ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਅੱਜ ਕੱਲ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੁੱਟ-ਖੋਹ ਚੋਰੀ ਅਤੇ ਨਸ਼ਾ ਤਸਕਰੀ, ਸਮੱਗਲਿੰਗ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੂਰੀ ਤਰਾ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਅਜਿਹੇ ਅਨਸਰਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਰੋਕਿਆ ਜਾਂਦਾ ਹੈ। ਪਰ ਫਿਰ ਵੀ ਚੋਰੀ ,ਠੱਗੀ ਅਤੇ ਸਮਗਲਿੰਗ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਵੱਲੋਂ ਕੋਈ ਨਾ ਕੋਈ ਮੌਕਾ ਲੱਭ ਹੀ ਲਿਆ ਜਾਂਦਾ ਹੈ, ਜਿੱਥੇ ਉਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਨਾਲ ਪੰਜਾਬ ਵਿਚ ਮਾਹੌਲ ਖਰਾਬ ਹੁੰਦਾ ਹੈ ਉਥੇ ਹੀ ਲੋਕਾਂ ਵਿੱਚ ਵੀ ਡਰ ਪੈਦਾ ਹੋ ਜਾਂਦਾ ਹੈ।
ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਕਾਇਮ ਰੱਖਣ ਲਈ ਹੀ ਸਰਕਾਰ ਵੱਲੋਂ ਅਜਿਹੇ ਅਨਸਰਾਂ ਉੱਪਰ ਨਜ਼ਰ ਰੱਖੀ ਜਾਂਦੀ ਹੈ। ਜਦੋਂ ਵੀ ਅਜਿਹੇ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਤਾਂ ਪੁਲਿਸ ਵੱਲੋਂ ਵੀ ਚੌਕਸੀ ਵਰਤਦੇ ਹੋਏ ਉਨ੍ਹਾਂ ਨੂੰ ਕਾਬੂ ਕੀਤਾ ਜਾਂਦਾ ਹੈ। ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ ਸਾਹਮਣੇ ਆਈ ਹੈ।
ਜਿੱਥੇ ਕਸਟਮ ਅਧਿਕਾਰੀਆਂ ਵੱਲੋਂ ਸੋਨੇ ਦੀ ਸਮੱਗਲਿੰਗ ਕਰਨ ਵਾਲੇ ਇੱਕ ਯਾਤਰੀ ਨੂੰ ਕਾਬੂ ਹੇਠ ਕੀਤਾ ਹੈ। ਦੱਸਿਆ ਗਿਆ ਹੈ ਕਿ ਇਹ ਯਾਤਰੀ ਸ਼ਾਹਜਾਹ ਤੋਂ ਰਾਜਾਸਾਂਸੀ ਹਵਾਈ ਅੱਡੇ ਉਪਰ ਪਹੁੰਚਣ ਵਾਲੀ ਉਡਾਣ ਰਾਹੀਂ ਭਾਰਤ ਪਹੁੰਚਿਆ ਸੀ। ਜਿਸ ਸਮੇਂ ਇਹ ਯਾਤਰੀ ਇੰਡੀਗੋ ਏਅਰਲਾਈਨ ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡੇ ਉਪਰ ਪਹੁੰਚਿਆ, ਤਾਂ ਇਸਦੇ ਹਵਾਈ ਅੱਡੇ ਉਪਰ ਪਹੁੰਚਣ ਉਪਰੰਤ ਯਾਤਰੀਆਂ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ।
ਉਸ ਸਮੇਂ ਜਾਂਚ ਦੌਰਾਨ ਹੀ ਇੱਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ 1800 ਗਰਾਮ ਸੋਨਾ ਜ਼ਬਤ ਕੀਤਾ ਗਿਆ। ਦੱਸਿਆ ਗਿਆ ਹੈ ਕਿ ਇਸ ਸੋਨੇ ਦੀ ਸਮੱਗਲਿੰਗ ਇਸ ਯਾਤਰੀ ਵੱਲੋਂ ਕੀਤੀ ਜਾ ਰਹੀ ਸੀ ਜੋ ਸ਼ਾਹਜਾਹ ਤੋਂ ਲੈ ਕੇ ਆਇਆ ਸੀ। ਉੱਥੇ ਹੀ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਮਾਰਕੀਟ ਵਿਚ 88 ਲੱਖ ਰੁਪਏ ਦੱਸੀ ਗਈ ਹੈ। ਪੁਲਿਸ ਵੱਲੋਂ ਇਸ ਯਾਤਰੀ ਨੂੰ ਕਾਬੂ ਕਰਕੇ ਹੋਰ ਜਾਣਕਾਰੀ ਲਈ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …