Breaking News

ਹੁਣੇ ਪੰਜਾਬ ਸਰਕਾਰ ਨੇ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਇਸ ਤਰੀਕ ਤੋਂ ਸਾਰੇ ਸਕੂਲਾਂ ਨੂੰ ਖੋਲਣ ਦਾ ਕਰਤਾ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਵਧੇਰੇ ਅਸਰ ਬੱਚਿਆਂ ਦੇ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕਰਨਾ ਪਿਆ ਸੀ। ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਆਨਲਾਈਨ ਕਲਾਸ ਲਗਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ। ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇ ਨਜ਼ਰ ਫਿਰ ਤੋਂ ਅਕਤੂਬਰ ਵਿਚ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ,

ਜਿਸ ਵਿੱਚ ਨੌਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀ ਆਨਲਾਈਨ ਕਲਾਸ ਲਗਾ ਕੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਆਪਣੇ ਸੂਬੇ ਦੇ ਬੱਚਿਆਂ ਲਈ ਸਹੂਲਤਾਂ ਮੁਹਈਆ ਕਰਵਾਈਆਂ ਹਨ। ਹੁਣ ਪੰਜਾਬ ਸਰਕਾਰ ਨੇ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਇਸ ਤਰੀਕ ਤੋਂ ਸਕੂਲ ਖੋਲਣ ਦਾ ਐਲਾਨ ਕਰ ਦਿਤਾ ਹੈ।

ਸਕੂਲੀ ਬੱਚਿਆਂ ਦੇ ਮਾਪਿਆਂ ਦੀ ਚਿੰਤਾ ਨੂੰ ਵੇਖਦੇ ਹੋਏ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਹੁਣ 7 ਜਨਵਰੀ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ ਹੁਣ ਪੰਜਵੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚੇ ਰੋਜ਼ਾਨਾ ਸਕੂਲ ਆ ਸਕਣਗੇ ਅਤੇ ਸਕੂਲਾਂ ਨੂੰ ਲਗਾਉਣ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ। ਸਕੂਲਾਂ ਨੂੰ ਖੋਲ੍ਹਣ ਸਬੰਧੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਵੱਲੋਂ ਆਪਸੀ ਸਹਿਮਤੀ ਜਤਾਉਂਦੇ ਹੋਏ ਇਹ ਐਲਾਨ ਕੀਤਾ ਗਿਆ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਬੱਚਿਆਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦਾ ਵੀ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਤਾਂ ਜੋ ਬੱਚਿਆਂ ਨੂੰ ਕਰੋਨਾ ਵਾਇਰਸ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਕੂਲ ਵਿੱਚ ਅਧਿਆਪਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਸਿੱਖਿਆ ਵਿਭਾਗ ਨੇ ਸਭ ਸਕੂਲਾਂ ਤੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬੱਚਿਆਂ ਦੇ ਮਾਪਿਆਂ ਤੋਂ ਵੀ ਫੀਡ ਬੈਕ ਲਈ ਸੀ ਜਿਸ ਦੇ ਆਧਾਰ ਤੇ ਹੀ ਸਕੂਲਾਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …