ਆਈ ਤਾਜਾ ਵੱਡੀ ਖਬਰ
ਕਾਫੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਨਗਰ ਪਾਲਿਕਾਵਾਂ ਦੀਆਂ ਚੋਣਾਂ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਕਿਉਂਕਿ ਕਰੋਨਾ ਦੇ ਸਮੇਂ ਵਿਚ ਇਹੀ ਆਖਿਆ ਜਾ ਰਿਹਾ ਸੀ ਕਿ ਇਹ ਚੋਣਾਂ ਅਜੇ ਨਾ ਕਰਵਾਈਆਂ ਜਾਣ। ਪਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਅਤੇ ਹਲਾਤਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਨਗਰ ਪਾਲਿਕਾ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਕਾਰਨ ਸਭ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਸਨ। ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਅਕਾਲੀ ਭਾਜਪਾ ਗਠਜੋੜ ਟੁੱ-ਟ ਚੁੱਕਾ ਹੈ।
ਉੱਥੇ ਹੀ ਕਾਂਗਰਸ ਅਤੇ ਆਪ ਵੱਲੋਂ ਇਹਨਾਂ ਚੋਣਾਂ ਲਈ ਆਪਣੇ ਚੋਣ ਨਿਸ਼ਾਨ ਦਾ ਐਲਾਨ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਚੋਣ ਨਿਸ਼ਾਨ ਨਾਲ ਹੀ ਚੋਣਾਂ ਲ-ੜ-ਨ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਵਿੱਚ ਹਾਲਾਤਾਂ ਨੂੰ ਵੇਖਦੇ ਹੋਏ ਭਾਜਪਾ ਵੱਲੋਂ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਚੋਣ ਲ-ੜ-ਨ ਦਾ ਐਲਾਨ ਕੀਤਾ ਗਿਆ। ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਰਾਜਨੀਤਿਕ ਸਿਆਸਤ ਗਰਮਾਈ ਜਾ ਰਹੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ।
ਨਗਰ ਪਾਲਿਕਾਵਾਂ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਨਾਮਜਦਗੀ ਪੱਤਰ ਭਰਨ ਦਾ ਦੌਰ ਚੱਲ ਰਿਹਾ ਹੈ। ਉਥੇ ਹੀ ਅੱਜ ਹਲਕਾ ਜਲਾਲਾਬਾਦ ਦੇ ਵਿੱਚ ਨਗਰ ਪਾਲਿਕਾ ਦੀਆਂ ਚੋਣਾਂ ਸਬੰਧੀ ਤਹਿਸੀਲ ਕੰਪਲੈਕਸ ਵਿੱਚ ਨਾਮ ਜਦਗੀ ਪੱਤਰ ਭਰਨ ਲਈ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਏ। ਅਕਾਲੀ ਲੀਡਰ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਾਮਜਦਗੀ ਪੱਤਰ ਭਰਵਾਉਣ ਲਈ ਆਏ ਹਨ। ਉਸ ਸਮੇਂ ਹੀ ਉਥੇ ਕਾਂਗਰਸ ਦੇ ਵਰਕਰ ਵੀ ਨਾਮਜ਼ਦਗੀ ਪੱਤਰ ਦਾਖਲ ਕਰਨ ਆਏ ਸਨ।
ਇਸ ਦੌਰਾਨ ਹੀ ਦੋਹਾਂ ਪਾਰਟੀਆਂ ਵਿਚਕਾਰ ਆਪਸੀ ਝ-ੜ-ਪ ਹੋ ਗਈ। ਇਸ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਕਿ ਕਿਸ ਕਾਰਨ ਦੋਹਾਂ ਪਾਰਟੀਆਂ ਵਿਚਕਾਰ ਇਹ ਗੱਲ ਬਾਤ ਹੋਈ ਹੈ। ਜਲਾਲਾ ਬਾਦ ਤੋਂ ਕਾਂਗਰਸੀ ਵਿਧਾਇਕ ਨੇ ਆਪਣੇ ਬੇਟੇ ਸਮੇਤ ਅਕਾਲੀ ਵਰਕਰਾਂ ਤੇ ਹ-ਮ-ਲਾ ਕੀਤਾ ਹੈ। ਇਸ ਘਟਨਾ ਦੌਰਾਨ ਤਹਿਸੀਲ ਕੰਪਲੈਕਸ ਅੰਦਰ ਹੋਈ ਪੱਥਰਬਾਜ਼ੀ ਵਿੱਚ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਵੀ ਨੁ-ਕ-ਸਾ-ਨ ਪਹੁੰਚਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …