ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਸਰਦੀ ਨੇ ਅਜਿਹੀ ਦਸਤਕ ਦਿੱਤੀ ਹੈ ਕਿ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਇਸ ਸਾਲ ਦੀ ਆਮਦ ਤੇ ਹੀ ਪੰਜਾਬ ਅੰਦਰ ਪਹਿਲੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਵਿਚ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ।
ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫ ਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਦੱਸਿਆ ਗਿਆ ਹੈ ਕਿ ਪੰਜਾਬ ਵਿਚ ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜੀ ਖੇਤਰਾਂ ਅਤੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਲਗਾਤਾਰ ਹੋ ਰਹੀ ਬਰਫ ਬਾਰੀ ਤੇ ਬਰਸਾਤ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਦੌਰਾਨ
ਉਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਸਵੇਰੇ ਹੋਣ ਵਾਲੀ ਧੁੰਦ ਕਾਰਨ ਵੀ ਲੋਕਾਂ ਨੂੰ ਆਵਾਜਾਈ ਦੌਰਾਨ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਵੀ ਜਾਹਿਰ ਕੀਤੀ ਗਈ ਹੈ। ਦਿੱਲੀ ਦੇ ਪਾਲਮ ਅਤੇ ਸਫਦਰਜੰਗ ਵਿੱਚ 7.8 ਡਿਗਰੀ ਸੈਲਸੀਅਸ ਅਤੇ 7.0 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ 3 ਤੋਂ 4 ਦਿਨਾਂ
ਦੇ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ, ਉਤਰ ਪੱਛਮੀ ਉੱਤਰ ਪ੍ਰਦੇਸ਼ ਅਤੇ ਉਤਰੀ ਰਾਜਸਥਾਨ ਵਿੱਚ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਇਸ ਤਰਾਂ ਹੀ ਸ੍ਰੀਨਗਰ ਵਿੱਚ ਸਭ ਤੋਂ ਘੱਟ ਤਾਪਮਾਨ ਡਲ ਝੀਲ ਦੇ ਕੁਝ ਹਿੱਸਿਆ ਦੇ ਰੂਪ ਵਿੱਚ ਦਰਜ ਕੀਤਾ ਗਿਆ ਹੈ। ਘੱਟ ਤੋਂ ਘੱਟ ਤਾਪਮਾਨ ਜੀਰੋ ਅਤੇ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਹੋਣ ਦੀ ਭਵਿੱਖਬਾਣੀ ਭਾਰਤ ਮੌਸਮ ਵਿਗਿਆਨ ਵਿਭਾਗ ਵੱਲੋਂ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …