ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਵੱਖ ਵੱਖ ਸੂਬਿਆਂ ਵਿੱਚ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਸੀ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਸਕੇ। ਅਤੇ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਸਰਕਾਰ ਵੱਲੋਂ ਬਾਰ-ਬਾਰ ਲੋਕਾਂ ਨੂੰ ਇਹ ਆਖਿਆ ਜਾ ਰਿਹਾ ਹੈ, ਕਿ ਕਰੋਨਾ ਨੂੰ ਅਜੇ ਖ਼ਤਮ ਹੋਇਆ ਨਾ ਸਮਝਿਆ ਜਾਵੇ। ਕਿਉਂਕਿ ਇਸ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਉਂਕਿ ਚੀਨ ਵਿਚ ਕਰੋਨਾ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ। ਇਸ ਤਰ੍ਹਾਂ ਦੀ ਬਾਕੀ ਦੇਸ਼ਾਂ ਵਿੱਚ ਵੀ ਕਰੋਨਾ ਕੇਸਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ।
ਹੁਣ ਏਥੇ ਲਈ ਅਚਾਨਕ ਹੋ ਗਿਆ ਨੈਗਿਟਿਵ ਰਿਪੋਰਟ ਜਰੂਰੀ ਬਾਰੇ ਇਹ ਵੱਡਾ ਐਲਾਨ ,ਜਿਸ ਬਾਰੇ ਤਾਜਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਵਿਚ ਜਿਥੇ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਹਨ ਤਾਂ ਜੋ ਇਸ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਵੱਖ-ਵੱਖ ਸੂਬਿਆਂ ਦੇ ਵਿਚ ਅਜੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਹੁਣ ਬਹੁਤ ਸਾਰੇ ਲੋਕਾਂ ਵੱਲੋਂ ਗਰਮੀ ਦੇ ਮੌਸਮ ਵਿੱਚ ਹਿਮਾਚਲ ਪ੍ਰਦੇਸ਼ ਵਿਚ ਜਾਇਆ ਜਾ ਰਿਹਾ ਹੈ।
ਇਸ ਲਈ ਹਿਮਾਚਲ ‘ਚ ਫਿਰ ਕੋਰੋਨਾ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਹਿਮਾਚਲ ਵਿਚ ਐਂਟਰੀ ਲਈ ਨੈਗੇਟਿਵ ਰਿਪੋਰਟ ਜ਼ਰੂਰੀ ਕਰ ਦਿੱਤੀ ਗਈ ਹੈ। ਦੇਸ਼ ਅੰਦਰ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਹਿਮਾਚਲ ਸਰਕਾਰ ਨੇ ਇੱਕ ਵਾਰ ਫਿਰ ਪਾਬੰਦੀਆਂ ਵਧਾ ਦਿੱਤੀਆਂ ਹਨ। ਜਿਸ ਸਦਕਾ ਹਿਮਾਚਲ ਵਿੱਚ ਵਧਣ ਵਾਲੇ ਕਰੋਨਾ ਕੇਸਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਇਸ ਸਮੇਂ ਬਹੁਤ ਸਾਰੇ ਸੈਲਾਨੀ ਹਿਮਾਚਲ ਪ੍ਰਦੇਸ਼ ਵਿੱਚ ਆ ਰਹੇ ਹਨ।
ਇਸ ਲਈ ਹੁਣ ਦੂਸਰੇ ਸੂਬੇ ਦੇ ਲੋਕਾਂ ਨੂੰ ਦਾਖਿਲ ਹੋਣ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਗਈ ਹੈ। ਉਸ ਤੋਂ ਬਿਨਾ ਕਿਸੇ ਨੂੰ ਵੀ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਟੂਰਿਸਟਾਂ ਨੂੰ ਸੂਬੇ ‘ਚ ਦਾਖਿਲ ਹੋਣ ਲਈ 72 ਘੰਟੇ ਪਹਿਲਾਂ ਦੀ ਰਿਪੋਰਟ ਲਿਆਉਣੀ ਹੋਵੇਗੀ। ਇਹ ਸਾਰੀਆਂ ਪਾਬੰਦੀਆਂ ਮੁੜ ਤੋਂ ਕਰੋਨਾ ਕੇਸਾਂ ਦੇ ਹੋਏ ਵਾਧੇ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …