ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਵਿਆਪੀ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਅਤੇ ਪੰਜਾਬੀਆਂ ਵੱਲੋਂ ਵੀ ਇਸ ਸ਼ੰਘਰਸ਼ ਨੂੰ ਨੇਪਰੇ ਚਾੜਨ ਲਈ ਹਰੇਕ ਤਰ੍ਹਾਂ ਦੇ ਕਿਸਾਨਾਂ ਨੂੰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ। ਭਾਰਤ ਦੇ ਹਰ ਵਰਗ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਹੱਦਾਂ ਤੇ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਕੱਲ ਵੀ ਕੇਂਦਰ ਸਰਕਾਰ ਨਾਲ ਕੀਤੀ ਗਈ ਮੀਟਿੰਗ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਹੁਣ 4 ਤਰੀਕ ਨੂੰ ਦੁਬਾਰਾ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਕੀਤੀ ਜਾਵੇਗੀ। ਹੁਣ ਗਾਇਕ ਰਣਜੀਤ ਬਾਵਾ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ ਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ।
ਇਹ ਸਾਲ ਪੂਰੀ ਦੁਨੀਆ ਲਈ ਇਕ ਅਜਿਹਾ ਸਾਲ ਬਣ ਗਿਆ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿੱਚ ਜਿੱਥੇ ਲੋਕਾਂ ਨੂੰ ਕਰੋਨਾ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਕਿਸਾਨੀ ਸੰਘਰਸ਼ ਅਜੇ ਤੱਕ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਨਵੇਂ ਸਾਲ ਦੀ ਆਮਦ ਨੂੰ ਦੇਖਦੇ ਹੋਏ ਬਹੁਤ ਸਾਰੇ ਗਾਇਕਾਂ ਅਤੇ ਲੋਕਾਂ ਵੱਲੋਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਬਾਰੇ ਰਣਜੀਤ ਬਾਵਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ,
ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਉਨ੍ਹਾਂ ਲਿਖਿਆ ਹੈ ਕਿ ਕੋਈ ਵੀ ਵੀਰ ਨਵੇਂ ਸਾਲ ਦੀਆਂ ਮੁਬਾਰਕਾਂ ਨਾ ਭੇਜੇ ਨਵਾਂ ਸਾਲ ਕਿਸਾਨੀ ਸੰਘਰਸ਼ ਜਿੱਤ ਦੇ ਨਾਲ਼ ਮਨਾਵਾਂਗੇ ਧੰਨਵਾਦ। ਇਸਦੇ ਨਾਲ ਹੀ ਲਿਖਿਆ ਹੈ ਚੜ੍ਹਦੀ ਕਲਾ ਪੰਜਾਬ ਦੀ। ਜਿੱਥੇ ਕਰੋਨਾ ਕਾਲ ਦੌਰਾਨ ਵੀ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਲੋਕਾਂ ਦੀ ਸਹਾਇਤਾ ਕੀਤੀ ਗਈ ਸੀ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਸਭ ਕਲਾਕਾਰ ਅਤੇ ਗਾਇਕ ਇੱਕ ਮੰਚ ਤੇ ਇਕੱਠੇ ਹੋ ਗਏ ਹਨ। ਜਿਨ੍ਹਾਂ ਦਾ ਇਸ ਕਿਸਾਨੀ ਸੰਘਰਸ਼ ਦੌਰਾਨ ਇਕ ਵੱਖਰਾ ਹੀ ਰੂਪ ਦੇਖਣ ਨੂੰ ਮਿਲਦਾ ਹੈ। ਇਹ ਪੰਜਾਬੀ ਗਾਇਕ ਅਤੇ ਕਲਾਕਾਰਾਂ ਦਾ ਭਾਈਚਾਰਾ ਇਸ ਸੰਘਰਸ਼ ਦੌਰਾਨ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …