Breaking News

ਹੁਣੇ ਹੁਣੇ ਅਚਾਨਕ ਅਕਾਲੀ ਦਲ ਨੇ ਕਰਤਾ ਇਹ ਵੱਡਾ ਐਲਾਨ , ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਖੇਤੀ ਅੰਦੋਲਨ ਇਸ ਸਮੇਂ ਆਪਣੇ ਨਵੇਂ ਪੜਾਅ ਉਪਰ ਪਹੁੰਚ ਚੁੱਕਾ ਹੈ। ਵੱਖ ਵੱਖ ਦੌਰ ਦੇ ਹਾਲਾਤਾਂ ਵਿਚੋਂ ਹੁੰਦਾ ਹੋਇਆ ਇਹ ਅੰਦੋਲਨ ਅਜੇ ਵੀ ਪਹਿਲਾਂ ਦੀ ਤਰਾਂ ਹੀ ਨਿਰੰਤਰ ਚੱਲ ਰਿਹਾ। ਇਸ ਅੰਦੋਲਨ ਦੇ ਸਬੰਧ ਵਿਚ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੀ ਅੱਗੇ ਆਈਆਂ ਹਨ ਜਿਨ੍ਹਾਂ ਨੇ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦਸਦੇ ਹੋਏ ਤੁਰੰਤ ਰੱਦ ਕਰਨ ਦੀ ਮੰਗ ਵੀ ਕੀਤੀ ਹੈ। ਅਜਿਹੇ ਵਿਚ ਹੀ ਪੰਜਾਬ ਤੋਂ ਭਾਜਪਾ ਦੀ ਗਠਜੋੜ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਸਾਥ ਭਾਜਪਾ ਪਾਰਟੀ ਨਾਲੋਂ ਵੱਖ ਕਰ ਲਿਆ ਸੀ।

ਜਿਸ ਕਾਰਨ ਕਈ ਤਰ੍ਹਾਂ ਦੀਆਂ ਗੱਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਸਹਿਣੀਆਂ ਪਈਆਂ ਸਨ। ਪਰ ਹੁਣ ਕਿਸਾਨੀ ਅੰਦੋਲਨ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਅਹਿਮ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਦਿੱਲੀ ਦੇ ਬਾਰਡਰਾਂ ਉੱਤੇ ਕਿਸਾਨਾਂ ਦੇ ਚੱਲ ਰਹੇ ਖੇਤੀ ਅੰਦੋਲਨ ਦੌਰਾਨ ਉਹ ਅਤੇ ਉਨ੍ਹਾਂ ਦੀ ਪੂਰੀ ਪਾਰਟੀ ਮਾਘੀ ਮੇਲੇ ਉਪਰ ਹੋ ਰਹੀ ਸਿਆਸੀ ਕਾਨਫਰੰਸ ਵਿਚ ਭਾਗੀਦਾਰੀ ਨਹੀਂ ਕਰੇਗੀ। ਪਰ ਉਹ ਇਸ ਪੁਰਬ ਨੂੰ ਮਨਾਉਣ ਵਾਸਤੇ ਮਾਘੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜ਼ਰੂਰ ਜਾਣਗੇ।

ਇਸ ਗੱਲ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਾਰਟੀ ਬਲਾਕ ਪ੍ਰਧਾਨਾਂ ਅਤੇ ਅਕਾਲੀ ਵਰਕਰਾਂ ਨਾਲ ਰੂ-ਬ-ਰੂ ਹੁੰਦੇ ਹੋਏ ਕੀਤਾ ਗਿਆ। ਪ੍ਰਧਾਨਾਂ ਅਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦੇ ਸਮੇਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਸਟਿੱਕਰ ਵੀ ਰਿਲੀਜ਼ ਕੀਤੇ। ਉਨ੍ਹਾਂ ਨੇ ਇਸ ਮੀਟਿੰਗ ਵਿੱਚ ਮੌਜੂਦ ਤਮਾਮ ਅਕਾਲੀ ਵਰਕਰਾਂ ਨੂੰ ਇਹ ਸਟਿੱਕਰ ਆਪਣੇ ਵਾਹਨਾਂ ਉਪਰ ਲਗਾਉਣ ਦੇ ਲਈ ਵੀ ਕਿਹਾ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਹਲਕਾ ਬੱਲੂਆਣਾ ਦੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਸਬੰਧ ਰੱਖਣ ਵਾਲੇ

ਸਮੂਹ ਆਗੂਆਂ ਅਤੇ ਵਰਕਰਾਂ ਨੂੰ ਆਖਿਆ ਕਿ ਉਹ ਅਬੋਹਰ ਨਗਰ ਨਿਗਮ ਦੀਆਂ ਚੋਣਾਂ ਦੇ ਵਿਚ ਵਾਰਡਾਂ ਤੋਂ ਐਲਾਨੇ ਗਏ ਉਮੀਦਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਇਸ ਵਿੱਚ ਮੋਹਤਵਾਰ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਅਗਾਂਹ ਹੋਣ ਵਾਲੀਆਂ ਆਮ ਚੋਣਾਂ ਦੇ ਵਿਚ ਵੀ ਮੁਕਾਬਲਾ ਸਿਰਫ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਿਚਾਲੇ ਹੀ ਹੋਣ ਵਾਲਾ ਹੈ। ਸਾਨੂੰ ਇਸ ਦੀ ਤਿਆਰੀ ਪਹਿਲਾਂ ਹੀ ਸ਼ੁਰੂ ਕਰ ਦੇਣੀ ਚਾਹੀਦੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …