ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਉਥੇ ਹੀ ਸਾਰੇ ਲੋਕਾਂ ਨੂੰ ਸ਼ਰਧਾ ਸਤਿਕਾਰ ਸਹਿਤ ਸਾਰੇ ਧਰਮਾਂ ਦਾ ਆਦਰ ਮਾਣ ਕਰਨ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਉਥੇ ਕੁਝ ਲੋਕਾਂ ਵੱਲੋਂ ਧਰਮ ਦੇ ਨਾਂ ਤੇ ਵੰਡੀਆ ਪਾਉਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ ਜਿਥੇ ਅਜਿਹੀਆਂ ਅਪਰਾਧਿਕ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਦੇ ਆਪਸੀ ਪਿਆਰ ਵਿਚ ਵੀ ਤਕਰਾਰ ਪੈਦਾ ਹੋ ਜਾਂਦੀ ਹੈ। ਜਿੱਥੇ ਧਾਰਮਿਕ ਸਥਾਨਾਂ ਤੇ ਵਾਪਰਨ ਵਾਲੀਆਂ ਘਟਨਾਵਾਂ ਦੇ lਚਲਦਿਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜਿਸ ਕਾਰਨ ਲੋਕਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।
ਹੁਣ ਸ੍ਰੀ ਦਰਬਾਰ ਸਾਹਿਬ ਵਿਚ ਖ਼ੁਦ ਨੂੰ ਵਕੀਲ ਦੱਸਣ ਵਾਲੇ ਵਿਅਕਤੀ ਕੁੱਲ ਸ਼ਰਾਬ ਬਰਾਮਦ ਕੀਤੀ ਗਈ ਹੈ ਜਿੱਥੇ ਸੇਵਾਦਾਰਾਂ ਦੀ ਮੁਸਤੈਦੀ ਕਾਰਨ ਇਹ ਘਟਨਾ ਹੋਣੋਂ ਟਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਦਰਬਾਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਕਾਨਪੁਰ ਤੋਂ ਆਏ ਇਕ ਵਿਅਕਤੀ ਸੁਮਿਤ ਦੇ ਕੋਲੋਂ ਸ਼ਰਾਬ ਦਾ 1 ਕਵਾਟਰ ਬਰਾਮਦ ਕੀਤਾ ਗਿਆ ਹੈ ਜੋ ਕਿ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਵਿਚ ਦਾਖਲ ਹੋਣ ਵਾਸਤੇ ਇੱਕ ਲਿਫਟ ਦੇ ਜ਼ਰੀਏ ਆ ਰਿਹਾ ਸੀ।
ਜੋ ਆਪਣੇ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਉਸ ਉੱਪਰ ਸੇਵਾਦਾਰਾਂ ਨੂੰ ਸ਼ੱਕ ਹੋਣ ਤੇ ਉਸ ਦੀ ਤਲਾਸ਼ੀ ਲਈ ਗਈ ਸੀ ਜਿੱਥੇ ਉਸ ਦੀ ਜੈਕਟ ਦੇ ਹੇਠਾਂ ਲੁਕੋਈ ਗਈ ਸ਼ਰਾਬ ਬਰਾਮਦ ਕੀਤੀ ਗਈ ਹੈ। ਜਿਸਨੇ ਆਪਣੇ ਆਪ ਨੂੰ ਪੇਸ਼ੇ ਵਜੋ ਇਕ ਵਕੀਲ ਦੱਸਿਆ ਹੈ ਉਥੇ ਹੀ ਉਸ ਦੇ ਖਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕਾਨਪੁਰ ਦਾ ਰਹਿਣ ਵਾਲਾ ਜਿਥੇ ਇਹ ਪਰਿਵਾਰ ਆਪਣੀ ਕਾਰ ਵਿਚ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਸੀ। ਉਥੇ ਹੀ ਉਸ ਵਿਅਕਤੀ ਨੇ ਦੱਸਿਆ ਕਿ ਉਸ ਵੱਲੋਂ ਗਲਤੀ ਨਾਲ ਹੀ ਸ਼ਰਾਬ ਕਾਰ ਵਿੱਚ ਰੱਖਣ ਦੀ ਬਜਾਏ ਆਪਣੇ ਨਾਲ ਲਿਆਂਦੀ ਗਈ। ਜਿਸ ਕਾਰਨ ਇਹ ਸਾਰੀ ਘਟਨਾ ਵਾਪਰੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …