Breaking News

ਹੁਣੇ ਹੁਣੇ ਅੱਜ 26 ਵੇਂ ਦਿਨ ਕਿਸਾਨ ਬਿੱਲਾਂ ਬਾਰੇ ਕੇਂਦਰ ਤੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਭਾਰਤ ਦੇ ਸਭ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਹਿਲਾਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਸੂਬਾ ਪੱਧਰ ਤੇ ਕੀਤੇ ਜਾ ਰਹੇ ਸਨ। ਜਿਸ ਵਿੱਚ ਕਿਸਾਨਾਂ ਵੱਲੋਂ ਟੌਲ ਪਲਾਜ਼ਾ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਰੇਲਵੇ ਲਾਇਨਾਂ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਇਸਦੇ ਨਾਲ ਹੀ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਕੇ ਉਨ੍ਹਾਂ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪਿਛਲੇ ਮਹੀਨੇ 26 ਨਵੰਬਰ ਤੋਂ ਭਾਰਤ ਦੀਆਂ ਸਭ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ। ਕਿਸਾਨ ਜਥੇਬੰਦੀਆ ਵਲੋ 8 ਦਸੰਬਰ ਨੂੰ ਭਾਰਤ ਬੰਦ ਕੀਤਾ ਗਿਆ ਸੀ। ਜਿਸ ਵਿੱਚ ਭਾਰਤ ਬੰਦ ਦੇ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਉਸ ਦਿਨ ਹੀ ਸ਼ਾਮ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਇਸ ਮੀਟਿੰਗ ਵਿਚ ਵੀ ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਦੇ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।

ਜਿਸ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਗਿਆ। ਅੱਜ 26ਵੇਂ ਦਿਨ ਕਿਸਾਨ ਬਿਲ ਬਾਰੇ ਕੇਂਦਰ ਸਰਕਾਰ ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਗਿਆ ਹੈ। ਗੱਲਬਾਤ ਲਈ ਭੇਜੇ ਗਏ ਸੱਦੇ ਵਿੱਚ ਤਾਰੀਖ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਜਿਸ ਕਾਰਨ ਕਿਸਾਨ ਆਗੂਆਂ ਨੇ ਕਈ ਸਵਾਲ ਚੁੱਕੇ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇੱਕ ਜਾਂ ਦੋ ਦਿਨਾਂ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਗੱਲਬਾਤ ਕਰ ਸਕਦੇ ਹਨ। ਕੇਂਦਰ ਨੇ ਕਿਸਾਨ ਜਥੇਬੰਦੀਆਂ ਦੇ ਪੱਲੇ ਵਿਚ ਗੇਂਦ ਸੁੱਟੀ ਹੈ ਪਰ ਸਰਕਾਰ ਕਹਿ ਰਹੀ ਹੈ ਕੇ ਗੱਲਬਾਤ ਲਈ ਜਥੇਬੰਦੀਆਂ ਤਰੀਕ ਦੱਸ ਦੇਣ। ਇਸ ਸਬੰਧੀ ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਆਪਸੀ ਮੀਟਿੰਗ ਕਰ ਕੇ ਹੀ ਅਗਲੀ ਰਣਨੀਤੀ ਤੈਅ ਕਰਨਗੀਆਂ ਤੇ ਇਸ ਮੀਟਿੰਗ ਬਾਰੇ ਫੈਸਲਾ ਲਿਆ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …