Breaking News

ਸਿਖਿਆ ਮੰਤਰੀ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਤਾਜਾ ਵੱਡੀ ਖਬਰ, ਬੱਚਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿਚ ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਦੇਸ਼ ਦੀਆਂ ਬਹੁਤ ਸਾਰੀਆਂ ਪ੍ਰਸਥਿਤੀਆਂ ਪ੍ਰਭਾਵਿਤ ਹੋਈਆਂ ਸਨ। ਇਨ੍ਹਾਂ ਦੇ ਵਿਚ ਰੋਜ਼ ਮਰਾ ਦੀ ਜ਼ਿੰਦਗੀ ਗੁਜਰ ਬਸਰ ਕਰਨ ਲਈ ਹਰ ਛੋਟੀ ਤੋਂ ਛੋਟੀ ਚੀਜ਼ ਹੈ ਪ੍ਰਭਾਵਿਤ ਹੋਈ। ਇਸ ਦੌਰ ਵਿੱਚ ਸਭ ਤੋਂ ਵੱਧ ਨੁਕਸਾਨ ਰੁਜ਼ਗਾਰ ਅਤੇ ਸਕੂਲੀ ਵਿੱਦਿਆ ਦਾ ਹੋਇਆ ਹੈ। ਬੱਚਿਆਂ ਦੀ ਪੜ੍ਹਾਈ ਵੀ ਇਸ ਸਾਲ ਦੇ ਵਿਚ ਅਧੂਰੀ ਹੀ ਰਹਿ ਗਈ ਹੈ ਪਰ ਫਿਰ ਵੀ ਬੱਚਿਆਂ ਦਾ ਰਿਸ਼ਤਾ ਇਸ ਚਾਨਣ ਦੇ ਨਾਲ ਬਣਾਈ ਰੱਖਣ ਲਈ ਸਰਕਾਰ ਨੇ ਆਨਲਾਈਨ ਮਾਧਿਅਮ ਨੂੰ ਬੜ੍ਹਾਵਾ ਦਿੱਤਾ ਸੀ।

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵੀ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਹੋਏ ਨੇ ਪਰ ਸਕੂਲੀ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕਈ ਤਰਾਂ ਦੇ ਆਸ਼ੰਕੇ ਬਣੇ ਹੋਏ ਹਨ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਾਲ 2020-2021 ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਸੰਬੰਧ ਵਿੱਚ ਹੁਣ ਤੱਕ ਸੋਸ਼ਲ ਮੀਡੀਆ ਉੱਪਰ ਕਈ ਤਰਾਂ ਦੀਆਂ ਅਫਵਾਹਾਂ ਵੀ ਫੈਲੀਆਂ ਹੋਈਆਂ ਸਨ। ਜਿਨ੍ਹਾਂ ਬਾਰੇ ਹੁਣ ਸੀਬੀਐਸਈ ਬੋਰਡ ਨੇ ਗੱਲ ਸਾਫ਼ ਕਰਦੇ ਹੋਏ ਕਿਹਾ ਹੈ ਕਿ ਇਹ ਪ੍ਰੀਖਿਆਵਾਂ ਪੇਪਰ ਅਤੇ ਪੈਨ ਨਾਲ ਹੀ ਕਰਵਾਈਆਂ ਜਾਣਗੀਆਂ।

ਸਿੱਖਿਆ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰਕੇ ਦੱਸਿਆ ਹੈ ਕਿ ਸੀ ਬੀ ਐਸ ਈ ਬੋਰਡ ਦੀਆਂ ਪ੍ਰੀਖਿਆਵਾਂ ਕਦੋਂ ਹੋਣਗੀਆਂ। ਇਸ ਬਾਰੇ ਹੁਣ 31 ਦਸੰਬਰ ਨੂੰ ਐਲਾਨ ਕੀਤਾ ਜਾਵੇਗਾ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਵਿਦਿਆਰਥੀਆਂ ਅਤੇ ਮਾਤਾ-ਪਿਤਾ ਲਈ ਇਕ ਜ਼ਰੂਰੀ ਸੂਚਨਾ ਹੈ,

ਕਿ ਬੋਰਡ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਲਈ ਮੈਂ 31 ਦਸੰਬਰ ਨੂੰ ਸ਼ਾਮ 6 ਵਜੇ ਇਹ ਐਲਾਨ ਕਰਾਂਗਾ ਕਿ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਦੋਂ ਸ਼ੁਰੂ ਕਰਵਾਈਆਂ ਜਾਣਗੀਆਂ। ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਮਾਪਿਆਂ ਵਿੱਚ ਵੀ ਕਾਫ਼ੀ ਚਿੰਤਾ ਪਾਈ ਜਾ ਰਹੀ ਹੈ। ਕਿਉਂਕਿ ਸੀਬੀਐਸਈ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰੀਕ ਨੂੰ ਲੈ ਕੇ ਕਾਫੀ ਸਮੇਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪਰ 31ਅਗਾਸਤ ਸ਼ਾਮ ਨੂੰ 6 ਵਜੇ ਜਾਰੀ ਕੀਤੀ ਗਈ ਜਾਣਕਾਰੀ ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੀ ਤਸਵੀਰ ਸਾਫ ਹੋ ਜਾਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …