ਹੁਣੇ ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੀ ਰਾਜਨੀਤੀ ਤੋਂ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਸਾਰੇ ਹੈਰਾਨ ਹੋ ਗਏ ਹਨ। ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਤੋ – ੜ ਦਿੱਤਾ ਹੈ।ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਪਿਹਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦਿੱਤਾ ਅਤੇ ਉਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਇਹ ਵੱਡਾ ਐਲਾਨ ਕੀਤਾ ਹੈ।
ਅਕਾਲੀ ਦਲ ਦਾ ਭਾਜਪਾ ਨਾਲ ਦਹਾਕਿਆਂ ਪੁਰਾਨਾ ਰਿਸ਼ਤਾ ਸੀ।ਅਕਾਲੀ ਦਲ ਭਾਜਪਾ ਨਾਲ ਮਿਲਕੇ ਪੰਜਾਬ ‘ਚ ਕਈ ਵਾਰ ਸਰਕਾਰ ਬਣਾ ਚੁੱਕੀ ਹੈ।ਦੱਸ ਦੇਈਏ ਕਿ ਅੱਜ ਕਰੀਬ ਸਾਢੇ 4 ਘੰਟੇ ਲੰਮੀ ਚੱਲੀ ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪ੍ਰੈਸ ਨੂੰ ਸੰਬੋਧਿਤ ਕੀਤਾ ਅਤੇ ਇਹ ਐਲਾਨ ਕੀਤਾ ਕਿ ਉਹ ਹੁਣ ਭਾਜਪਾ-NDA ਦਾ ਹਿੱਸਾ ਨਹੀਂ ਹੋਣਗੇ।ਬੀਜੇਪੀ ਨੂੰ ਪੰਜਾਬ ਅੰਦਰ ਇਹ ਵੱਡਾ ਝੱਟਕਾ ਲੱਗਾ ਹੈ।ਖੇਤੀ ਬਿੱਲਾਂ ਨੂੰ ਲੈ ਕੇ ਅਕਾਲੀ ਦਲ ਲਗਾਤਾਰ ਕਿਸਾਨ ਅੰਦੋਲਨ ‘ਚ ਸ਼ਾਮਲ ਹੋ ਰਿਹਾ ਸੀ। ਅਕਾਲੀ ਦਲ ਨੇ ਕਈ ਰੈਲੀਆਂ ‘ਚ ਹਿੱਸਾ ਲਿਆ ਜਿਸ ਤੋਂ ਬਾਅਦ ਅਕਾਲੀ ਦਲ ਤੇ ਇੱਕ ਦਬਾਅ ਵੀ ਸੀ ਕਿ ਆਖਰ ਤੁਸੀਂ ਗੱਠਜੋੜ ਤੋਂ ਬਾਹਰ ਕਿਉਂ ਨਹੀਂ ਆ ਰਹੇ।
ਵਿਰੋਧੀ ਧਿਰਾਂ ਵੀ ਅਕਾਲੀ ਦਲ ਨੂੰ ਇਸ ਮੁੱਦੇ ਤੇ ਘੇਰ ਰਹੀਆਂ ਸੀ। ਇਸ ਦਬਾਅ ਦੌਰਾਨ ਅਕਾਲੀ ਦਲ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਇਹ ਗੱਠਜੋੜ ਨੂੰ ਤੋੜ ਦਿੱਤਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …