Breaking News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਪਾਪੀ ਇਨਸਾਨ ਨੇ ਕੀਤਾ ਇਹ ਮਾੜਾ ਕਾਰਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਬੇਅਦਬੀ ਦੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਨੂੰ ਹੱਲ ਕੀਤਾ ਜਾਵੇ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਕਈ ਵਾਰ ਆਪਣੀ ਹੀ ਸਰਕਾਰ ਨੂੰ ਘੇਰਿਆ ਗਿਆ ਹੈ। ਕਿਓਂ ਕੇ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅੱਜ ਤੱਕ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਦੀ ਜਾਂਚ ਪੂਰੀ ਨਹੀਂ ਹੋ ਸਕੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਹੈ। ਇਸ ਘਟਨਾ ਦੇ ਵਿੱਚ ਜਿੱਥੇ ਹੁਣ ਡੇਰਾ ਸੱਚਾ ਸੌਦਾ ਮੁਖੀ ਨੂੰ ਵੀ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਉਥੇ ਹੀ ਆਏ ਦਿਨ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ।

ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਇੱਕ ਪਾਪੀ ਅਨਸਰ ਵੱਲੋਂ ਅਜਿਹਾ ਮਾੜਾ ਕੰਮ ਕੀਤਾ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਇੱਕ ਪਾਪੀ ਇਨਸਾਨ ਵੱਲੋਂ ਗੁਟਕਾ ਸਾਹਿਬ ਸੁੱਟਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇੱਕ ਕ-ਤ-ਲ ਕੇਸ ਕਰਵਾਏ ਹੋਏ ਨੌਜਵਾਨ ਵੱਲੋਂ ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਉਹ ਸਰੋਵਰ ਦੇ ਕੋਲ ਖੜਾ ਸੀ ਅਤੇ ਅਚਾਨਕ ਹੀ ਆਪਣੀ ਜੇਬ ਵਿੱਚੋਂ ਗੁਰਬਾਣੀ ਦਾ ਪਾਵਨ ਗੁਟਕਾ ਆਪਣੀ ਜੇਬ ਵਿੱਚੋਂ ਕੱਢ ਕੇ ਸਰੋਵਰ ਵਿਚ ਸੁੱਟ ਦਿੱਤਾ ਗਿਆ। ਇਸ ਘਟਨਾ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਮੌਕੇ ਤੇ ਮੌਜੂਦ ਡਿਊਟੀ ਕਰ ਰਹੇ ਮੁਲਾਜ਼ਮਾਂ ਵੱਲੋਂ ਉਸ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਗਿਆ।

ਉਸ ਨੌਜਵਾਨ ਵੱਲੋਂ ਜਿੱਥੇ ਆਪਣਾ ਨਾਂ ਰਣਬੀਰ ਸਿੰਘ ਦੱਸਿਆ ਗਿਆ ਹੈ, ਉਸਦੀ ਇਸ ਕੋਝੀ ਹਰਕਤ ਨਾਲ ਜਿਥੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉੱਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਲੋਕਾਂ ਦੇ ਪਿੱਛੇ ਕੰਮ ਕਰ ਰਹੀਆ ਤਾਕਤਾਂ ਨੂੰ ਵੀ ਬੇਨਕਾਬ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵੀ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …