Breaking News

ਸੜਕ ਤੇ ਜਾਂਦਿਆਂ ਰਸਤੇ ਚ ਨਵਜੋਤ ਸਿੱਧੂ ਨੇ ਕੀਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਅਤੇ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਕਾਂਗਰਸ ਪਾਰਟੀ ਵਿੱਚ ਚੱਲ ਰਿਹਾ ਕਾਟੋ ਕਲੇਸ਼ ਵੀ ਲਗਾਤਾਰ ਜਾਰੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਖ਼ਬਰਾਂ ਲੋਕਾਂ ਨੂੰ ਵੀ ਹੈਰਾਨ ਕਰ ਦਿੰਦੀਆ ਹਨ ਤੇ ਇੱਕ ਦੂਜੇ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਜਿੱਥੇ ਆਪਣੇ ਬੇਬਾਕ ਬਿਆਨਾਂ ਲਈ ਜਾਣੇ ਜਾਂਦੇ ਹਨ। ਉੱਥੇ ਹੀ ਉਹਨਾਂ ਵੱਲੋਂ ਬੀਤੇ ਦਿਨੀਂ ਜਿੱਥੇ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀ ਲਿਆ ਗਿਆ ਹੈ। ਉਥੇ ਹੀ ਅੱਜ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵੀ ਨਵਜੋਤ ਸਿੱਧੂ ਬਾਰੇ ਕਾਫ਼ੀ ਕੁਝ ਲਿਖਿਆ ਗਿਆ ਹੈ।

ਹੁਣ ਸੜਕ ਤੇ ਜਾਂਦਿਆਂ ਰਸਤੇ ਵਿੱਚ ਨਵਜੋਤ ਸਿੱਧੂ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਵੱਲੋਂ ਇਕ ਵਾਰ ਫਿਰ ਤੋਂ ਇੱਕ ਵਿਅਕਤੀ ਦੀ ਸਹਾਇਤਾ ਲਈ ਆਪਣਾ ਕਾਫਲਾ ਰੋਕ ਕੇ ਮਦਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਚੰਡੀਗੜ੍ਹ ਤੋਂ ਪਟਿਆਲਾ ਵਾਪਸ ਆਉਂਦੇ ਸਮੇਂ ਇੱਕ ਸੜਕ ਹਾਦਸ਼ੇ ਵਾਲੇ ਮਰੀਜ਼ ਦੀ ਸਹਾਇਤਾ ਕੀਤੀ ਗਈ। ਅੱਜ ਇਕ ਵਾਰ ਫਿਰ ਤੋਂ ਉਨ੍ਹਾਂ ਵੱਲੋਂ ਅਜਿਹਾ ਹੀ ਕੀਤਾ ਗਿਆ। ਜਿੱਥੇ ਰਸਤੇ ਵਿਚ ਹੋਏ ਐਕਸੀਡੈਂਟ ਨੂੰ ਵੇਖ ਕੇ ਉਨ੍ਹਾਂ ਵੱਲੋਂ ਆਪਣੇ ਕਾਫ਼ਲੇ ਨੂੰ ਰੋਕਿਆ ਗਿਆ ਅਤੇ ਤੁਰੰਤ ਉਸ ਵਿਅਕਤੀ ਦੀ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਭੇਜਿਆ ਗਿਆ।

ਉਥੇ ਹੀ ਉਸ ਜ਼ਖਮੀ ਵਿਅਕਤੀ ਦੇ ਨਾਲ ਆਪਣੇ ਇੱਕ ਸੁਰੱਖਿਆ ਕਰਮੀ ਨੂੰ ਵੀ ਭੇਜ ਦਿਤਾ ਗਿਆ ਹੈ। ਨਵਜੋਤ ਸਿੱਧੂ ਵੱਲੋਂ ਇਸ ਵਿਅਕਤੀ ਦੇ ਇਲਾਜ਼ ਉਪਰ ਹੋਣ ਵਾਲੇ ਖਰਚੇ ਦੀ ਜ਼ਿੰਮੇਵਾਰੀ ਵੀ ਚੁੱਕੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਇਸ ਵਿਅਕਤੀ ਦੇ ਇਲਾਜ ਲਈ ਕੁਝ ਪੈਸੇ ਵੀ ਦਿੱਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਉਸ ਹਸਪਤਾਲ ਦੇ ਡਾਕਟਰਾਂ ਨਾਲ ਗੱਲਬਾਤ ਕਰਕੇ ਮਰੀਜ਼ ਦਾ ਪੂਰੀ ਤਰਾਂ ਖਿਆਲ ਰੱਖਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਅਗਰ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੇ ਆਪ੍ਰੇਸ਼ਨ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਉਹ ਵੀ ਬਿਨਾਂ ਦੇਰੀ ਦੇ ਸ਼ੁਰੂ ਕੀਤਾ ਜਾਵੇ ਅਤੇ ਇਸ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਡਾਕਟਰਾਂ ਨੂੰ ਆਖਿਆ ਹੈ ਕਿ ਉਸ ਵਿਅਕਤੀ ਤੇ ਹੋਣ ਵਾਲੇ ਇਲਾਜ ਦਾ ਖਰਚਾ ਉਨ੍ਹਾਂ ਵੱਲੋਂ ਕੀਤਾ ਜਾਵੇਗਾ। ਜਿੱਥੇ ਨਵਜੋਤ ਸਿੱਧੂ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ ਉਥੇ ਹੀ ਉਨ੍ਹਾਂ ਵੱਲੋਂ ਕੀਤੇ ਗਏ ਇਸ ਕੰਮ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …