ਆਈ ਤਾਜ਼ਾ ਵੱਡੀ ਖਬਰ
ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵਿਸ਼ੇਸ਼ ਮੁਕਾਮ ਹਾਸਲ ਕੀਤਾ ਜਾਂਦਾ ਹੈ। ਜਿਸ ਸਦਕਾ ਉਹ ਆਪਣੀ ਪਰਿਵਾਰ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ਾਂ ਵਿੱਚ ਗਏ ਹੋਏ ਕੇ ਭਾਰਤੀਆਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਿਦੇਸ਼ਾਂ ਵਿੱਚ ਵੀ ਜਿੱਥੇ ਲੁੱਟ-ਖੋਹ ਅਤੇ ਆਪਸੀ ਰੰਜਿਸ਼ ਦੇ ਕਈ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਦੇ ਹਨ ਉਥੇ ਹੀ ਨਸਲੀ ਵਿਤਕਰੇ ਦੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ।
ਹੁਣ ਆਸਟ੍ਰੇਲੀਆ ਸਰਕਾਰ ਵੱਲੋਂ ਸਿੱਖਾਂ ਤੇ ਹਮਲਾ ਕਰਨ ਵਾਲੇ ਨਾਲ ਆਸਟਰੇਲੀਆ ਸਰਕਾਰ ਵੱਲੋਂ ਇਹ ਕੰਮ ਕੀਤਾ ਗਿਆ ਹੈ ਕਿ ਅੱਗੇ ਤੋਂ ਕੋਈ ਵੀ ਸਿੱਖਾਂ ਵੱਲ ਅੱਖ ਚੁੱਕ ਕੇ ਨਹੀਂ ਵੇਖ ਸਕੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅਸਟ੍ਰੇਲੀਆ ਵਿੱਚ ਭਾਰਤੀ ਮੂਲ ਦੇ ਹੀ ਨੌਜਵਾਨ ਵਿਸ਼ਾਲ ਜੂਡ ਵੱਲੋਂ ਸਿੱਖਾਂ ਉਪਰ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸ ਦੇ ਦੋਸ਼ੀ ਸਾਬਤ ਹੋਣ ਤੇ ਜਿਥੇ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ ਉਥੇ ਹੀ ਆਸਟ੍ਰੇਲੀਅਨ ਸਰਕਾਰ ਵੱਲੋਂ ਇਕ ਵੱਡਾ ਕਦਮ ਚੁੱਕਦੇ ਹੋਏ ਇਸ ਨੌਜਵਾਨ ਵਿਸ਼ਾਲ ਨੂੰ ਆਪਣੀ ਸਜ਼ਾ ਪੂਰੀ ਕੱਟ ਕੇ ਜੇਲ ਤੋਂ ਰਿਹਾ ਹੋਣ ਤੋਂ ਬਾਦ ਭਾਰਤ ਡਿਪੋਰਟ ਕਰ ਦਿੱਤਾ ਗਿਆ ਹੈ।
ਉੱਥੇ ਹੀ ਅਸਟ੍ਰੇਲੀਆ ਵਿੱਚ ਇਮੀਗ੍ਰੇਸ਼ਨ ਅਤੇ ਨਾਗਰਿਕਤਾ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਅਸੀਂ ਆਪਣੇ ਦੇਸ਼ ਵਿਚ ਹਰ ਭਾਈਚਾਰੇ ਦੀ ਰੱਖਿਆ ਲਈ ਨਿਰਣਾਇਕ ਫੈਸਲੇ ਲੈ ਰਹੇ ਹਨ ਅਤੇ ਅਪਰਾਧੀਆਂ ਵੱਲੋਂ ਕੀਤੀਆਂ ਘਟਨਾਵਾਂ ਨੂੰ ਵੀ ਠੱਲ੍ਹ ਪਾਈ ਜਾ ਰਹੀ ਹੈ। ਅਤੇ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਣ ਲਈ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਜਿੱਥੇ ਹਰਿਆਣੇ ਨਾਲ ਸਬੰਧਤ ਹੈ ਉਥੇ ਹੀ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇਸ ਨੌਜਵਾਨ ਦੀ ਰਿਹਾਈ ਦੀ ਮੰਗ ਵੀ ਜੂਨ ਮਹੀਨੇ ਵਿਚ ਕੀਤੀ ਗਈ। ਪਰ ਇਮੀਗ੍ਰੇਸ਼ਨ ਅਤੇ ਨਾਗਰਿਕਤਾ ਮੰਤਰੀ ਵੱਲੋਂ ਦੇਸ਼ ਅੰਦਰ ਦੁਸ਼ਮਣੀ ਅਤੇ ਫਿਰਕਾਪ੍ਰਸਤੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਹਰੇਕ ਭਾਈਚਾਰੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਨੌਜਵਾਨ ਨੂੰ ਭਾਰਤ ਭੇਜ ਦਿੱਤਾ ਗਿਆ ਹੈ। ਇਸ ਨੌਜਵਾਨ ਨੂੰ ਅਪ੍ਰੈਲ ਵਿੱਚ ਸਿੱਖਾਂ ਤੇ ਹਮਲਾ ਕਰਨ ਤੋਂ ਬਾਅਦ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …