Breaking News

ਹਰਿਆਣਾ ਦੀ ਪੁਲਿਸ ਦੇ ਸਾਰੇ ਪ੍ਰਬੰਧ ਰਹਿ ਗਏ ਧਰੇ ਧਰਾਏ, ਇਥੇ ਏਦਾਂ ਕਿਸਾਨ ਵਧੇ ਅੱਗੇ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦਿੱਲੀ ਨੂੰ ਘੇਰਨ ਲਈ ਪੰਜਾਬ ਤੋਂ 3 ਲੱਖ ਤੋਂ ਵਧੇਰੇ ਕਿਸਾਨ ਦਿੱਲੀ ਜਾ ਰਹੇ ਹਨ। ਖੇਤੀ ਕਾਨੂੰਨਾਂ ਖਿਲਾਫ ਦਿੱਲੀ ਜਾਣ ਵਾਲੇ ਕਾਫਲੇ ਵਿਚ ਕਿਸਾਨਾਂ ਤੋਂ ਇਲਾਵਾ ਨੌਜਵਾਨ ਵਰਗ ਤੇ ਔਰਤਾਂ ਵੀ ਸ਼ਾਮਲ ਹਨ। ਹੁਣ ਖੇਤੀ ਕਨੂੰਨਾਂ ਖਿਲਾਫ਼ 26 ਤੇ 27 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ਕੂਚ ਅੰਦੋਲਨ ਨੂੰ ਲੈ ਕੇ ਹਰਿਆਣਾ ਪੁਲਸ ਨੇ ਬਾਰਡਰ ਬੰਦ ਕਰ ਦਿੱਤੇ ਹਨ। ਹਰਿਆਣਾ ਪੰਜਾਬ ਸਰਹੱਦ ਤੇ ਪੁਲਸ ਫੋਰਸ ਤਾਇਨਾਤ ਹੋ ਗਈ ਹੈ।

ਤਾਂ ਜੋ ਕਿਸਾਨ ਦਿੱਲੀ ਨਾ ਪਹੁੰਚ ਸਕਣ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਦਿੱਲੀ ਚ ਦਾਖਲ ਨਹੀਂ ਹੋਣ ਦਿੱਤਾ ਗਿਆ ਤਾਂ ਦਿੱਲੀ ਜਾਣ ਵਾਲੀਆਂ ਸੜਕਾਂ ਨੂੰ ਜਾਮ ਕਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਕਿਸਾਨਾਂ ਨੇ ਕਿਹਾ ਹੈ ਕਿ ਸਾਨੂੰ ਹਰਿਆਣਾ ਵੱਲੋਂ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਹੈ, ਤਾਂ ਉਹ ਉਥੇ ਹੀ ਧਰਨੇ ਲਾ ਲੈਣਗੇ। ਹਰਿਆਣਾ ਸੂਬੇ ਵੱਲੋਂ ਕਿਸਾਨਾਂ ਨੂੰ ਜਿੱਥੇ ਦਿੱਲੀ ਵਧਣ ਤੋਂ ਰੋਕਿਆ ਜਾ ਰਿਹਾ ਹੈ।

ਪੰਜਾਬ ਤੋਂ ਦਿੱਲੀ ਵਧ ਰਹੇ ਕਿਸਾਨਾਂ ਦੇ ਉੱਪਰ ਹਰਿਆਣਾ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ,ਪਾਣੀ ਦੀ ਬੁਛਾੜ ਕੀਤੀ ਗਈ ਹੈ। ਉੱਥੇ ਹੀ ਹੁਣ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦੇ ਹਰਿਆਣਾ ਦੀ ਪੁਲਿਸ ਦੇ ਸਾਰੇ ਪ੍ਰਬੰਧ ਧਰੇ ਧਰਾਏ ਰਹਿ ਗਏ ਹਨ। ਪੰਜਾਬ ਦੇ ਕਿਸਾਨ ਵੀ ਦਿੱਲੀ ਵੱਲ ਕੂਚ ਕਰਨ ਲਈ ਡਟੇ ਹੋਏ ਹਨ। ਪੰਜਾਬ ਤੋਂ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਸ ਵੱਲੋਂ ਅੰਬਾਲਾ ਦੇ ਸ਼ੰਭੂ ਬੈਰੀਅਰ ਤੇ ਹੀ ਰੋਕਿਆ ਜਾ ਰਿਹਾ ਹੈ। ਪਰ ਆਪਣੇ ਹੌਂਸਲੇ ਬੁਲੰਦ ਉਸ ਨੇ ਪਿਛਲੇ ਹੋਏ ਕਿਸਾਨ ਹਰਿਆਣਾ ਵਿੱਚ ਦਾਖ਼ਲ ਹੋ ਗਏ ਹਨ। ਸ਼ੰਭੂ ਬੈਰੀਅਰ ਤੇ ਹਰਿਆਣਾ ਪੁਲਿਸ ਵਲੋਂ ਲਗਾਈਆਂ ਹੋਈਆਂ ਲਾਈਆ ਰੋਕਾਂ ਤੇ ਬੈਰੀਕੇਡ ਨੂੰ ਤੋ-ੜ- ਦੇ ਹੋਏ ਕਿਸਾਨ ਹਰਿਆਣਾ ਵਿਚ ਦਾਖਲ ਹੋ ਗਏ ।

ਪੰਜਾਬ ਦੇ ਇਸ ਸਲੈਬ ਨੂੰ ਰੋਕਣਾ ਹਰਿਆਣਾ ਲਈ ਮੁ-ਸ਼-ਕ-ਲ ਹੋ ਰਿਹਾ ਹੈ। ਇਸ ਤਰ੍ਹਾਂ ਹਰਿਆਣਾ ਪੁਲਿਸ ਦੇ ਪ੍ਰਬੰਧ ਕਿਸਾਨਾਂ ਦੇ ਹਿੰਮਤ, ਜੋਸ਼, ਜਜ਼ਬੇ ਅੱਗੇ ਧਰੇ ਧਰਾਏ ਰਹਿ ਗਏ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਤਿੰਨ-ਚਾਰ ਮਹੀਨਿਆਂ ਦਾ ਰਾਸ਼ਨ ਹੈ ਇਸ ਲਈ ਉਨ੍ਹਾਂ ਨੂੰ ਕਿਸੇ ਵੀ ਗੱਲ ਦੀ ਚਿੰ- ਤਾ ਨਹੀਂ ਹੈ। ਅਗਰ ਇਹ ਧਰਨੇ ਲੰਬਾ ਸਮਾਂ ਵੀ ਚਲਦੇ ਹਨ , ਤਾਂ ਕਿਸਾਨ ਆਪਣੇ ਸੰਘਰਸ਼ ਤੋਂ ਪਿੱਛੇ ਨਹੀ ਹਟਣਗੇ। ਕਿਉਂਕਿ ਪੰਜਾਬ ਤੋਂ ਹਰਿਆਣਾ ਅੰਦਰ ਦਾਖਲ ਹੋਣ ਲਈ ਅੱਠ ਥਾਵਾਂ ਦੀ ਚੋਣ ਕੀਤੀ ਗਈ ਸੀ ਜਿਸ ਤੇ ਹਰਿਆਣਾ ਪੁਲਿਸ ਵੱਲੋਂ ਰੋਕ ਲਗਾ ਦਿੱਤੀ ਗਈ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …