ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੇ ਜਿਥੇ ਸਾਰੀ ਦੁਨੀਆ ਵਿੱਚ ਤਬਾਹੀ ਮਚਾਈ ਹੈ ਉਥੇ ਹੀ ਕੋਈ ਵੀ ਦੇਸ਼ ਦੇ ਪ੍ਰਭਾਵ ਹੇਠ ਹੋਣ ਤੋਂ ਨਹੀਂ ਬਚ ਸਕਿਆ। ਸਾਰੇ ਦੇਸ਼ਾਂ ਵਿਚ ਫੈਲੇ ਪਿਛਲੇ ਸਾਲ ਇਸ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਗਿਆ ਅਤੇ ਬਹੁਤ ਸਾਰੇ ਘਰਾਂ ਦੇ ਚਿਰਾਗਾਂ ਦੀ ਚਪੇਟ ਵਿੱਚ ਆਉਣ ਕਾਰਨ ਹਮੇਸ਼ਾਂ ਲਈ ਬੁਝ ਗਏ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਜਿਨ੍ਹਾਂ ਦੇ ਜਾਣ ਨਾਲ ਉਹਨਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿਚ ਉਹਨਾਂ ਦੀ ਕਮੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਇੱਕ ਤੋਂ ਬਾਅਦ ਇੱਕ ਅਜਿਹੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਹੁਣ ਇਸ ਤੰਦਰੁਸਤ ਪਹਿਲਵਾਨ ਖਿਡਾਰੀ ਦੀ ਹੋਈ ਮੌਤ ਕਾਰਨ ਹਰ ਕੋਈ ਪ੍ਰੇਸ਼ਾਨ ਰਹਿ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਤਿੰਨ ਵਾਰ ਕਿੱਕ ਬਾਕਸਿੰਗ ਵਿਸ਼ਵ ਚੈਂਪੀਅਨ ਵਿਜੇਤਾ ਫਰੈਡਰਿਕ ਸਿਨਿਸਟਰਾ 41 ਸਾਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਕਿੱਕ ਬਾਕਸਿੰਗ ਵਿਸ਼ਵ ਚੈਂਪੀਅਨ ਇਹ ਮਹਾਨ ਖਿਡਾਰੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠੇ ਹਨ। ਜਿੱਥੇ ਉਨ੍ਹਾਂ ਵੱਲੋਂ ਇਸ ਕਰੋਨਾ ਨੂੰ ਮਜ਼ਾਕ ਵਿੱਚ ਲਿਆ ਜਾ ਰਿਹਾ ਸੀ, ਉੱਥੇ ਹੀ ਇਹ ਵਾਇਰਸ ਉਨ੍ਹਾਂ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਗਿਆ।
ਉਥੇ ਹੀ ਉਨ੍ਹਾਂ ਵੱਲੋਂ ਆਖਿਆ ਜਾ ਰਿਹਾ ਸੀ ਕਿ ਕਰੋਨਾ ਗਾਇਡਲਾਇਨ ਦੀ ਪਾਲਣਾ ਕਰਨਾ ਇੱਕ ਬਕਵਾਸ ਹੈ, ਅਤੇ ਉਨ੍ਹਾਂ ਵੱਲੋਂ ਇਨ੍ਹਾਂ ਪਾਬੰਦੀਆਂ ਦੀ ਪਾਲਣਾ ਵੀ ਨਹੀਂ ਕੀਤੀ ਜਾਂਦੀ ਸੀ ਅਤੇ ਟੀਕਾਕਰਨ ਬਾਰੇ ਵੀ ਉਹਨਾਂ ਵੱਲੋਂ ਆਖਿਆ ਜਾ ਰਿਹਾ ਸੀ ਕਿ ਇਹ ਇਕ ਧੋਖਾ ਹੈ।
ਕਰੋਨਾ ਦੀ ਚਪੇਟ ਵਿੱਚ ਆਉਣ ਤੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਇਸ ਨੂੰ ਆਪਣੀ ਨਿੱਜੀ ਤਾਕਤ ਨਾਲ ਹਰਾ ਦੇਵਾਂਗਾ। ਉੱਥੇ ਹੀ ਉਨ੍ਹਾਂ ਵੱਲੋਂ ਮਜ਼ਾਕ ਵਿੱਚ ਇਹ ਵੀ ਆਖਿਆ ਗਿਆ ਕਿ ਇਸ ਨਾਲ ਦੋ ਦੋ ਹੱਥ ਕਰਨੇ ਹਨ। ਇਸ ਕਰੋਨਾ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਹੀ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਅਤੇ ਉਨ੍ਹਾਂ ਦੀ ਗੰਭੀਰ ਹਾਲਤ ਦੇ ਕਾਰਨ ਉਨ੍ਹਾਂ ਦੀ ਜਾਨ ਚਲੇ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …