Breaking News

ਸਿੱਧੂ ਮੂਸੇ ਵਾਲਾ ਕਤਲ ਤੋਂ ਬਾਅਦ ਮੈਨੇਜਰ ਬਾਰੇ ਹਾਈਕੋਰਟ ਤੋਂ ਆਈ ਵੱਡੀ ਖਬਰ, ਨਹੀਂ ਮਿਲੀ ਰਾਹਤ

ਆਈ ਤਾਜ਼ਾ ਵੱਡੀ ਖਬਰ 

ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇਕ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਉਥੇ ਹੀ ਲਗਾਤਾਰ ਦੋਸ਼ੀਆਂ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 29 ਮਈ ਨੂੰ ਸਿੱਧੂ ਮੂਸੇ ਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਆਪਣੇ ਦੋ ਦੋਸਤਾਂ ਦੇ ਨਾਲ ਥਾਰ ਗੱਡੀ ਵਿੱਚ ਸਵਾਰ ਹੋ ਕੇ ਆਪਣੀ ਮਾਸੀ ਨੂੰ ਮਿਲਣ ਜਾ ਰਿਹਾ ਸੀ ਤਾਂ ਪਿੰਡ ਜਵਾਹਰਕੇ ਵਿਖੇ ਪਹੁੰਚਣ ਤੇ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ।

ਇਸ ਕਤਲ ਕਾਂਡ ਦੇ ਮਾਮਲੇ ਵਿਚ ਕਈ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਹੁਣ ਸਿਧੁ ਮੂਸੇਵਾਲਾ ਕਤਲ ਤੋਂ ਬਾਅਦ ਮੈਨੇਜਰ ਬਾਰੇ ਹਾਈ ਕੋਰਟ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਰਾਹਤ ਨਹੀਂ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਵੱਲੋਂ ਆਪਣੀ ਜਾਨ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਖ਼ਤਰਾ ਦੱਸਿਆ ਗਿਆ ਸੀ।

ਜਿਸ ਦੇ ਚੱਲਦੇ ਹੋਏ ਉਨ੍ਹਾਂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀਆਂ ਗਈਆਂ ਸਨ ਜਿਨ੍ਹਾਂ ਵਿਚੋਂ ਇਕ ਪਟੀਸ਼ਨ ਵਿੱਚ ਲਾਰਿਸ ਬਸਨੋਈ ਅਤੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਸੀ। ਉਥੇ ਹੀ ਦੂਜੀ ਪਟੀਸ਼ਨ ਦੇ ਵਿਚ ਮੋਹਾਲੀ ਵਿਚ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ਕਾਂਡ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ।

ਪਰ ਹਾਈਕੋਰਟ ਵੱਲੋਂ ਜਿੱਥੇ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਹੈ, ਉਥੇ ਹੀ ਹਾਈਕੋਰਟ ਵੱਲੋਂ ਇਨ੍ਹਾਂ ਦੋਵਾਂ ਪਟੀਸ਼ਨਾਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ਸਾਰੇ ਮਾਮਲੇ ਵਿੱਚ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਗਿਆ ਹੈ। ਜਿੱਥੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਅੱਜ ਦੀ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕੋਈ ਰਾਹਤ ਨਹੀਂ ਮਿਲੀ। ਉੱਥੇ ਹੀ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਨੂੰ ਅੱਗੇ ਕਰ ਦਿੱਤਾ ਗਿਆ ਹੈ ਜਿਥੇ ਇਸ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।

Check Also

4 ਮਹੀਨੇ ਦਾ ਬੱਚਾ ਬਣਿਆ ਏਨੇ ਅਰਬਾਂ ਦਾ ਮਾਲਕ , ਦਾਦੇ ਨੇ ਦੇ ਦਿੱਤਾ ਤੋਹਫੇ ਵਿਚ ਅਜਿਹਾ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਕਾਮਯਾਬ ਹੋਣ ਦੇ ਲਈ ਲੰਬਾ …