ਆਈ ਤਾਜ਼ਾ ਵੱਡੀ ਖਬਰ
ਸੋਸ਼ਲ ਮੀਡੀਆ ਹਰ ਇੱਕ ਮਨੁੱਖ ਦੀ ਜ਼ਿੰਦਗੀ ਦਾ ਅਟੁੱਟ ਅੰਗ ਬਣ ਚੁੱਕਿਆ ਹੈ । ਲੋਕ ਆਪਣੇ ਸਾਰੇ ਦਿਨ ਵਿੱਚ ਕੀਤੇ ਵੱਖ ਵੱਖ ਕਾਰਜਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਅਕਸਰ ਹੀ ਸਾਂਝੀਆਂ ਕਰਦੇ ਰਹਿੰਦੇ ਹਨ , ਪਰ ਇਕ ਔਰਤ ਵੱਲੋਂ ਸੋਸ਼ਲ ਮੀਡੀਆ ਤੇ ਇਕ ਅਜਿਹਾ ਕੰਮ ਕੀਤਾ ਗਿਆ ਜਿਸ ਕਾਰਨ ਇਸ ਔਰਤ ਨੂੰ ਪਨਤਾਲੀ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ । ਮਾਮਲਾ ਸਾਊਦੀ ਅਰਬ ਦੁਬਈ ਤੋਂ ਸਾਹਮਣੇ ਆਇਆ । ਜਿੱਥੇ ਦੀ ਇੱਕ ਅਦਾਲਤ ਵੱਲੋਂ ਸੋਸ਼ਲ ਮੀਡੀਆ ਤੇ ਦੇਸ਼ ਦਾ ਅਕਸ ਖ਼ਰਾਬ ਕਰਨ ਦੇ ਮਾਮਲੇ ਵਿੱਚ ਇੱਕ ਔਰਤ ਨੂੰ ਪਨਤਾਲੀ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ।
ਦੱਸ ਦੇਈਏ ਕਿ ਬੁੱਧਵਾਰ ਨੂੰ ਉਪਲੱਬਧ ਅਦਾਲਤੀ ਦਸਤਾਵੇਜ਼ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ । ਸਜ਼ਾ ਪਾਉਣ ਵਾਲੀ ਔਰਤ ਨੌਰਾ ਬਿੰਤ ਸਈਦ ਅਲ-ਕਾਹਤਾਨੀ ਦੇ ਬਾਰੇ ਜ਼ਿਆਦਾ ਜਾਣਕਾਰੀ ਉਪਲੱਬਧ ਨਹੀਂ ਹੈ। ਦੱਸ ਦੇਈਏ ਕਿ ਪ੍ਰਾਪਤ ਜਾਣਕਾਰੀ ਮੁਤਾਬਕ ਉਹ ਸਾਊਦੀ ਅਰਬ ਦੀ ਸਭ ਤੋਂ ਵੱਡੇ ਕਬੀਲਿਆਂ ਵਿਚੋਂ ਇਕ ਨਾਲ ਸਬੰਧ ਰੱਖਦੀ ਹੈ । ਉਥੇ ਹੀ ਇਸ ਸਬੰਧੀ ਦਾਖ਼ਲ ਕੀਤੀ ਗਈ ਚਾਰਜਸ਼ੀਟ ਵਿਚ ਆਖਿਆ ਗਿਆ ਹੈ ਕਿ ਇਹ ਮਾਮਲਾ ਸੋਸ਼ਲ ਮੀਡੀਆ ਦੀ ਵਰਤੋਂ ਨਾਲ ਸਬੰਧਤ ਹੈ ਤੇ ਸਾਊਦੀ ਅਰਬ ਦੇ ਅਧਿਕਾਰੀਆਂ ਨੇ ਜਵਾਬ ਦੀ ਬੇਨਤੀ ਦਾ ਜਵਾਬ ਨਹੀਂ ਦਿੱਤਾ ।
ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਧਿਕਾਰਤ ਅਪਰਾਧਕ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਅਦਾਲਤ ਨੇ ਸਾਊਦੀ ਅਰਬ ਦੇ ਅਤਿਵਾਦ ਰੋਕੂ ਅਤੇ ਸਾਈਬਰ ਕਾਨੂੰਨ ਤਹਿਤ ਕਹਤਾਨੀ ਨੂੰ ਸਜ਼ਾ ਸੁਣਾਈ । ਉੱਥੇ ਹੀ ਇਸ ਮਾਮਲੇ ਸਬੰਧੀ ਸਾਊਦੀ ਅਰਬ ਦੇ ਅਧਿਕਾਰੀਆਂ ਨੇ ਜਵਾਬ ਦੀ ਬੇਨਤੀ ਦਾ ਜਵਾਬ ਨਹੀਂ ਦਿੱਤਾ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਅਦਾਲਤ ਨੇ ਸਾਊਦੀ ਅਰਬ ਦੇ ਅੱਤਵਾਦ ਰੋਕੂ ਅਤੇ ਸਾਈਬਰ ਕਾਨੂੰਨਾਂ ਤਹਿਤ ਕਹਤਾਨੀ ਨੂੰ ਸਜ਼ਾ ਸੁਣਾਈ।
ਜ਼ਿਕਰਯੋਗ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਵੱਖ ਵੱਖ ਪ੍ਰਕਾਰ ਦੀਆਂ ਪੋਸਟਾਂ ਵਾਇਰਲ ਹੁੰਦੀਆਂ ਜਾਂਦੀਆਂ ਹਨ। ਪਰ ਜੇਕਰ ਉਹ ਸਮਾਜ ਦੇ ਲਈ ਕਿਸੇ ਪ੍ਰਕਾਰ ਦੀ ਕੋਈ ਰੁਕਾਵਟ ਪੈਦਾ ਕਰਦੇ ਹਨ ਤਾਂ ਉਸ ਤੇ ਰੋਕ ਲਗਾ ਦਿੱਤੀ ਜਾਂਦੀ ਹੈ । ਪਰ ਇਹ ਮਾਮਲਾ ਬੇਹੱਦ ਹੀ ਹੈਰਾਨ ਕਰਨ ਵਾਲਾ ਹੈ ਜਿੱਥੇ ਇਕ ਔਰਤ ਨੂੰ ਪਨਤਾਲੀ ਸਾਲਾਂ ਦੀ ਸਜ਼ਾ ਸੁਣਾ ਦਿੱਤੀ ਗਈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …