ਆਈ ਤਾਜਾ ਵੱਡੀ ਖਬਰ
ਦਿੱਲੀ ਦੀਆਂ ਸਰਹੱਦਾਂ ਤੇ ਇਸ ਸਮੇਂ ਵਿਸ਼ਵ-ਵਿਆਪੀ ਕਿਸਾਨੀ ਸੰਘਰਸ਼ ਚੱਲ ਰਿਹਾ ਹੈ। ਕਿਸਾਨਾਂ ਵੱਲੋਂ ਇਹ ਸੰਘਰਸ਼ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪਾਸ ਕਰਕੇ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੋਂ ਜਾਰੀ ਕੀਤਾ ਗਿਆ ਸੀ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਮੁੜ ਤੋਂ ਤੇਜ਼ ਕੀਤਾ ਜਾ ਰਿਹਾ ਹੈ। ਰਾਜਸਥਾਨ ,ਹਰਿਆਣਾ ਤੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਜਿਥੇ ਮਹਾਂ ਪੰਚਾਇਤਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਹੁਣ ਅਚਾਨਕ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਇਹ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਸਰਹੱਦ ਤੇ ਸਿੰਘੂ ਬਾਰਡਰ ਤੋਂ ਕਿਸਾਨ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੈਸਲਾ ਲਿਆ ਗਿਆ ਕੇ ਪੰਜਾਬ ਅੰਦਰ ਮਹਾ ਪੰਚਾਇਤਾਂ ਨਹੀਂ ਹੋਣਗੀਆਂ ।
ਕਿਸਾਨ ਆਗੂਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ‘ਚ ਮਹਾਂਪੰਚਾਇਤਾਂ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਵੇਂ ਪਹਿਲਾਂ ਧਰਨੇ ਅਤੇ ਰੋਸ ਪ੍ਰਦਰਸ਼ਨ ਚੱਲ ਰਹੇ ਹਨ ਉਸ ਨੂੰ ਇਸ ਤਰ੍ਹਾਂ ਹੀ ਜਾਰੀ ਰੱਖਿਆ ਜਾਵੇ।ਉਨ੍ਹਾਂ ਸੂਬੇ ਦੇ ਲੋਕਾਂ ਨੂੰ ਕਿਹਾ ਕਿ ਉਹ ਪੰਜਾਬ ਵਿੱਚ ਵੀ ਹੋਣ ਵਾਲੇ ਰੋਸ ਪ੍ਰਦਰਸ਼ਨ ਅਤੇ ਧਰਨੇ ਵਿੱਚ ਸ਼ਾਮਲ ਹੋਣ, ਤੇ ਇਸ ਤੋਂ ਇਲਾਵਾ ਉਹਨਾਂ ਨੇ ਸਭ ਲੋਕਾਂ ਨੂੰ ਦਿੱਲੀ ਬਾਰਡਰਾਂ ਤੇ ਮੁੜ ਤੋਂ ਇਕੱਠੇ ਹੋ ਕੇ ਇਸ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਕਿਸਾਨਾਂ ਵੱਲੋਂ ਅਗਲੀ ਰਣਨੀਤੀ ਬਣਾਉਂਦੇ ਹੋਏ ਕਈ ਐਲਾਨ ਕੀਤੇ ਗਏ ਹਨ।
ਜਿਨ੍ਹਾਂ ਵਿਚ 18 ਫ਼ਰਵਰੀ ਨੂੰ 4 ਘੰਟੇ ਸਾਰੇ ਦੇਸ਼ ਵਿੱਚ ਵੱਡੇ ਪੱਧਰ ਤੇ ਰੇਲ ਆਵਾਜਾਈ ਠੱਪ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਦਿੱਲੀ ਬਾਰਡਰ ਤੇ ਆਉਣ ਲਈ ਅਪੀਲ ਕੀਤੀ ਗਈ ਹੈ। ਪੁਲੀਸ ਵੱਲੋਂ ਅਗਰ ਕਿਸਾਨਾਂ ਲਈ ਕੋਈ ਵੀ ਨੋਟਿਸ ਆਉਂਦਾ ਹੈ ਤਾਂ ਉਹ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਵਕੀਲਾਂ ਦੀ ਟੀਮ ਨਾਲ ਸੰਪਰਕ ਕਰਨ। ਇਸ ਸੰਘਰਸ਼ ਦੌਰਾਨ ਕਿਸੇ ਕਿਸਾਨ ਉਪਰ ਦਰਜ ਕੀਤੇ ਗਏ ਕੇਸ ਦੀ ਪੈਰਵੀ ਮੋਰਚੇ ਵੱਲੋਂ ਫਰੀ ਕੀਤੀ ਜਾ ਰਹੀ ਹੈ। ਗੁਰੂ ਰਵਿਦਾਸ ਦਾ ਜਨਮ ਦਿਹਾੜਾ ਵੀ ਬਾਰਡਰਾਂ ਤੇ ਮਨਾਇਆ ਜਾਵੇਗਾ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …