸੀਤ ਲਹਿਰ ਜਾਰੀ ਰਹੇਗੀ। ਜਿਸ ਨਾਲ ਇਸ ਹਫਤੇ ਦੇ ਖਤਮ ਹੋਣ ਤਕ ਤਾਪਮਾਨ ਵਿਚ ਗਿਰਾਵਟ ਦੇਖੀ ਜਾ ਸਕਦੀ ਹੈ। ਮੌਸਮ ਸਬੰਧੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਇਕ ਹਫਤਾ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ। ਤਾਂ ਜੋ ਕਿਸਾਨ ਵੀ ਅਗਾਊਂ ਹੀ ਆਪਣੀਆਂ ਫਸਲਾਂ ਨੂੰ ਲੈ ਕੇ ਧਿਆਨ ਰੱਖਣ , ਤਾਂ ਜੋ ਕੀੜਿਆਂ ਅਤੇ ਬਿਮਾਰੀਆਂ ਦਾ ਵਾਧਾ ਨਾ ਹੋਵੇ ਤੇ ਫਸਲਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਹੀ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਗਈ ਸੀ ਕਿ ਇਸ ਸਮੇਂ ਫਸਲਾਂ ਦੀ ਸਿੰਚਾਈ ਅਤੇ ਛਿੜਕਾਅ ਨੂੰ ਮੁਲਤਵੀ ਕਰ ਦੇਣ। ਕਿਉਂਕਿ ਇਸ ਬਰਸਾਤ ਦੇ ਮੌਸਮ ਵਿੱਚ ਇਸ ਦਾ ਸਹੀ ਇਸਤੇਮਾਲ ਨਹੀਂ ਹੋ ਸਕਦਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …