Breaking News

ਹਾਈ ਕੋਰਟ ਨੇ ਸੀ ਬੀ ਆਈ ਨੂੰ ਜਾਂਚ ਲਈ ਦਿੱਤੀ ਇਜਾਜਤ ਗਾਇਕ ਦੀ ਮੌਤ ਦੇ ਮਾਮਲੇ ਚ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਉਣ ਕਾਰਣ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ, ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਕਈ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੀਆਂ ਵੱਖ-ਵੱਖ ਖੇਤਰ ਦੀਆਂ ਹਸਤੀਆਂ ਦੀ ਜਾਨ ਜਾ ਰਹੀ ਹੈ। ਜਿੱਥੇ ਇਹ ਹਸਤੀਆਂ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਥੇ ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮੌਤ ਹੋਣ ਕਾਰਨ ਸੰਗੀਤ ਜਗਤ ਨੂੰ ਇੱਕ ਵੱਡਾ ਘਾਟਾ ਪਿਆ ਹੈ ਉਥੇ ਹੀ ਬੀਤੇ ਦਿਨੀਂ ਬਾਲੀਵੁੱਡ ਗਾਇਕ ਕੇ ਕੇ ਦਾ ਵੀ ਦਿਹਾਂਤ ਹੋ ਗਿਆ ਸੀ। ਹੁਣ ਹਾਈ ਕੋਰਟ ਵੱਲੋਂ ਸੀਬੀਆਈ ਜਾਂਚ ਕਰਵਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਗਾਇਕ ਦੀ ਮੌਤ ਦੇ ਮਾਮਲੇ ਵਿੱਚ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ 31 ਮਈ ਮੰਗਲਵਾਰ ਨੂੰ ਬਾਲੀਵੁੱਡ ਗਾਇਕ ਕੇ ਕੇ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ।

ਜਿੱਥੇ ਉਹ ਕਲਕੱਤਾ ਦੇ ਵਿਚ ਇੱਕ ਸਮਾਰੋਹ ਦੇ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਵੱਲੋਂ ਕਲਕੱਤਾ ਦੇ ਇੱਕ ਕਾਲਜ ਵਿਚ ਹੋਏ ਇਸ ਸਮਾਰੋਹ ਦੇ ਵਿੱਚ ਇਕ ਘੰਟਾ ਪ੍ਰੋਗਰਾਮ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਹ ਹੋਟਲ ਵਿਚ ਚਲੇ ਗਏ ਸਨ ਅਤੇ ਅਚਾਨਕ ਹੀ ਉਨ੍ਹਾਂ ਨੂੰ ਦਰਦ ਤੇ ਘਬਰਾਹਟ ਹੋਣ ਤੇ ਨਿੱਜੀ ਹਸਪਤਾਲ ਲਿਆਂਦਾ ਗਿਆ ਸੀ ਜਿਥੇ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।

ਉਨ੍ਹਾਂ ਦੀ ਇਸ ਤਰ੍ਹਾਂ ਹੋਈ ਮੌਤ ਨੂੰ ਲੈ ਕੇ ਉਨ੍ਹਾਂ ਦਾ ਪਰਵਾਰ ਵੀ ਗਹਿਰੇ ਸਦਮੇ ਵਿਚ ਹੈ। ਜਿਸ ਵਾਸਤੇ ਉਨ੍ਹਾਂ ਦੇ ਵਕੀਲ ਰਵੀਸ਼ੰਕਰ ਚੈਟਰਜੀ ਵੱਲੋਂ ਗਾਇਕ ਦੀ ਮੌਤ ਦੀ ਜਾਂਚ ਕਰਵਾਏ ਜਾਣ ਵਾਸਤੇ ਕਲਕੱਤਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਉਥੇ ਹੀ ਅਦਾਲਤ ਵੱਲੋਂ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …