Breaking News

ਹਰਿਆਣੇ ਨੂੰ ਵਿਧਾਨ ਸਭਾ ਦੀ ਜਗਾ ਦੇਣ ਤੋਂ ਬਾਅਦ ਭਗਵੰਤ ਮਾਨ ਦਾ ਆਇਆ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਜਿੱਥੇ ਕਾਫੀ ਕੁਝ ਵੇਖਿਆ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਰਾਜਨੀਤਿਕ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਵੇਂ ਪਰਿਵਾਰਾਂ ਦੇ ਵਿੱਚ ਭਰਾਵਾਂ ਦੀ ਵੰਡ ਹੋ ਜਾਂਦੀ ਹੈ ਉਸੇ ਤਰ੍ਹਾਂ ਹੀ ਹਰਿਆਣਾ ਅਤੇ ਪੰਜਾਬ ਦੀ ਵੀ ਵੰਡ ਹੋ ਚੁੱਕੀ ਹੈ।ਪਰ ਦੋਹਾਂ ਸੂਬਿਆਂ ਦਾ ਇਕ ਸਾਂਝਾ ਕੇਂਦਰ ਸੀ ਚੰਡੀਗੜ੍ਹ ਦੇ ਵਿੱਚ,ਵਿਧਾਨ ਸਭਾ ਇੱਕ ਸੀ ਅਤੇ ਰਾਜਧਾਨੀ ਵੀ ਇੱਕ ਸੀ, ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੀ। ਪਰ ਅੱਜ ਹਰਿਆਣਾ ਦੇ ਮੁੱਖ ਮੰਤਰੀ ਵੱਲੋ ਹੁਣ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰ ਸਰਕਾਰ ਵੱਲੋਂ ਹਰਿਆਣਾ ਸੂਬੇ ਨੂੰ ਚੰਡੀਗੜ੍ਹ ਵਿੱਚ ਆਪਣੀ ਵੱਖਰੀ ਵਿਧਾਨ ਸਭਾ ਬਨਾਉਣ ਵਾਸਤੇ ਜ਼ਮੀਨ ਦਿੱਤੀ ਜਾ ਰਹੀ ਹੈ।

ਹੁਣ ਹਰਿਆਣੇ ਨੂੰ ਵਿਧਾਨ ਸਭਾ ਦੀ ਜਗ੍ਹਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਤਰੀ ਖੇਤਰੀ ਪਰਿਸ਼ਦ ਦੀ ਬੈਠਕ ਜੈਪੁਰ ਦੇ ਇਕ ਹੋਟਲ ਵਿਚ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਦੇ ਵਿੱਚ ਵਿਧਾਨ ਸਭਾ ਵਾਸਤੇ ਜਗ੍ਹਾ ਦਿਤੇ ਜਾਣ ਦਾ ਤੋਹਫਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਵੀ ਇਕ ਬਿਆਨ ਸਾਹਮਣੇ ਆਇਆ ਹੈ।

ਜਿਸ ਵਿਚ ਉਨ੍ਹਾਂ ਵੱਲੋ ਹੁਣ ਕੇਂਦਰ ਸਰਕਾਰ ਦੇ ਅੱਗੇ ਚੰਡੀਗੜ੍ਹ ਦੇ ਵਿੱਚ ਜ਼ਮੀਨ ਦੀ ਮੰਗ ਰੱਖ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਅਲਾਟ ਕੀਤੀ ਜਾ ਰਹੀ ਹੈ। ਉਥੇ ਹੀ ਫੇਰ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਵੀ ਵੱਖ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਮਿਹਰਬਾਨੀ ਕਰਕੇ ਪੰਜਾਬ ਨੂੰ ਵੀ ਚੰਡੀਗੜ੍ਹ ਵਿਚ ਜ਼ਮੀਨ ਮੋਹਇਆ ਕਰਵਾਈ ਜਾਵੇ। ਜਿਸ ਨਾਲ ਪੰਜਾਬ ਅਤੇ ਹਰਿਆਣਾ ਵੱਲੋਂ ਆਪਣਾ ਹਾਈ ਕੋਰਟ ਵੀ ਵੱਖਰਾ ਵੱਖਰਾ ਬਣਾਇਆ ਜਾਵੇ ਕਿਉਂਕਿ ਇਸ ਹਾਈ ਕੋਰਟ ਦੇ ਵਿਚ ਸਮੱਸਿਆ ਪੇਸ਼ ਆ ਰਹੀਆਂ ਹਨ। ਜਿੰਨਾ ਦੇ ਚੱਲਦਿਆਂ ਹੋਇਆਂ ਉਨ੍ਹਾਂ ਵੱਲੋਂ ਇਹ ਮੰਗ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …