ਆਈ ਤਾਜ਼ਾ ਵੱਡੀ ਖਬਰ
ਬੀਤੇ ਮਹੀਨੇ ਜਿੱਥੇ 29 ਮਈ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਜਿਥੇ ਪੂਰੀ ਦੁਨੀਆਂ ਨੂੰ ਹਿਲਾਕੇ ਰੱਖ ਦਿੱਤਾ ਸੀ ਉਥੇ ਹੀ ਇਸ ਮਾਮਲੇ ਦੀ ਜਾਂਚ ਅਜੇ ਤੱਕ ਜਾਰੀ ਹੈ। ਜਿੱਥੇ ਇਸ ਘਟਨਾ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਵਿਚ ਰਹਿਣ ਵਾਲੇ ਗੋਲਡੀ ਬਰਾੜ ਵੱਲੋਂ ਲਈ ਗਈ ਸੀ। ਉਥੇ ਹੀ ਹੁਣ ਤੱਕ ਇਸ ਮਾਮਲੇ ਦੇ ਤਹਿਤ ਪੁਲਿਸ ਵੱਲੋਂ ਕਈ ਗੈਂਗਸਟਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਮਾਮਲੇ ਦੇ ਵਿਚ ਜਿਥੇ ਕੁਝ ਹੋਰ ਗਾਇਕਾਂ ਨੂੰ ਵੀ ਜੋੜ ਕੇ ਵੇਖਿਆ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਵੀ ਸਿੱਧੂ ਮੂਸੇਵਾਲਾ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ।
ਹੁਣ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਮਨਕੀਰਤ ਔਲਖ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਤਲ ਵਿਵਾਦ ਨੂੰ ਮਾਮਲੇ ਵਿਚ ਕਲੀਨ ਚਿੱਟ ਮਿਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਸੀ ਤਾਂ ਉਸ ਸਮੇਂ ਹੀ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਤੇ ਆਖਿਆ ਗਿਆ ਸੀ ਕੇ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਚ ਗਾਇਕ ਮਨਕੀਰਤ ਔਲਖ ਦਾ ਹੱਥ ਹੈ।
ਕਿਉਂਕਿ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵੱਲੋਂ ਮਨਕੀਰਤ ਔਲਖ ਦੇ ਵਿਰੋਧ ਵਿੱਚ ਪੋਸਟ ਪਾ ਕੇ ਉਸਨੂੰ ਇਸ ਕਤਲ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਸੀ। ਉਥੇ ਹੀ ਮਨਕੀਰਤ ਔਲਖ ਵੱਲੋਂ ਸਿੱਧੂ ਮੂਸੇਵਾਲਾ ਦੀ ਮਾਂ ਦੇ ਨਾਲ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਸੀ ਤੇ ਆਖਿਆ ਗਿਆ ਸੀ ਕਿ ਉਹ ਕਿਸੇ ਦੇ ਪੁੱਤਰ ਨੂੰ ਖੋਹ ਨਹੀਂ ਸਕਦੇ, ਉੱਥੇ ਕਿ ਉਨ੍ਹਾਂ ਵੱਲੋਂ ਆਪਣੇ ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਕੁਝ ਪੋਸਟਾਂ ਇੰਸਟਾਗ੍ਰਾਮ ਤੇ ਸਾਂਝੀ ਕੀਤੀਆਂ ਗਈਆਂ ਸਨ, ਇਹ ਕੁਝ ਦੋਸ਼ੀਆਂ ਵੱਲੋਂ ਉਨ੍ਹਾਂ ਨੂੰ ਜਾਣ ਬੁੱਝ ਕੇ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।
ਜਿੱਥੇ ਉਹ ਆਪਣੀ ਜਾਨ ਨੂੰ ਖਤਰਾ ਮਹਿਸੂਸ ਕਰਦੇ ਹੋਏ ਕੁਝ ਦਿਨ ਪਹਿਲਾਂ ਹੀ ਦੇਸ਼ ਨੂੰ ਛੱਡ ਕੇ ਵਿਦੇਸ਼ ਚਲੇ ਗਏ ਸਨ। ਉੱਥੇ ਹੀ ਹੁਣ ਇਸ ਮਾਮਲੇ ਨੂੰ ਲੈ ਕੇ ਮਨਕੀਰਤ ਔਲਖ ਨੂੰ ਏ ਜੀ ਟੀ ਐਫ ਦੇ ਚੀਫ਼ ਪ੍ਰਮੋਦ ਬਾਨ ਵੱਲੋਂ ਕਲੀਨ ਚਿੱਟ ਜਾਰੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …