ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਵੱਧ ਰਹੇ ਪ੍ਰਭਾਵ ਕਾਰਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕੀਤਾ ਗਿਆ ਹੈ। ਓਥੇ ਹੀ ਸਮਾਜਿਕ, ਧਾਰਮਿਕ, ਰਾਜਨੀਤਕ ਇਕੱਠ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਵਿਆਹ ਅਤੇ ਅੰਤਿਮ ਸੰਸਕਾਰ ਵਿਚ 20 ਲੋਕਾਂ ਦੀ ਗਿਣਤੀ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਸੂਬੇ ਅੰਦਰ ਵਧ ਰਹੇ ਕਰੋਨਾ ਦੇ ਪ੍ਰਭਾਵ ਨੂੰ ਵੇਖਦੇ ਹੋਏ 9 ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਹੁਣ 27 ਮਾਰਚ ਤੋਂ ਹਰ ਸ਼ਨੀਵਾਰ ਲਈ ਪੰਜਾਬ ਵਿੱਚ ਇੱਥੇ ਵੱਡਾ ਐਲਾਨ ਹੋ ਗਿਆ ਹੈ। ਸੂਬੇ ਵਿਚ ਪਹਿਲਾਂ ਹੀ ਕਰੋਨਾ ਨੂੰ ਠੱਲ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਮੋਗਾ ਜ਼ਿਲ੍ਹੇ ਨੂੰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।
ਹੁਣ ਮੋਗਾ ਜ਼ਿਲੇ ਨੂੰ ਸ਼ਾਮਲ ਕਰਕੇ 11 ਜਿਲ੍ਹਿਆਂ ਵਿੱਚ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ। ਹੁਣ ਇਨ੍ਹਾਂ ਜ਼ਿਲ੍ਹਿਆਂ ਵਿੱਚ ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ ,ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ,ਸ਼ਹੀਦ ਭਗਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਰੋਪੜ ਸ਼ਾਮਲ ਹਨ। ਮੋਗਾ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਜ਼ਿਲਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲੇ ਅੰਦਰ ਜਿੱਥੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਉਥੇ ਹੀ ਰਾਤ 9 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਆਵਾਜਾਈ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਰਾਤ ਦੇ ਸਮੇਂ ਕੰਮਕਾਜ ਤੇ ਆਉਣ ਜਾਣ ਵਾਲੇ ਸਟਾਫ ਨੂੰ ਇਸ ਤੋਂ ਰਾਹਤ ਦਿੱਤੀ ਗਈ ਹੈ। ਉਥੇ ਹੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਹੰਸ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਦੋ ਹਫ਼ਤਿਆਂ ਲਈ ਅੱਗੇ ਪਾ ਦੇਣ ਦੀ ਵੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਜਾਨਾਂ ਗਵਾਉਣ ਵਾਲੇ ਲੋਕਾਂ ਦੀ ਯਾਦ ਵਿਚ ਹਰ ਸ਼ਨੀਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਲਈ ਮੋਨ ਰੱਖਿਆ ਜਾਵੇਗਾ। ਉਸੇ ਦੌਰਾਨ ਕੋਈ ਵੀ ਵਾਹਨ ਨਹੀਂ ਚਲੇਗਾ। ਉੱਥੇ ਹੀ ਮਾਸਕ ਤੋਂ ਬਿਨਾਂ ਘੁੰਮਣ ਵਾਲੇ ਲੋਕਾਂ ਨੂੰ ਕਰੋਨਾ ਟੈਸਟ ਲਈ ਭੇਜਿਆ ਜਾਵੇਗਾ। ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਵੀ ਦਿੱਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …