ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਵੀ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਇਸ ਕਰੋਨਾ ਦੇ ਚੱਲਦੇ ਹੋਏ ਕਾਫੀ ਸਮੇਂ ਲਈ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੌਲੀ-ਹੌਲੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ। ਜਿੱਥੇ ਇਸ ਕਰੋਨਾ ਦਾ ਅਸਰ ਸਭ ਤੋਂ ਵੱਧ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਹੈ ਉਥੇ ਹੀ ਹਵਾਈ ਉਡਾਨਾਂ ਦੇ ਬੰਦ ਕੀਤੇ ਜਾਣ ਨਾਲ ਵੀ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਹੁਣ ਇੱਥੇ ਹਵਾਈ ਯਾਤਰੀਆਂ ਲਈ ਇੱਕ ਵੱਡੀ ਤਾਜਾ ਖਬਰ ਆਈ ਹੈ ਜਿੱਥੇ ਹੁਣ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਵਿੱਚ ਕਰੋਨਾ ਕੇਸਾਂ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਜਿਥੇ ਭਾਰਤ ਤੋਂ ਆਉਣ ਵਾਲੀਆਂ ਬਹੁਤ ਸਾਰੀਆਂ ਉਡਾਣਾਂ ਨੂੰ ਕਈ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਸੀ,ਉਹ ਹੁਣ ਪੰਜਾਬ ਦੇ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਸ ਕਾਰਨ ਸਰਕਾਰ ਵੱਲੋਂ ਉਡਾਨਾਂ ਵਿੱਚ ਵਾਧਾ ਕੀਤੇ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਕਰੋਨਾ ਦੇ ਚਲਦੇ ਹੋਏ ਪਹਿਲਾ ਘਰੇਲੂ ਉਡਾਨਾਂ ਨੂੰ ਹੀ ਮਾਨਤਾ ਦਿੱਤੀ ਗਈ ਸੀ। ਜਿੱਥੇ ਕਈ ਮਹੀਨਿਆਂ ਤੋਂ ਬੰਦ ਪਈਆਂ ਉਡਾਨਾਂ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਉੱਥੇ ਹੀ ਚੰਡੀਗੜ੍ਹ, ਪਟਨਾ ਡੋਮੈਸਟ੍ਰਿਕ ਫਲਾਈਟ ਨੂੰ ਵੀ ਚਲਾਉਣ ਦਾ ਇਹ ਐਲਾਨ ਕਰ ਦਿੱਤਾ ਗਿਆ ਹੈ। ਇਹ ਫ਼ਲਾਈਟ 2 ਅਗਸਤ ਤੋਂ ਚੰਡੀਗੜ੍ਹ ਤੋਂ ਸ਼ੁਰੂ ਹੋ ਜਾਵੇਗੀ। ਜਿਸ ਵਾਸਤੇ ਏਅਰਲਾਈਨਸ ਵੱਲੋਂ ਸਾਲਟ ਦੀ ਮੰਗ ਕੀਤੀ ਗਈ ਹੈ। ਇਸ ਤਰਾਂ ਹੀ ਹੁਣ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਆਪਰੇਟ ਹੋਣ ਵਾਲੀਆਂ ਫਲਾਈਟਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਇਨ੍ਹਾਂ ਦੀ ਗਿਣਤੀ 35 ਤੋਂ ਵੀ ਵਧੇਰੇ ਹੋ ਜਾਵੇਗੀ।
ਕਰੋਨਾ ਕਿਸਾਨ ਵਿੱਚ ਵਧਦੀ ਗਿਣਤੀ ਦੇ ਕਾਰਨ ਇਨ੍ਹਾਂ ਘਰੇਲੂ ਉਡਾਨਾਂ ਨੂੰ ਵੀ ਬੰਦ ਕੀਤਾ ਗਿਆ ਸੀ। ਹੁਣ ਮੁਸਾਫ਼ਰਾਂ ਦੀ ਗਿਣਤੀ ਨੂੰ ਦੇਖਦੇ ਹੋਏ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਅਹਿਮਦਾਬਾਦ ਅਤੇ ਜੈਪੁਰ ਲਈ ਜਾਣ ਵਾਲੀਆਂ ਘਰੇਲੂ ਉਡਾਨਾਂ 20 ਜੁਲਾਈ ਤੋਂ, ਬੰਗਲੌਰ ਦੀ ਉਡਾਨ 22 ਜੁਲਾਈ ਤੋਂ ਸ਼ੁਰੂ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …