ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿਚ ਇਕ ਵਾਰ ਫਿਰ ਤੋਂ ਕਰੋਨਾ ਦੀ ਦਹਿਸ਼ਤ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨੀਂ ਇੱਥੇ ਦੱਖਣੀ ਅਫਰੀਕਾ ਦੇ ਵਿਚਕਾਰ ਕਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਸਾਹਮਣੇ ਆਉਣ ਦੀ ਪੁਸ਼ਟੀ ਵਿਸ਼ਵ ਸਿਹਤ ਸੰਗਠਨ ਵੱਲੋਂ ਕਰ ਦਿੱਤੀ ਗਈ ਹੈ ਦੱਸਿਆ ਗਿਆ ਹੈ ਕਿ ਇਹ ਤੇਜ਼ੀ ਨਾਲ ਫੈਲਣ ਵਾਲਾ ਵੈਰੀਐਂਟ ਹੈ ਅਤੇ ਜੋ ਪਹਿਲਾਂ ਦੇ ਮੁਕਾਬਲੇ ਵਧੇਰੇ ਖ਼ਤਰਨਾਕ ਹੈ। ਜਿਸ ਵੱਲੋਂ ਸਾਰੇ ਦੇਸ਼ਾਂ ਨੂੰ ਪਹਿਲਾਂ ਹੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਆਸਟਰੇਲੀਆ ਅਤੇ ਯੂ ਕੇ ਦੇ ਵਿੱਚ ਵੀ ਇਸ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਉਨ੍ਹਾਂ ਦੇਸ਼ਾਂ ਵਿੱਚ ਸੁ-ਰੱ-ਖਿ-ਆ ਨੂੰ ਵਧਾ ਦਿੱਤਾ ਗਿਆ ਹੈ ਅਤੇ ਪਾਬੰਦੀਆਂ ਨੂੰ ਵੀ ਵਧਾ ਦਿੱਤਾ ਗਿਆ ਹੈ।
ਹੁਣ ਅਚਾਨਕ ਇਸ ਦੇਸ਼ ਵੱਲੋ ਸਾਰੇ ਵਿਦੇਸ਼ੀ ਯਾਤਰੀਆਂ ਤੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਨਵੇਂ ਕਰੋਨਾ ਵਾਇਰਸ ਦੇ ਵੈਰੀਐਂਟ ਓਮੀਕਰੋਨ ਦੇ ਇਕ ਮਾਮਲੇ ਦੇ ਇਜ਼ਰਾਈਲ ਵਿਚ ਵੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਜਿੱਥੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਸਰਾਇਲ ਵੱਲੋਂ ਵਿਦੇਸ਼ੀਆ ਦੇ ਦੇਸ਼ ਵਿੱਚ ਆਉਣ ਤੇ ਸਖ਼ਤ ਪਾਬੰਦੀ ਲਾ ਦਿੱਤੀ ਗਈ। ਇਹ ਫੈਸਲਾ ਸਰਕਾਰ ਵੱਲੋਂ ਨਵੇਂ ਵੇਰੀਏਂਟ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲਿਆ ਗਿਆ ਹੈ।
ਇਜ਼ਰਾਈਲ ਨੇ ਹੁਣ ਦੱਖਣੀ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਪੂਰਨ ਰੂਪ ਨਾਲ ਪਾਬੰਦੀ ਲਗਾਈ ਹੈ। ਉਥੇ ਹੀ ਕਈ ਹੋਰ ਦੇਸ਼ਾਂ ਵੱਲੋਂ ਵੀ ਇਹ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿਚ ਸਾਊਦੀ ਅਰਬ, ਸ੍ਰੀਲੰਕਾ, ਬ੍ਰਿਟੇਨ, ਇਰਾਨ ਅਤੇ ਅਮਰੀਕਾ ਸ਼ਾਮਲ ਹਨ। ਹੁਣ ਇਸਰਾਈਲ ਵੱਲੋਂ ਆਪਣੇ ਯਾਤਰੀਆਂ ਨੂੰ ਵਾਪਸ ਦੇਸ਼ ਵਿੱਚ ਆਉਣ ਵਾਸਤੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਆਉਣ ਵਾਲੇ ਯਾਤਰੀਆਂ ਉੱਪਰ ਦਾਖਲੇ ਤੇ 14 ਦਿਨਾਂ ਦੀ ਪਾਬੰਦੀ ਲਗਾ ਦਿੱਤੀ ਹੈ।
ਵਾਪਸ ਆਉਣ ਵਾਲੇ ਯਾਤਰੀਆਂ ਨੂੰ 72 ਘੰਟੇ ਲਈ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ ਅਤੇ ਉਨ੍ਹਾਂ ਦੇ ਕਰੋਨਾ ਟੈਸਟ ਕੀਤੇ ਜਾਣਗੇ ਅਤੇ ਰਿਪੋਰਟ ਨੈਗਟਿਵ ਆਉਣ ਤੇ ਹੀ ਘਰ ਜਾਣ ਦੀ ਇਜ਼ਾਜਤ ਹੋਵੇਗੀ। ਅਗਰ ਕਿਸੇ ਵਿਅਕਤੀ ਦਾ ਟੀਕਾਕਰਨ ਪੂਰਾ ਨਹੀਂ ਹੋਇਆ ਹੋਵੇਗਾ ਤਾਂ ਉਸਨੂੰ 7 ਦਿਨਾਂ ਲਈ ਇਕਾਂਤ ਵਾਸ ਕੀਤਾ ਜਾਵੇਗਾ। ਵਿਦੇਸ਼ੀਆਂ ਦੇ ਦਾਖਲੇ ਤੇ ਪਾਬੰਦੀ ਲਗਾਉਣ ਵਾਲਾ ਇਜ਼ਰਾਇਲ ਪਹਿਲਾ ਦੇਸ਼ ਬਣ ਗਿਆ ਹੈ। ਜਿਸ ਵੱਲੋਂ ਇਹ ਫੈਸਲਾ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …