ਆਈ ਤਾਜਾ ਵੱਡੀ ਖਬਰ
ਇਸ ਸਮੇਂ ਅਫਗਾਨਿਸਤਾਨ ਵਿੱਚ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਜਿੱਥੇ ਤਾਲਿਬਾਨ ਵੱਲੋਂ ਐਤਵਾਰ ਨੂੰ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਤੇ ਕਬਜ਼ਾ ਕਰ ਲਿਆ ਗਿਆ ਸੀ ਜਿਸ ਤੋਂ ਬਾਅਦ ਦੇਸ਼ ਦਾ ਰਾਸ਼ਟਰਪਤੀ ਅਸ਼ਰਫ ਗਨੀ ਵੀ ਦੇਸ਼ ਛੱਡ ਕੇ ਜਾ ਚੁੱਕਾ ਹੈ। ਜੋ ਇਸ ਸਮੇਂ ਆਪਣੇ ਪਰਿਵਾਰ ਦੇ ਨਾਲ ਸੰਯੁਕਤ ਅਰਬ ਅਮੀਰਾਤ ਵਿਚ ਰਹਿ ਰਿਹਾ ਹੈ। ਉਥੇ ਹੀ ਅਫ਼ਗ਼ਾਨਿਸਤਾਨ ਵਿਚ ਵਸਦੇ ਵੱਖ-ਵੱਖ ਦੇਸ਼ਾਂ ਦੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਈ ਤਰਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੁੱਕਰਵਾਰ ਨੂੰ ਵੀ ਕਾਬਲ ਦੇ ਹਵਾਈ ਅੱਡੇ ਉਪਰ ਤਾਲਿਬਾਨ ਵੱਲੋਂ ਕੀਤੀ ਗਈ ਫਾਇਰਿੰਗ ਦੇ ਕਾਰਨ ਵੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਹਿਲਾਂ ਦੇ ਮੁਕਾਬਲੇ ਵਧੇਰੇ ਵੇਖਿਆ ਜਾ ਰਿਹਾ ਹੈ।
ਹੁਣ ਅਫਗਾਨਿਸਤਾਨ ਤੋਂ ਰਾਸ਼ਟਰਪਤੀ ਅਸ਼ਰਫ ਗਨੀ ਦੇ ਭਰਾ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਜਿੱਥੇ ਤਾਲਿਬਾਨ ਵੱਲੋਂ ਪਹਿਲਾ ਸੱਤਾ ਉਪਰ ਕਬਜ਼ਾ ਕੀਤਾ ਗਿਆ ਹੈ ਉਥੇ ਹੀ ਰਾਸ਼ਟਰਪਤੀ ਦੇ ਜਾਣ ਤੋਂ ਬਾਅਦ ਉਸ ਦਾ ਭਰਾ ਹਸ਼ਮਤ ਗਨੀ ਤਾਲਿਬਾਨ ਨੂੰ ਆਪਣਾ ਸਮਰਥਨ ਦਿੰਦੇ ਹੋਏ ਉਨ੍ਹਾਂ ਦੇ ਨਾਲ ਸ਼ਾਮਲ ਹੋ ਗਿਆ ਹੈ। ਜਿਸ ਬਾਰੇ ਖਬਰਾਂ ਸੋਸ਼ਲ ਮੀਡੀਆ ਉਪਰ ਚਰਚਾ ਵਿੱਚ ਬਣੀਆਂ ਹੋਈਆਂ ਹਨ। ਤਾਲਿਬਾਨ ਅਫਗਾਨਿਸਤਾਨ ਤੇ ਕਬਜ਼ਾ ਹੁੰਦੇ ਹੀ ਹਸ਼ਮਤ ਗਨੀ ਵੱਲੋਂ ਤਾਲਿਬਾਨ ਨੂੰਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ।
ਉਸ ਦੇ ਤਾਲਿਬਾਨ ਵਿੱਚ ਸ਼ਾਮਲ ਹੋਣ ਨਾਲ ਅੱਤਵਾਦੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਜਾਵੇਗੀ। ਕਿਉਂਕਿ ਉਨ੍ਹਾਂ ਨੂੰ ਅਫਗਾਨਿਸਤਾਨ ਦੀ ਰਾਜਨੀਤੀ ਬਾਰੇ ਬਹੁਤ ਸਾਰੀ ਜਾਣਕਾਰੀ ਹੈ। ਜਿਸ ਸਦਕਾ ਹੀ ਉਹ ਤਾਲਿਬਾਨ ਦੇ ਸਹਿ-ਸੰਸਥਾਪਕ ਬਰਾਦਰ ਨੂੰ ਮਿਲਣ ਲਈ ਕਾਬਲ ਪਹੁੰਚ ਚੁੱਕੇ ਹਨ। ਜਿੱਥੇ ਉਹਨਾਂ ਵੱਲੋਂ ਬਣਾਈ ਜਾ ਰਹੀ ਸਰਕਾਰ ਦੇ ਗਠਨ ਉੱਤੇ ਵਿਚਾਰ ਚਰਚਾ ਕਰ ਰਹੇ ਹਨ। ਹਸ਼ਮਤ ਗਨੀ ਵੱਲੋਂ ਤਾਲਿਬਾਨ ਵਿੱਚ ਸ਼ਾਮਲ ਹੋਣ ਦੇ ਕੀਤੇ ਗਏ ਐਲਾਨ ਨਾਲ ਹੀ ਤਾਲਿਬਾਨ ਨੂੰ ਹੋਰ ਮਜ਼ਬੂਤੀ ਮਿਲ ਜਾਵੇਗੀ।
ਤਾਲਿਬਾਨ ਦੇ ਸਥਾਨ ਤੇ ਕਬਜ਼ਾ ਕਰਦੇ ਹੀ ਅਫ਼ਗ਼ਾਨਿਸਤਾਨ ਵਿਚ ਹਾਲਾਤ ਇਸ ਸਮੇਂ ਕਾਫੀ ਗੰਭੀਰ ਬਣੇ ਹੋਏ ਹਨ। ਇਸ ਲਈ ਲੋਕਾਂ ਵੱਲੋਂ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਦੇਸ਼ ਨੂੰ ਛੱਡਣ ਦਾ ਫੈਸਲਾ ਕੀਤਾ ਜਾ ਰਿਹਾ ਹੈ। ਕਿਉਂ ਕਿ ਤਾਲੀਬਾਨ ਦੇ ਲੜਾਕੂਆਂ ਵੱਲੋਂ ਅਫ਼ਗ਼ਾਨਿਸਤਾਨ ਵਿਚ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਦੇ ਮੁਕਾਬਲੇ ਵਧੇਰੇ ਡਰ ਪੈਦਾ ਹੋ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …