ਆਈ ਤਾਜਾ ਵੱਡੀ ਖਬਰ
ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਕਰਦੇ ਹੋਏ ਅੱਜ 38 ਦਿਨ ਹੋਰ ਚੁੱਕੇ ਹਨ। ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ।
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ । ਇਨੀ ਦਿਨੀ ਹੋ ਰਹੀ ਬਰਸਾਤ ਦੇ ਚਲਦੇ ਹੋਏ ਵੀ ਕਿਸਾਨ ਆਪਣੇ ਮੋਰਚੇ ਉਪਰ ਡਟੇ ਹੋਏ ਹਨ। ਸਿੰਘੂ ਬਾਰਡਰ ਤੇ ਪਹੁੰਚ ਗਈਆਂ ਪੱਕੀਆਂ ਇੱਟਾਂ ਤੇ ਹੁਣ ਹੋਣ ਲੱਗੀ ਹੈ ਉਸਾਰੀ।
ਇਸ ਮੋਰਚੇ ਵਿੱਚ ਹਰ ਇਨਸਾਨ ਵੱਲੋਂ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਦੋ ਦਿਨ ਤੋਂ ਹੋ ਰਹੀ ਬਰਸਾਤ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਲੰਗਰ ਮੀਂਹ ਦੇ ਪਾਣੀ ਕਾਰਨ ਖਰਾਬ ਹੋ ਰਿਹਾ ਸੀ। ਇਸ ਦੌਰਾਨ ਹੀ ਰਾਹਗੀਰ ਇਕ ਔਰਤ ਵੱਲੋਂ ਲੰਗਰ ਵਾਸਤੇ ਪੱਕਾ ਕਮਰਾ ਬਣਾਉਣ ਵਾਸਤੇ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ। ਉਸ ਔਰਤ ਵੱਲੋਂ ਇੱਟਾਂ ਸੀਮਿੰਟ ਅਤੇ ਰੇਤ ਮੰਗਵਾ ਦਿੱਤਾ ਗਿਆ। ਜਿਸ ਨਾਲ ਉਨ੍ਹਾਂ ਦੇ ਇਸ ਉਪਰਾਲੇ ਸਦਕਾ ਲੰਗਰ ਵਾਸਤੇ ਸ਼ੈਡ ਬਣਾਇਆ ਜਾ ਰਿਹਾ ਹੈ।
ਪ੍ਰਬੰਧਕਾਂ ਨੇ ਪੰਜਾਬ ਨਿਊਜ਼ ਨਾਲ ਗਲ ਬਾਤ ਕਰਦਿਆਂ ਹੋਇਆ ਦੱਸਿਆ ਕੇ ਉਸ ਨੇਕ ਔਰਤ ਵੱਲੋਂ ਦੋ ਘੰਟਿਆਂ ਦੇ ਅੰਦਰ ਹੀ ਸਾਰਾ ਸਮਾਨ ਪਹੁੰਚਦਾ ਕੀਤਾ ਗਿਆ ਹੈ। ਇਹ ਬਰਸਾਤ ਕਿਸਾਨਾਂ ਦੇ ਜੋਸ਼ ਨੂੰ ਠੰਡਾ ਨਹੀਂ ਕਰ ਸਕਦੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਕੇਂਦਰ ਸਰਕਾਰ ਵਾਪਸ ਨਹੀ ਲੈਂਦੀ ਉਦੋਂ ਤਕ ਕਿਸਾਨ ਵਾਪਸ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਅਜੇ ਤਾਂ ਲੰਗਰ ਲਈ ਸ਼ੈੱਡ ਬਣ ਰਹੀ ਹੈ। ਜੇ ਕੇਂਦਰ ਸਰਕਾਰ ਨੇ ਆਪਣਾ ਅੜੀਅਲ ਰਵਈਆ ਨਾ ਛੱਡਿਆ ਤਾਂ ਇਥੇ ਲੈਂਟਰ ਵੀ ਪਾ ਦਿਆਂਗੇ।
ਦੇਖੋ ਇਸ ਖਬਰ ਦੀ ਪੂਰੀ ਵੀਡੀਓ ਰਿਪੋਰਟ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …