Breaking News

ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਬਾਰੇ ਮੋਦੀ ਸਰਕਾਰ ਨੂੰ ਕੀਤਾ ਅਜਿਹਾ ਚੈਲਿੰਜ ਦਿੱਲੀ ਤੱਕ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਕਿਸਾਨ ਜਥੇ ਬੰਦੀਆਂ ਵੱਲੋਂ ਕੀਤਾ ਜਾ ਰਿਹਾ ਹੈ। ਉਥੇ ਹੀ ਭਾਰਤ ਦੇ ਹਰ ਵਰਗ ਵੱਲੋਂ ਕਿਸਾਨ ਜਥੇ ਬੰਦੀਆਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਕਾਰਨ ਹੀ ਭਾਜਪਾ ਅਕਾਲੀ ਗਠਜੋੜ ਵੀ ਟੁੱਟ ਚੁੱਕਾ। ਤੇ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਹੋਈ ਹਮਾਇਤ ਵਾਪਸ ਲੈ ਲਈ ਗਈ ਹੈ। ਜਿਸ ਦੇ ਕਾਰਨ ਬਾਦਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਭਰੋਸਾ ਜਤਾਇਆ ਜਾ ਰਿਹਾ ਹੈ ਕਿ ਉਹ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਖੜੇ ਹਨ।

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਮੋਦੀ ਸਰਕਾਰ ਨੂੰ ਇਕ ਅਜਿਹਾ ਚੈਲਜ ਕੀਤਾ ਗਿਆ ਹੈ ਜਿਸ ਕਾਰਨ ਸਭ ਪਾਸੇ ਚਰਚਾ ਹੋ ਰਹੀ ਹੈ। 26 ਤੋਂ ਕਿਸਾਨ ਜਥੇ ਬੰਦੀਆਂ ਦਿੱਲੀ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਕ ਅਖ਼ਬਾਰ ਨਾਲ ਖਾਸ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਗਏ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਇਨ੍ਹਾਂ ਖੇਤੀ ਬਿੱਲਾ ਬਾਰੇ ਤੁਹਾਨੂੰ ਪਹਿਲਾਂ ਹੀ ਪਤਾ ਸੀ। ਸੁਖਬੀਰ ਬਾਦਲ ਨੇ ਜਵਾਬ ਦਿੱਤਾ ਕੇ ਭਾਜਪਾ ਨੇ ਉਨ੍ਹਾ ਨੂੰ ਇਹਨਾਂ ਬਿਲਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਸੀ।

ਤੇ ਨਾ ਹੀ ਸਾਨੂੰ ਬੁਲਾਇਆ ਗਿਆ ਸੀ। ਹਰਸਿਮਰਤ ਕੌਰ ਬਾਦਲ ਬਾਰੇ ਜਦੋਂ ਉਨ੍ਹਾਂ ਨਾਲ ਗੱਲ ਕੀਤੀ ਗਈ ਕਿ ਭਾਜਪਾ ਸਰਕਾਰ ਇਹ ਗਲ ਆਖ ਰਹੀ ਹੈ ਕਿ ਹਰਸਿਮਰਤ ਕੌਰ ਬਾਦਲ ਦੇ ਹਸਤਾਖਰ ਹਨ। ਇਸ ਸਬੰਧੀ ਸੁਖਬੀਰ ਬਾਦਲ ਨੇ ਭਾਜਪਾ ਨੂੰ ਚੈਲੰਜ ਕਰਦੇ ਹੋਏ ਕਿਹਾ ਹੈ ਕਿ ਮੈਨੂੰ ਉਹ ਹਸਤਾਖਸ਼ਰ ਦਿਖਾ ਦਿਓ ਜਿੱਥੇ ਹਰਸਿਮਰਤ ਕੌਰ ਬਾਦਲ ਨੇ ਹਸਤਾਖਰ ਕੀਤੇ ਹਨ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਭਾਜਪਾ ਕਹਿ ਰਹੀ ਹੈ ਕੇ ਤੁਸੀਂ ਆਪਣੀ ਕੁਰਸੀ ਨੂੰ ਬਚਾਉਣ ਲਈ ਹੁਣ ਕਿਸਾਨਾਂ ਦਾ ਸਾਥ ਦੇ ਰਹੇ ਹੋ,

ਸੁਖਬੀਰ ਬਾਦਲ ਨੇ ਆਖਿਆ ਕਿ ਭਾਜਪਾ ਦੇ ਵਿਰੁੱਧ ਜਾਣ ਤੇ ਉਹ ਉਸ ਨੂੰ ਦੇਸ਼ ਵਿਰੋਧੀ ਐਲਾਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਕਿਸਾਨੀ ਅੰਦੋਲਨ ਨੂੰ ਚੀਨ ਤੇ ਪਾਕਿਸਤਾਨ ਨਾਲ ਜੋੜ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਖਿਲਾਫ ਬੋਲਣ ਵਾਲੇ ਨੂੰ ਭਾਰਤੀ ਜਨਤਾ ਪਾਰਟੀ ਦੇਸ਼ ਵਿਰੋਧੀ ਕਹਿ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਭਾਜਪਾ ਕੋਲੋਂ ਸਰਟੀਫ਼ਿਕੇਟ ਲੈਣਾ ਪਵੇਗਾ ਕਿ ਅਸੀਂ ਦੇਸ਼ ਦੇ ਹੱਕ ਵਿੱਚ ਹਾਂ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਜਥੇ ਬੰਦੀਆਂ ਨੂੰ ਵਧਾਈ ਦਿੰਦਾ ਹਾਂ ਜੋ ਇਸ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਚਲਾ ਰਹੀਆਂ ਹਨ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …