Breaking News

ਸੰਯੁਕਤ ਕਿਸਾਨ ਮੋਰਚਾ ਨੇ ਕਰਤਾ ਹੁਣ ਇਹ ਵੱਡਾ ਐਲਾਨ – ਸੋਚਾਂ ਚ ਪਾਤੀ ਮੋਦੀ ਸਰਕਾਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਦਿੱਲੀ ਦੀਆਂ ਸਰਹੱਦਾਂ ਉਪਰ ਕੜਾਕੇ ਦੀ ਠੰਡ ਵਿੱਚ ਵੀ ਸੰਘਰਸ਼ ਜਾਰੀ ਰੱਖ ਰਹੇ ਹਨ । ਉਥੇ ਹੀ ਹੁਣ ਤੱਕ ਦੇ ਸਾਰੇ ਆਗੂਆਂ ਦੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇ ਸਿੱਟਾ ਰਹੀਆਂ ਹਨ ਜਿਸ ਕਾਰਨ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਪ੍ਰੇਡ ਕੀਤੀ ਗਈ ਸੀ।ਉਥੇ ਹੀ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਅੰਦਰ ਦਾਖਲ ਹੋ ਕੇ ਕੇਸਰੀ ਝੰਡਾ ਲਹਿਰਾਉਣ ਦੀ ਘਟਨਾ ਨੂੰ ਲੈ ਕੇ ਪੁਲਸ ਵੱਲੋਂ ਲਾ-ਠੀ-ਚਾ-ਰ-ਜ ਕੀਤਾ ਗਿਆ ਸੀ।

ਜਿਸ ਕਾਰਨ ਸਥਿਤੀ ਤ-ਨਾ-ਅ–ਪੂ-ਰ-ਨ ਬਣ ਗਈ ਸੀ ਅਤੇ ਉਸ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕੀਤਾ ਗਿਆ ਹੈ ਤੇ ਦਿੱਲੀ ਦੀਆਂ ਸਰਹੱਦਾਂ ਉਪਰ ਪੁਲਿਸ ਦੀ ਚੌਕਸੀ ਵਧਾ ਦਿੱਤੀ ਗਈ ਹੈ। ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮੋਦੀ ਸਰਕਾਰ ਵੀ ਸੋਚਾਂ ਵਿੱਚ ਪੈ ਗਈ ਹੈ। ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਦੀ ਵਧ ਰਹੀ ਤਾਕਤ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਬਾਬਤ ਗੱਲਬਾਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ।

ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਗੱਲ ਆਖੀ ਗਈ ਹੈ ਕਿ ਜਿਸ ਸਮੇਂ ਤੱਕ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਹੈ ਉਸ ਸਮੇਂ ਤੱਕ ਕੋਈ ਵੀ ਗੱਲ ਨਹੀਂ ਕੀਤੀ ਜਾਵੇਗੀ। ਕਿਸਾਨ ਮੋਰਚਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਦਿੱਲੀ ਪੁਲਿਸ ਨੇ 122 ਅੰਦੋਲਨਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਹਨਾਂ ਪ੍ਰਦਰਸ਼ਨ ਕਾਰੀਆਂ ਨੂੰ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗੱਲ ਵੀ ਆਖੀ ਗਈ ਹੈ ਕਿ ਪੁਲਸ ਵੱਲੋਂ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇ-ਸ਼ਾ-ਨ ਕੀਤਾ ਜਾ ਰਿਹਾ ਹੈ

ਜਿਸ ਨੂੰ ਬੰਦ ਕੀਤਾ ਜਾਵੇ। ਕਿਉਂਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਸਰਹੱਦ ਅੰਦਰ ਦਾਖ਼ਲ ਹੋਣ ਤੋਂ ਰੋਕਣ ਲਈ ਕੰਡਿਆਲੀ ਤਾਰ ਦੀ ਵਰਤੋਂ ਕੀਤੀ ਜਾ ਰਹੀ ਹੈ ਉਥੇ ਹੀ ਸੜਕਾਂ ਉਪਰ ਕਿੱਲਾ ਲਗਾਈਆਂ ਜਾ ਰਹੀਆਂ ਹਨ ਅਤੇ ਪੱਕੀਆਂ ਕੰਧਾਂ ਵੀ ਕੀਤੀਆਂ ਜਾ ਰਹੀਆਂ ਹਨ। ਕਿਸਾਨ ਮੋਰਚੇ ਨੇ ਕਿਹਾ ਹੈ ਕਿ ਇਹ ਫੈਸਲਾ ਲਿਆ ਹੈ, ਕਿ ਹਿਰਾਸਤ ਵਿਚ ਲਏ ਗਏ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਕੀਤੀ ਜਾਵੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …