Breaking News

ਹੁਣੇ ਹੁਣੇ ਅਮਰੀਕਾ ਚ ਬਾਇਡਨ ਵਲੋਂ ਹੋ ਗਿਆ ਇਹ ਵੱਡਾ ਐਲਾਨ – ਲੈ ਲਿਆ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਉਡਾਨਾਂ ਉਪਰ ਰੋਕ ਲਗਾ ਦਿਤੀ ਗਈ ਸੀ। ਜਿਸ ਸਦਕਾ ਬਹੁਤ ਸਾਰੇ ਯਾਤਰੀਆਂ ਨੂੰ ਵੀ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਉਥੇ ਹੀ ਕੁਝ ਖਾਸ ਹਦਾਇਤਾਂ ਦੇ ਅਨੁਸਾਰ ਕੁਝ ਖਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ। ਜਿੱਥੇ ਉਡਾਨਾਂ ਨੂੰ ਖ਼ਾਸ ਸਮਝੌਤੇ ਦੇ ਤਹਿਤ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਉਥੇ ਹੀ ਕਰੋਨਾ ਪਾਬੰਦੀਆ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਟੀਕਾਕਰਨ ਮੁਹਿੰਮ ਦਾ ਵੀ ਅਰੰਭ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ।

ਹੁਣ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਮੁੜ ਤੋਂ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਕਈ ਦੇਸ਼ਾਂ ਵਿੱਚ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ, ਅਤੇ ਸਰਹੱਦਾਂ ਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵੀ ਹਟਾਇਆ ਜਾ ਰਿਹਾ ਹੈ। ਹੁਣ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਸਰਕਾਰ ਵੱਲੋਂ ਕਿਸਾਨ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਲਾਗੂ ਕੀਤੀਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ।

ਜਿਸ ਵਾਸਤੇ ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਕਰੋਨਾ ਟੀਕਾਕਰਣ ਦੇ ਨਾਲ ਅਮਰੀਕਾ ਵਿੱਚ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਜਿਸ ਵਾਸਤੇ ਅਮਰੀਕੀ ਸਰਕਾਰ ਵੱਲੋਂ ਮੈਕਸੀਕੋ ਅਤੇ ਕੈਨੇਡਾ ਦੇ ਬਾਰਡਰ ਖੋਲਣ ਦਾ ਫੈਸਲਾ ਕੀਤਾ ਗਿਆ ਹੈ। ਉਥੇ ਹੀ ਹੋਰ ਦੇਸ਼ਾਂ ਤੋਂ ਅਮਰੀਕਾ ਆਉਣ ਵਾਲੇ ਯਾਤਰੀਆਂ ਲਈ ਵੀ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਹਟਾ ਲਈਆਂ ਗਈਆਂ ਸਨ। ਉੱਥੇ ਹੀ ਹੁਣ ਮੈਕਸੀਕੋ ਅਤੇ ਕੈਨੇਡਾ ਤੋਂ ਆਉਣ ਵਾਲੇ ਲੋਕਾਂ ਲਈ ਸਰਹੱਦਾਂ ਨੂੰ ਖੋਲ੍ਹਿਆ ਜਾ ਰਿਹਾ ਹੈ।

ਅਮਰੀਕਾ ਵਿੱਚ ਆਉਣ ਵਾਲੇ ਯਾਤਰੀਆਂ ਲਈ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਸਬੂਤਾਂ ਨੂੰ ਵਿਖਾ ਕੇ ਅਮਰੀਕਾ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਥੇ ਹੀ ਅਮਰੀਕਾ ਵਿਚ ਖਰੀਦਦਾਰੀ ਕਰਨ ਆਪਣੇ ਦੋਸਤ ਜਾਂ ਪਰਿਵਾਰ ਕੋਲ ਅਮਰੀਕਾ ਜਾਣ ਵਾਸਤੇ ਵੀ ਅਗਲੇ ਮਹੀਨੇ ਤੋਂ ਇਜਾਜ਼ਤ ਦੇ ਦਿੱਤੀ ਜਾਵੇਗੀ। ਕੈਨੇਡਾ ਵੱਲੋਂ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਲੋਕਾਂ ਲਈ ਸਰਹੱਦ ਨੂੰ ਖੋਲ੍ਹਿਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …