ਤਾਜਾ ਵੱਡਾ ਅਲਰਟ ਪੰਜਾਬ ਚ ਇਹਨਾਂ ਥਾਵਾਂ ਤੇ ਆ ਰਿਹਾ ਭਾਰੀ ਮੀਂਹ
ਚੰਡੀਗੜ੍ਹ ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੀਤੇ ਦਿਨ ਹੋਏ ਹਲਕੇ ਮੀਂਹ ਕਾਰਨ ਮੌਸਮ ਸੁਹਾਵਨਾ ਬਣਿਆ ਹੋਇਆ ਹੈ। ਹਾਲਾਂਕਿ ਕੁਝ ਥਾਂਵਾਂ ‘ਤੇ ਕੱਲ੍ਹ ਤੇ ਅੱਜ ਵੀ ਧੁੱਪ ਖਿੜੀ ਹੋਈ ਹੈ ਪਰ ਵਿਚੋਂ-ਵਿਚਕਾਰ ‘ਚ ਆ ਰਹੇ ਬੱਦਲਾਂ ਨਾਲ ਤਾਪਮਾਨ ‘ਚ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ‘ਚ ਤੇਜ਼ ਧੁੱਪ ਨਾਲ ਲੋਕ ਪਰੇਸ਼ਾਨ ਹਨ।
ਮੌਸਮ ਵਿਭਾਗ ਦੇ ਨਿਦੇਸ਼ਕ ਸੁਰੇਂਦਰਪਾਲ ਸ਼ਰਮਾ ਨੇ ਦੱਸਿਆ ਕਿ ਅਜੇ ਮੌਨਸੂਨ ਐਕਟਿਵ ਹੈ ਤੇ ਸ਼ਾਮ ਤਕ ਹਲਕਾ ਮੀਂਹ ਪੈ ਸਕਦਾ ਹੈ। ਇਸ ਨਾਲ ਹੀ ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਤੇ ਅੰਮ੍ਰਿਤਸਰ ਸਮੇਤ ਪੰਜਾਬ ਤੇ ਹਰਿਆਣਾ ਦੇ ਕੁਝ ਇਲਾਕਿਆਂ ‘ਚ ਵੀ ਭਾਰੀ ਮੀਂਹ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
ਜਲੰਧਰ ‘ਚ ਐਤਵਾਰ ਨੂੰ ਸਵੇਰ ਤੋਂ ਹੀ ਧੁੱਪ ਖਿੜਣ ‘ਤੇ ਹੁੰਮਸ ਕਾਰਨ ਲੋਕ ਗਰਮੀ ਤੋਂ ਤਰ-ਬ-ਤਰ ਹੋਏ। ਇਹੀ ਕਾਰਨ ਸੀ ਕਿ ਐਤਵਾਰ ਦੇ ਦਿਨ ਸਰਕਾਰ ਵੱਲੋਂ ਆਵਾਜਾਈ ਦੀ ਇਜਾਜ਼ਤ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ ਸੁੰਨੀਆਂ ਰਹੀਆਂ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਕੁਝ ਘੰਟਿਆਂ ‘ਚ ਮੌਸਮ ਸੁਹਾਵਨਾ ਹੋਵੇਗਾ।
ਜਲੰਧਰ ‘ਚ ਜ਼ਿਆਦਾਤਰ ਤਾਪਮਾਨ 30 ਡਿਗਰੀ ਸੈਲਸਿਅਸ ਰਿਹਾ। ਜਲੰਧਰ ‘ਚ ਸੋਮਵਾਰ ਨੂੰ ਆਸਮਾਨ ‘ਚ ਗਰਜ ਨਾਲ ਬੱਦਲ ਛਾਏ ਰਹਿਣ ਤੇ ਬੂੰਦਾਬਾਂਦੀ ਤੋਂ ਇਲਾਵਾ ਮੰਗਲਵਾਰ ਨੂੰ ਤੇਜ਼ ਮੀਂਹ ਦੀ ਸੰਭਾਵਨਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …